13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਕੈਂਪ ਲਗਾਇਆ <br/>

ਅਜੀਤ ਡੈਸਕ 20-02-2026
ਢਿਲਵਾਂ, 19 ਫ਼ਰਵਰੀ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਅੱਜ ਢਿਲਵਾਂ ਦੇ ਬਾਬਾ ਬ੍ਰਹਮ ਦਾਸ ਜੀ ਦੇ ਅਸਥਾਨ ਵਿਖੇ ਸੂਬਾ ਵਾਸੀਆਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ ਜਾਣ ਦਾ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ 'ਆਪ' ਦੇ ਸਿਟੀ ਪ੍ਰਧਾਨ ਬਲਜੀਤ ਸਿੰਘ ਢਿੱਲੋਂ, ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਜਿੱਥੇ ਚੰਗੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੁਣ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ ਇਸ ਕਾਰਡ ਤਹਿਤ 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ | ਇਸ ਮੌਕੇ ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ 'ਆਪ' ਆਗੂ, ਹਰਨੇਕ ਸਿੰਘ ਚੱਕੀ ਵਾਲੇ, ਲੱਕੀ ਢਿਲਵਾਂ, ਕੁਲਵਿੰਦਰ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਭਾਈ ਗੁਰਜੀਤ ਸਿੰਘ ਦੇ ਹੱਕ 'ਚ ਸਰਬ ਧਰਮ ਬੇਅਦਬੀ ਰੋਕੂ ਮੋਟਰਸਾਈਕਲ ਮਾਰਚ ਕੱਢ ਕੇ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਗੁਰਦੁਆਰਾ ਸੰਤਸਰ ਸਾਹਿਬ ਦੇ ਨਜ਼ਦੀਕ ਪਿਆ ਖੱਡਾ ਦੇ ਰਿਹਾ ਹਾਦਸਿਆਂ ਨੂੰ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।