21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

'ਟੈੱਕ ਟਾਈਟਨਜ਼ 2026' ਅੰਤਰ ਕਾਲਜ ਮੁਕਾਬਲੇ 'ਚ ਸਰਕਾਰੀ ਕਾਲਜ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 24-02-2026
ਕਪੂਰਥਲਾ, 23 ਫਰਵਰੀ (ਸਡਾਨਾ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਕਰਵਾਏ ਗਏ ਅੰਤਰ ਕਾਲਜ 'ਟੈੱਕ ਟਾਈਟਨਜ਼ 2026' ਵਿਚ ਭਾਗ ਲੈਂਦੇ ਹੋਏ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਤੀਸਰਾ ਸਥਾਨ ਲਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਲੋਕ ਗੀਤ ਕਵੀਸ਼ਰੀ, ਨੈੱਟ ਸੇਵੀ, ਪੇਂਟਿੰਗ, ਫੋਟੋਗ੍ਰਾਫ਼ੀ, ਕੰਟੈਂਟ ਕ੍ਰਿਏਸ਼ਨ ਆਦਿ ਮੁਕਾਬਲਿਆਂ 'ਚ ਹਿੱਸਾ ਲੈਂਦੇ ਹੋਏ ਸਾਰਿਆਂ ਵਿਚ ਹੀ ਦੂਸਰਾ ਹਾਸਲ ਕੀਤਾ | ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਕਾਲਜ ਪਿ੍ੰਸੀਪਲ ਸਕਿੰਦਰ ਕੌਰ ਬਰਾੜ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਨਿਰੰਤਰ ਅੱਗੇ ਵੱਧਦੇ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਕਰਵਾਉਣ ਵਾਲੇ ਸਟਾਫ਼ ਦੀ ਵੀ ਸ਼ਲਾਘਾ ਕੀਤੀ ਤੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਪ ਪਿ੍ੰਸੀਪਲ ਸਨੇਹ ਸ਼ਰਮਾ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਪਰਮਿੰਦਰ ਕੌਰ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਅਜੋਕੇ ਯੁੱਗ ਅੰਦਰ ਸੰਤਾਂ ਮਹਾਂਪੁਰਸ਼ਾਂ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਏ ਜਾਣੇ ਚਾਹੀਦੇ ਹਨ-ਬੀਬੀ ਜਗੀਰ ਕੌਰ ਅਗਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਨੂੰ ਈ-ਲਰਨਿੰਗ ਸਟੇਸ਼ਨ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।