12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਐਕਟਿਵਾ ਸਵਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਵਿਅਕਤੀ ਜ਼ਖਮੀ

ਅਜੀਤ ਡੈਸਕ 23-02-2026
ਕਪੂਰਥਲਾ, 22 ਫਰਵਰੀ (ਅਮਨਜੋਤ ਸਿੰਘ ਵਾਲੀਆ)-ਰਜਾਪੁਰ ਰੋਡ 'ਤੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਐਕਟਿਵਾ ਸਵਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਸਦੀ ਇਕ ਲੱਤ ਟੁੱਟ ਗਈ ਜਿਸ ਨੂੰ ਉਸਦੇ ਸਾਥੀਆਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਵਿਸ਼ਾਲ ਪੁੱਤਰ ਜਸਬੀਰ ਸਿੰਘ ਵਾਸੀ ਸਿੱਧਵਾਂ ਦੋਨਾਂ ਨੇ ਦੱਸਿਆ ਕਿ ਉਹ ਡੀ.ਜੇ. ਦਾ ਕੰਮ ਕਰਦਾ ਹੈ ਤੇ ਕਾਲਾ ਸੰਘਿਆਂ ਵਲੋਂ ਰਾਤ ਸਮੇਂ ਵਾਪਸ ਆ ਰਿਹਾ ਸੀ, ਜਦੋਂ ਉਹ ਰਜਾਪੁਰ ਨੇੜੇ ਪਹੁੰਚਿਆਂ ਤਾਂ ਗੱਡੀ ਤੋਂ ਉਤਰ ਕੇ ਦੁਕਾਨ ਤੋਂ ਕੁੱਝ ਸਾਮਾਨ ਲੈਣ ਪੈਦਲ ਜਾ ਰਿਹਾ ਸੀ ਤਾਂ ਅਚਾਨਕ ਇਕ ਐਕਟਿਵਾ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਜਿਸਦਾ ਇਲਾਜ ਸਿਵਲ ਹਸਪਤਾਲ 'ਚ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਦੀ ਮੀਟਿੰਗ 'ਚ ਅਹਿਮ ਮਸਲਿਆਂ 'ਤੇ ਚਰਚਾ ਅਗਲੀ ਖ਼ਬਰ ਐਵਰਗਰੀਨ ਡੇ ਬੋਰਡਿੰਗ ਸਕੂਲ ਖੱਸਣ ਵਿਖੇ ਕਰਵਾਇਆ ਸਾਲਾਨਾ ਖੇਡ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।