ਕਪੂਰਥਲਾ, 19 ਫਰਵਰੀ (ਅਮਨਜੋਤ ਸਿੰਘ ਵਾਲੀਆ)- ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਡਾ. ਸੰਜੀਵ ਭਗਤ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ ਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕੰਮਾਂ ਦੀ ਰੂਪ ਰੇਖਾ ਉਲੀਕੀ ਗਈ | ਮੀਟਿੰਗ ਦੌਰਾਨ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਸਿਹਤ ਵਿਭਾਗ ਦੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀਆਂ ਟੀਮਾਂ ਤਿਆਰ ਰਹਿਣ | ਡਾ. ਭਗਤ ਨੇ ਸਖ਼ਤੀ ਨਾਲ ਹਦਾਇਤ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਅਨੂੰ ਸ਼ਰਮਾ, ਐਸ.ਐਮ.ਓ. ਡਾ. ਪਰਮਿੰਦਰ ਕੌਰ, ਐਸ.ਐਮ.ਓ. ਡਾ. ਪ੍ਰੇਮ ਕੁਮਾਰ ਐਸ.ਐਮ.ਓ. ਹਰਜਿੰਦਰ ਸਿੰਘ,ਐਸ.ਐਮ.ਓ. ਡਾ. ਭੁਪਿੰਦਰਜੀਤ ਕੌਰ, ਐਸ.ਐਮ.ਓ ਡਾ. ਹਰਵੀਨ ਕੌਰ, ਐਸ.ਐਮ.ਓ. ਡਾ. ਸਰਬਿੰਦਰ ਸਿੰਘ, ਡੀ.ਟੀ.ਓ. ਡਾ. ਰੂਹੀ, ਡਾ. ਮੀਨਾਕਸ਼ੀ, ਐਪੀਡੀਮੋਲੋਜਿਸਟ ਡਾ. ਨੰਦਿਕਾ ਖੁੱਲਰ, ਡਾ. ਨਵਪ੍ਰੀਤ ਕੌਰ, ਡਾ. ਰਾਜੀਵ ਭਗਤ, ਏ.ਓ. ਅੰਮਿ੍ਤਪਾਲ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ ਸੁਪਰਡੈਂਟ ਰਾਮ ਅਵਤਾਰ, ਐਮ.ਐਂਡ.ਈ.ਓ. ਰਾਮ ਸਿੰਘ, ਫਾਰਮੇਸੀ ਅਫ਼ਸਰ ਅਮਰਿੰਦਰ ਸਿੰਘ, ਸਟੈਨੋ ਅਮਰੀਕ ਸਿੰਘ ਤੋਂ ਇਲਾਵਾ ਵੱਖ-ਵੱਖ ਬਲਾਕਾਂ ਤੋਂ ਆਏ ਸੀਨੀਅਰ ਮੈਡੀਕਲ ਅਫ਼ਸਰ ਸਾਹਿਬਾਨ ਤੇ ਸਟਾਫ਼ ਮੈਂਬਰ ਹਾਜ਼ਰ ਸਨ |