13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸੀਨੀਅਰ ਸਿਟੀਜ਼ਨ ਕਲੱਬ ਵਲੋਂ 27ਵੇਂ ਸਥਾਪਨਾ ਦਿਵਸ 'ਤੇ ਸਮਾਗਮ ਅੱਜ-ਸਹਿਗਲ, ਸ਼ਰਮਾ <br/>

ਅਜੀਤ ਡੈਸਕ 20-02-2026
ਕਪੂਰਥਲਾ, 19 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਸੀਨੀਅਰ ਸਿਟੀਜ਼ਨ ਕਲੱਬ ਸ਼ਾਲਾਮਾਰ ਬਾਗ ਕਪੂਰਥਲਾ ਵਲੋਂ 20 ਫਰਵਰੀ ਨੂੰ 27ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਜਗਦੀਸ਼ ਸਹਿਗਲ, ਜਨਰਲ ਸਕੱਤਰ ਰਕੇਸ਼ ਸ਼ਰਮਾ ਨੇ ਦੱਸਿਆ ਕਿ ਕਲੱਬ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ ਨਾਲ ਕਾਨੂੰਨੀ ਜਾਗਰੂਕਤਾ ਤੇ ਨਾਗਰਿਕਤਾ ਦੇ ਅਧਿਕਾਰਾਂ, ਸਾਈਬਰ ਕ੍ਰਾਈਮ ਤੋਂ ਬਚਾਅ, ਮੈਡੀਕਲ ਕੈਂਪ ਆਦਿ ਪ੍ਰੋਗਰਾਮ ਕਰਵਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਿਰਦੇਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ | ਉਹ ਸਾਈਬਰ ਕ੍ਰਾਈਮ ਤੇ ਡਿਜੀਟਲ ਧੋਖਾਧੜੀ ਤੋਂ ਬਚਾਅ ਸਬੰਧੀ ਸੀਨੀਅਰ ਸਿਟੀਜ਼ਨ ਨੂੰ ਜਾਗਰੂਕ ਕਰਨਗੇ | ਕਲੱਬ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਕਲੱਬ ਦਾ ਮਕਸਦ ਸੀਨੀਅਰ ਨਾਗਰਿਕਾਂ ਨੂੰ ਸਮਾਜਿਕ, ਸਭਿਆਚਾਰਕ ਤੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਸਰਗਰਮ ਤੇ ਸਨਮਾਨਿਤ ਜੀਵਨ ਪ੍ਰਦਾਨ ਕਰਨਾ ਹੈ | ਉਨ੍ਹਾਂ ਕਲੱਬ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਕਲੱਬ ਦੇ ਸਥਾਪਨਾ ਦਿਵਸ ਦੇ ਸਬੰਧ ਵਿਚ ਹੋਣ ਵਾਲੇ ਸਮਾਗਮ ਵਿਚ ਵੱਧ ਚੜ੍ਹ ਕੇ ਭਾਗ ਲੈਣ | ਉਨ੍ਹਾਂ ਕਿਹਾ ਕਿ ਕਲੱਬ ਵਲੋਂ ਸ਼ਿਵ ਮੰਦਿਰ ਸੁਭਾਸ਼ ਚੌਂਕ ਦੇ ਸਹਿਯੋਗ ਨਾਲ ਹਰ ਮਹੀਨੇ 16 ਤਰੀਕ ਨੂੰ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਤੇ ਵਿਦਿਆਰਥੀਆਂ ਨੂੰ ਸਿੱਖਿਆ ਸਮਗਰੀ ਪ੍ਰਦਾਨ ਕੀਤੀ ਜਾਂਦੀ ਹੈ |

ਪਿਛਲੀ ਖ਼ਬਰ ਇਨਰਵੀਲ ਕਲੱਬ ਨੇ ਹਿੰਦੂ ਕੰਨਿਆ ਕਾਲਜ 'ਚ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਫੇਅਰਵੈੱਲ ਪਾਰਟੀ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।