ਸੁਲਤਾਨਪੁਰ ਲੋਧੀ, 19 ਫਰਵਰੀ (ਥਿੰਦ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਬੜੀ ਧੂਮਧਾਮ ਨਾਲ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਲਈ ਹਵੇਲੀ ਵਿਖੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ | ਉਪਰੰਤ ਵਿਦਿਆਰਥੀਆਂ ਨੂੰ ਰੰਗਲਾ ਪੰਜਾਬ ਦੇ ਟਰਿੱਪ 'ਤੇ ਲਿਜਾਇਆ ਗਿਆ ਜਿੱਥੇ ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਦੇ ਰੂ-ਬਰੂ ਹੁੰਦੇ ਹੋਏ ਬਹੁਤ ਆਨੰਦ ਮਾਣਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |