14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗੁਰਦੁਆਰਾ ਗੁਰਸਰ ਸਾਹਿਬ ਪਾਤਿਸ਼ਾਹੀ ਛੇਵੀਂ ਸੈਫਲਾਬਾਦ 'ਚ ਤਿੰਨ ਰੋਜ਼ਾ ਗੁਰਮਤਿ ਸਮਾਗਮ ਸ਼ੁਰੂ <br/>

ਅਜੀਤ ਡੈਸਕ 20-02-2026
ਕਪੂਰਥਲਾ/ਫੱਤੂਢੀਂਗਾ, 19 ਫਰਵਰੀ (ਅਮਰਜੀਤ ਕੋਮਲ, ਬਲਜੀਤ ਸਿੰਘ)- ਸ੍ਰੀ ਨਨਕਾਣਾ ਸਾਹਿਬ ਤੇ ਜੈਤੋ ਦੇ ਮੋਰਚੇ ਦੇ ਸਮੂਹ ਸ਼ਹੀਦਾਂ, ਸੱਚਖੰਡ ਵਾਸੀ ਬਾਬਾ ਤੇਜਾ ਸਿੰਘ, ਬਾਬਾ ਮਿਲਖਾ ਸਿੰਘ ਤੇ ਬਾਬਾ ਦਇਆ ਸਿੰਘ ਦੀ ਯਾਦ ਵਿਚ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਗੁਰਦੁਆਰਾ ਸਾਹਿਬ ਵਿਚ 25 ਅਖੰਡ ਪਾਠ ਸਾਹਿਬ ਆਰੰਭ ਹੋਏ, ਜਿਨ੍ਹਾਂ ਦੇ ਭੋਗ 21 ਫਰਵਰੀ ਨੂੰ ਸਵੇਰੇ 9 ਵਜੇ ਪੈਣਗੇ | ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਬਲੇਰ ਖ਼ਾਨਪੁਰ ਵਾਲਿਆਂ ਨੇ ਦੱਸਿਆ ਕਿ 21 ਫਰਵਰੀ ਨੂੰ ਅਖੰਡ ਪਾਠ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜੇਗਾ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ, ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ, ਸੂਫ਼ੀ ਸੰਤ ਗੁਲਾਮ ਹੈਦਰ ਕਾਦਰੀ ਬਰਨਾਲੇ ਵਾਲੇ, ਉੱਘੇ ਕਥਾਵਾਚਕ ਗਿਆਨੀ ਸੁਖਦੇਵ ਸਿੰਘ ਡੱਲਾ, ਗਿਆਨੀ ਭਗਵਾਨ ਸਿੰਘ ਸੂਰਵਿੰਡ ਵਾਲੇ ਤੇ ਹੋਰ ਰਾਗੀ ਤੇ ਢਾਡੀ ਜਥੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨ ਦੇ ਨਾਲ ਨਾਲ ਉਨ੍ਹਾਂ ਦੀ ਗੁਰਇਤਿਹਾਸ ਨਾਲ ਵੀ ਸਾਂਝ ਪਾਉਣਗੇ | ਬਾਬਾ ਲੀਡਰ ਸਿੰਘ ਨੇ ਦੱਸਿਆ ਕਿ ਸਮਾਗਮ ਵਿਚ ਕਾਰ ਸੇਵਾ ਦੇ ਮੁਖੀ, ਨਿਹੰਗ ਸਿੰਘ ਜਥੇਬੰਦੀਆਂ, ਨਿਰਮਲੇ ਉਦਾਸੀ ਸੰਪਰਦਾਵਾਂ, ਸਮੂਹ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਤੋਂ ਇਲਾਵਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ 'ਚ ਸ਼ਾਮਲ ਹੋਣਗੀਆਂ | ਤਿੰਨ ਰੋਜ਼ਾ ਸਮਾਗਮ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਨੂੰ ਬਹੁਤ ਹੀ ਖ਼ੂਬਸੂਰਤ ਰੌਸ਼ਨੀਆਂ ਨਾਲ ਸਜਾਇਆ ਗਿਆ | ਅੱਜ ਵੀ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਈਆਂ |

ਪਿਛਲੀ ਖ਼ਬਰ ਸੈਲਫਮੇਡ ਸਮਾਰਟ ਸਕੂਲ ਸ਼ੇਖੂਪੁਰ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ 'ਚ ਵਡਮੁੱਲਾ ਯੋਗਦਾਨ ਪਾ ਰਿਹਾ... ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।