ਕਪੂਰਥਲਾ, 19 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਕਪੂਰਥਲਾ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਦੌਰਾਨ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਵਲੋਂ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਨੀਰਜ ਨਾਹਰ ਨੂੰ ਯੂਥ ਵਿੰਗ ਕਪੂਰਥਲਾ ਹਲਕੇ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਹੈ | ਨੀਰਜ ਨਾਹਰ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਦਲਵਿੰਦਰ ਸਿੰਘ ਸਿੱਧੂ ਤੇ ਐਚ.ਐਸ. ਵਾਲੀਆ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਆਪਣੀ ਨਿਯੁਕਤੀ 'ਤੇ ਨੀਰਜ ਨਾਹਰ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦਲਵਿੰਦਰ ਸਿੰਘ ਸਿੱਧੂ ਤੇ ਐਚ.ਐਸ. ਵਾਲੀਆ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਮਾਨਦਾਰੀ ਨਾਲ ਨਿਭਾਉਂਦਿਆਂ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਨਾਲ ਜੋੜਨ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ | ਇਸ ਮੌਕੇ ਦਲਵਿੰਦਰ ਸਿੰਘ ਸਿੱਧੂ ਤੇ ਐਚ.ਐਸ. ਵਾਲੀਆ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਬਚਾਉਣ ਲਈ ਆਗਾਮੀ ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣ | ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਹਰਬੰਸ ਸਿੰਘ ਵਾਲੀਆ, ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਸ਼ੰਮੀ, ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਅਜੈ ਬਬਲਾ, ਐੱਸ.ਸੀ. ਵਿੰਗ ਦੇ ਸੂਬਾਈ ਮੀਤ ਪ੍ਰਧਾਨ ਜੀਆ ਲਾਲ ਨਾਹਰ, ਕੋਮਲ ਸਹੋਤਾ, ਸਾਬਕਾ ਕੌਂਸਲਰ ਸੁਰਜੀਤ ਸਿੰਘ ਰਾਣਾ, ਟੀਟੂ ਮਾਹਲਾ ਆਦਿ ਹਾਜ਼ਰ ਸਨ |