17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਔਰਤ ਦੀ ਚੇਨੀ ਝਪਟਣ ਵਾਲਿਆਂ ਵਿਰੁੱਧ ਕੇਸ ਦਰਜ

ਅਜੀਤ ਡੈਸਕ 09-03-2026
ਕਪੂਰਥਲਾ, 8 ਮਾਰਚ (ਸਡਾਨਾ)-ਇਕ ਔਰਤ ਦੀ ਚੇਨੀ ਖੋਹ ਕੇ ਫਰਾਰ ਹੋਏ ਅਣਪਛਾਤੇ ਲੁਟੇਰਿਆਂ ਵਿਰੁੱਧ ਥਾਣਾ ਸਿਟੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ 'ਚ ਕ੍ਰਿਸ਼ਮਾ ਵਾਸੀ ਸੰਤਪੁਰਾ ਨੇ ਦੱਸਿਆ ਕਿ ਉਹ ਆਪਣੇ ਕੰਮ ਤੋਂ ਵਾਪਸ ਘਰ ਜਾ ਰਹੀ ਸੀ ਤਾਂ ਮੁਹੱਲਾ ਜੱਟਪੁਰਾ ਨੇੜੇ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਸੋਨੇ ਦੀ ਚੇਨੀ ਝਪਟ ਲਈ ਤੇ ਫਰਾਰ ਹੋ ਗਏ | ਇਹ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਵੀ ਕੈਦ ਹੋ ਗਈ ਹੈ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀਆਂ ਪੰਜਾਬ ਬਚਾਓ ਰੈਲੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਪਰਮਜੀਤ ਸਿੰਘ ਐਡਵੋਕੇਟ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਪ੍ਰਕਾਰ ਦੀਆਂ ਪਾਬੰਦੀਆਂ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।