14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਹੋਲੇ ਮਹੱਲੇ ਨੂੰ ਲੈ ਕੇ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਲੰਗਰ 27 ਫ਼ਰਵਰੀ ਤੋਂ 4 ਮਾਰਚ ਤੱਕ

ਅਜੀਤ ਡੈਸਕ 20-02-2026
ਢਿਲਵਾਂ, 19 ਫ਼ਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਉਣ ਲਈ ਜਾਣ ਵਾਲੀਆਂ ਸੰਗਤਾਂ ਦੀ ਸੇਵਾ ਲਈ ਗੁਰਦੁਆਰਾ ਸ਼ਹੀਦ ਬਾਬਾ ਲੰਗਾਹ ਬੁੱਢਾ ਥੇਹ (ਬਿਆਸ) ਤੇ ਢਿਲਵਾਂ ਦੀਆਂ ਸੰਗਤਾਂ ਵਲੋਂ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਜੀ.ਟੀ. ਰੋਡ ਢਿਲਵਾਂ ਵਿਖੇ ਸਥਿਤ ਟੋਲ ਪਲਾਜ਼ਾ ਨਜ਼ਦੀਕ ਲਗਾਏ ਜਾਣ ਵਾਲੇ ਲੰਗਰ 27 ਫ਼ਰਵਰੀ ਤੋਂ ਅਰੰਭ ਹੋਣਗੇ ਜੋ ਕਿ 4 ਮਾਰਚ ਤੱਕ ਨਿਰੰਤਰ ਜਾਰੀ ਰਹਿਣਗੇ | ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਂਦੇ ਹੋਲੇ ਮਹੱਲੇ ਨੂੰ ਲੈ ਕੇ ਸਮੂਹ ਸੰਗਤ 'ਚ ਭਾਰੀ ਉਤਸ਼ਾਹ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ਵਾਲੀ ਸੰਗਤ ਦੀ ਸੇਵਾ ਲਈ ਵੱਖ-ਵੱਖ ਲੰਗਰ ਕਮੇਟੀਆਂ ਵਲੋਂ ਰਸਤੇ 'ਚ ਵੱਖ-ਵੱਖ ਥਾਵਾਂ 'ਤੇ ਲੰਗਰ ਲਗਾਏ ਜਾਂਦੇ ਹਨ ਤੇ ਇਸੇ ਤਹਿਤ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਲੰਗਰ 27 ਤੋਂ ਆਰੰਭ ਹੋਣਗੇ | ਉਨ੍ਹਾਂ ਦੱਸਿਆ ਕਿ ਸੇਵਾਦਾਰਾਂ ਵਲੋਂ ਲੰਗਰਾਂ ਦੇ ਸੁਚੱਜੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਸਭ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ |
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੂੰ ਬਲਾਕ ਸੁਲਤਾਨਪੁਰ ਲੋਧੀ ਤੇ ਮਸੀਤਾਂ ਦੇ ਅਧਿਆਪਕਾਂ ਵਲੋਂ ਭਰਵਾਂ ਹੁੰਗਾਰਾ-ਇਕਾਈਆਂ ਦ... ਅਗਲੀ ਖ਼ਬਰ ਟਰੈਫਿਕ ਪੁਲਿਸ ਨੇ ਵੱਖ-ਵੱਖ ਚੌਂਕਾਂ 'ਚ ਕੀਤੀ ਬੈਰੀਕੇਡਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।