18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਬੀ. ਡੀ. ਪੀ. ਓ. ਨਡਾਲਾ ਦਫ਼ਤਰ ਵਿਖੇ ਉੱਦਮੀ ਮਹਿਲਾਵਾਂ ਦਾ ਸਨਮਾਨ

ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਨੂੰ ਪ੍ਰਸੰਸਾ ਪੱਤਰ ਭੇਟ ਕਰਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨਾਲ ਬੀ. ਡੀ. ਪੀ. ਓ. ਕੁਲਵਿੰਦਰ ਸਿੰਘ ਰੰਧਾਵਾ, ਸਰਪੰਚ ਹੈਪੀ ਖੱਦਰ ਤੇ ਹੋਰ ਪਤਵੰਤੇ | ਤਸਵੀਰ : ਰਘਬਿੰਦਰ ਸਿੰਘ <br/> 10-03-2026
ਨਡਾਲਾ, 9 ਮਾਰਚ (ਰਘਬਿੰਦਰ ਸਿੰਘ)-ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਅਧੀਨ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ 'ਆਪਣਾ ਕਾਰੋਬਾਰ, ਆਪਣੀ ਪਹਿਚਾਣ' ਤਹਿਤ ਪੰਜਾਬ ਸਰਕਾਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸੰਬੰਧ ਵਿਚ ਬੀ. ਡੀ. ਪੀ. ਓ. ਦਫ਼ਤਰ ਨਡਾਲਾ ਵਿਖੇ ਪੰਚਾਇਤ ਅਫ਼ਸਰ ਕੁਲਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ ਦੌਰਾਨ ਵੱਖ-ਵੱਖ ਖੇਤਰਾਂ 'ਚ ਮਿਹਨਤ ਕਰਕੇ ਆਪਣੀ ਪਹਿਚਾਣ ਬਣਾਉਣ ਵਾਲੀਆਂ 100 ਉੱਦਮੀ ਮਹਿਲਾਵਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਭੁਲੱਥ ਤੋਂ 'ਆਪ' ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਮਹਿਲਾਵਾਂ ਸਮਾਜ ਦੇ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ ਤੇ ਆਪਣੇ ਹੌਸਲੇ ਤੇ ਮਿਹਨਤ ਨਾਲ ਨਵੀਆਂ ਮਿਸਾਲਾਂ ਕਾਇਮ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਹਿਲਾਵਾਂ ਨੂੰ ਖ਼ੁਦਮੁਖ਼ਤਿਆਰ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਲੈ ਕੇ ਮਹਿਲਾਵਾਂ ਆਪਣਾ ਰੋਜ਼ਗਾਰ ਸ਼ੁਰੂ ਕਰ ਸਕਦੀਆਂ ਹਨ | ਸਮਾਗਮ ਦੌਰਾਨ ਮਹਿਲਾ ਉੱਦਮੀਆਂ ਨੂੰ ਯਾਦਗਾਰੀ ਚਿੰਨ੍ਹ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮਹਿਲਾਵਾਂ ਨੇ ਵੀ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਹੋਰ ਮਹਿਲਾਵਾਂ ਨੂੰ ਅੱਗੇ ਆ ਕੇ ਖ਼ੁਦ ਦਾ ਕੰਮ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਪੰਚਾਇਤ ਅਫ਼ਸਰ ਨਡਾਲਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਇਸ ਸਮਾਗਮ 'ਚ ਦਫ਼ਤਰੀ ਅਧਿਕਾਰੀਆਂ ਤੇ ਕਈ ਮਹਿਲਾਵਾਂ ਨੇ ਭਾਗ ਲਿਆ ਤੇ ਮਹਿਲਾਵਾਂ ਦੀ ਤਰੱਕੀ ਲਈ ਮਿਲ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ, ਬੀ. ਡੀ. ਪੀ. ਓ. ਕੁਲਵਿੰਦਰ ਸਿੰਘ ਰੰਧਾਵਾ, ਐਸ. ਈ. ਪੀ. ਓ. ਜਸਵਿੰਦਰ ਸਿੰਘ ਵਾਲੀਆ, ਬਲਾਕ ਸੰਮਤੀ ਮੈਂਬਰ ਹੈਪੀ ਖੱਦਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਜ ਕੌਰ, ਸੈਕਟਰੀ ਗੁਰਪਾਲ ਸਿੰਘ, ਰੀਟਾ ਕਸ਼ਯਪ, ਪ੍ਰਭਜੋਤ ਕੌਰ, ਸੈੱਲਫ਼ ਹੈਲਪ ਗਰੁੱਪ ਦੇ 200 ਮੈਂਬਰਾਂ ਤੋ ਇਲਾਵਾ ਯੂਥ ਕੋਆਰਡੀਨੇਟਰ ਸੰਦੀਪ ਕੁਮਾਰ ਤੇ ਲੱਖਾ ਲਹੋਰੀਆ, ਬਲਾਕ ਪ੍ਰਧਾਨ ਸੰਨੀ ਨਡਾਲਾ ਤੇ ਹੈਪੀ ਖੱਖ, ਪਿ੍ੰਸ ਨਡਾਲਾ, ਸ਼ਵੀ ਪਸਰੀਚਾ ਤੇ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਸੰਦਲੀ ਲੇਡੀਜ਼ ਕਲੱਬ ਨਡਾਲਾ ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਹਿਲਾ ਦੀ ਕੁੱਟਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।