ਕਪੂਰਥਲਾ, 19 ਫਰਵਰੀ (ਸਡਾਨਾ)-ਇਕ ਔਰਤ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋਏ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਿਰੁੱਧ ਸਿਟੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਜਸਵਿੰਦਰ ਕੌਰ ਵਾਸੀ ਨਵਾਂ ਪਿੰਡ ਭੱਠੇ ਨੇ ਦੱਸਿਆ ਕਿ ਬੀਤੇ ਦਿਨ ਉਹ ਦੁਪਹਿਰ ਦੇ ਸਮੇਂ ਲਕਸ਼ਮੀ ਨਗਰ ਸਮਸ਼ਾਨਘਾਟ ਰੋਡ 'ਤੇ ਅੰਮਿ੍ਤਸਰ ਰੋਡ ਵੱਲ ਪੈਦਲ ਜਾ ਰਹੀ ਸੀ ਤਾਂ ਰਸਤੇ ਵਿਚ ਉਹ ਫੋਨ 'ਤੇ ਕਿਸੇ ਨਾਲ ਗੱਲ ਕਰਨ ਲੱਗ ਪਈ ਤੇ ਪਿਛੋਂ ਆਏ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਦੀ ਖਿੱਚ ਧੂਹ ਕੀਤੀ, ਉਸ ਨੂੰ ਹੇਠਾਂ ਸੁੱਟ ਦਿੱਤਾ ਤੇ ਉਸ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਲੁਟੇਰਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ |