18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਹਿਲਾ ਦੀ ਕੁੱਟਮਾਰ <br/>

ਅਜੀਤ ਡੈਸਕ 10-03-2026
ਕਪੂਰਥਲਾ, 9 ਮਾਰਚ (ਅਮਨਜੋਤ ਸਿੰਘ ਵਾਲੀਆ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਮਹਿਲਾ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਇਲਾਜ ਲਈ ਦਾਖਲ ਕਰਵਾਇਆ | ਪੀੜਤ ਰੀਨਾ ਪਤਨੀ ਗੁਰਪ੍ਰੀਤ ਵਾਸੀ ਸ਼ੇਖੂਪੁਰ ਨੇ ਦੱਸਿਆ ਕਿ ਉਹ ਹਲਵਾਈ ਦੇ ਨਾਲ ਕੰਮ ਕਰਦੀ ਹੈ ਤੇ ਉਹ ਜੰਮੂ ਪੈਲੇਸ ਵਿਖੇ ਕੰਮ 'ਤੇ ਗਈ ਸੀ ਤਾਂ ਉੱਥੇ ਦੋ ਲੜਕੇ ਤੇ ਦੋ ਲੜਕੀਆਂ ਨੇ ਪੁਰਾਣੀ ਰੰਜਿਸ਼ ਕਾਰਨ ਕਥਿਤ ਤੌਰ 'ਤੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ | ਜਿਸ ਦਾ ਇਲਾਜ ਡਿਊਟੀ ਡਾ. ਸਾਹਿਲ ਗਰਗ ਵਲੋਂ ਕੀਤਾ ਜਾ ਰਿਹਾ ਹੈ ਤੇ ਉਸ ਦੀ ਐਮ. ਐਲ. ਆਰ. ਕੱਟ ਕੇ ਸੰਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |

ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਬੀ. ਡੀ. ਪੀ. ਓ. ਨਡਾਲਾ ਦਫ਼ਤਰ ਵਿਖੇ ਉੱਦਮੀ ਮਹਿਲਾਵਾਂ ਦਾ ਸਨਮਾਨ ਅਗਲੀ ਖ਼ਬਰ ਨਕਾਬਪੋਸ਼ ਔਰਤ ਨੇ ਮੋਟਰਸਾਈਕਲ ਸਵਾਰ ਪਾਸੋਂ 5000 ਰੁਪਏ ਠੱਗੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।