17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ਾਲ ਮੈਡੀਕਲ ਕੈਂਪ ਜਾਰੀ-ਬੀਬੀ ਗੁਰਪ੍ਰੀਤ ਕੌਰ

ਅਜੀਤ ਡੈਸਕ 09-03-2026
ਡਡਵਿੰਡੀ, 8 ਮਾਰਚ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਹੋਲੇ ਮਹੱਲੇ ਨੂੰ ਸਮਰਪਿਤ 1 ਮਾਰਚ ਤੋਂ 15 ਮਾਰਚ ਤੱਕ ਲਗਾਇਆ ਜਾ ਰਿਹਾ ਵਿਸ਼ਾਲ ਮੈਡੀਕਲ ਕੈਂਪ ਲਗਾਤਾਰ ਜਾਰੀ ਹੈ | ਉਨ੍ਹਾਂ ਦੱਸਿਆ ਕਿ ਮੈਡੀਕਲ ਕੈਂਪ ਦੌਰਾਨ ਜਨਰਲ ਵਾਰਡ 'ਚ ਦਾਖਲ ਹੋਣ ਵਾਲੇ ਮਰੀਜ਼ਾਂ ਨੂੰ ਖ਼ਾਸ ਰਿਆਇਤ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਕੋਈ ਵੀ ਦਾਖਲਾ ਫ਼ੀਸ ਨਹੀਂ ਲਈ ਜਾ ਰਹੀ ਤੇ ਨਾ ਹੀ ਕੋਈ ਡਾਕਟਰੀ ਫ਼ੀਸ ਲਗਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਇਲਾਜ ਲਈ ਦਾਖਲ ਹੋਣ ਵਾਲੇ ਮਰੀਜ਼ਾਂ ਕੋਲੋਂ ਕੋਈ ਬੈੱਡ ਚਾਰਜਸ ਨਹੀਂ ਲਿਆ ਜਾ ਰਿਹਾ ਤੇ ਨਾ ਹੀ ਕੋਈ ਅਪਰੇਸ਼ਨ ਦੀ ਫ਼ੀਸ ਲਈ ਜਾ ਰਹੀ ਹੈ | ਉਨ੍ਹਾਂ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਸੰਗਤਾਂ ਵੱਧ ਤੋਂ ਵੱਧ ਲਾਹਾ ਲੈਣ |

ਪਿਛਲੀ ਖ਼ਬਰ ਫਗਵਾੜਾ ਵਾਹਦ ਸੜਕ ਦੀ ਰਿਪੇਅਰ ਹੋਣ ਦੀ ਆਸ ਬੱਝੀ • ਕਰੀਬ 10 ਸਾਲਾਂ ਤੋਂ ਸੈਂਕੜੇ ਪਿੰਡਾਂ ਦੇ ਲੋਕ ਹੋ ਰਹੇ ਪ੍ਰੇਸ਼ਾਨ... ਅਗਲੀ ਖ਼ਬਰ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ-ਵਿਧਾਇਕਾ ਜੀਵਨ ਜੋਤ ਕੌਰ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।