18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਡਾ. ਵਿਸ਼ਾਲ ਕੁਮਾਰ ਮੁੱਖ ਬੁਲਾਰੇ ਵਜੋਂ ਹੋਏ ਸ਼ਾਮਿਲ

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ 'ਚ ਮੁੱਖ ਬੁਲਾਰੇ ਡਾ. ਵਿਸ਼ਾਲ ਕੁਮਾਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਕਹਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਤੇ ਕਾਲਜ ਦੇ ਸਟਾਫ਼ ਮੈਂਬਰ | ਅਜੀਤ ਤਸਵੀਰ <br/> 10-03-2026
ਕਪੂਰਥਲਾ, 9 ਮਾਰਚ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਐਨ. ਐਸ. ਐਸ. ਯੂਨਿਟ ਤੇ ਏਕ ਭਾਰਤ ਸੇ੍ਰਸ਼ਟ ਭਾਰਤ ਕਲੱਬ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸੰਬੰਧ 'ਚ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਦੇਖ-ਰੇਖ ਹੇਠ ਇਕ ਸਮਾਗਮ ਕਰਵਾਇਆ, ਜਿਸ 'ਚ ਡਾ. ਵਿਸ਼ਾਲ ਕੁਮਾਰ ਸਹਾਇਕ ਪ੍ਰੋਫੈਸਰ ਪੰਜਾਬੀ ਵਿਭਾਗ ਯੂਨੀਵਰਸਿਟੀ ਕਾਲਜ ਸੁਜਾਨਪੁਰ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਵਿਸ਼ਾਲ ਕੁਮਾਰ ਨੇ ਵਿਦਿਆਰਥਣਾਂ ਨੂੰ ਮਹਿਲਾ ਸਸ਼ਕਤੀਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਨੂੰ ਆਤਮਵਿਸ਼ਵਾਸ ਤੇ ਮਿਹਨਤ ਨਾਲ ਜੀਵਨ 'ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਮਾਜ 'ਚ ਔਰਤਾਂ ਦੀ ਅਵਸਥਾ ਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਵੀ ਚਾਨਣਾ ਪਾਇਆ | ਇਸ ਮੌਕੇ ਵਿਦਿਆਰਥਣਾਂ ਵਲੋਂ ਮਹਿਲਾ ਸ਼ਕਤੀ ਨੂੰ ਸਮਰਪਿਤ ਭਾਸ਼ਨ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ ਤੇ ਵਿਦਿਆਰਥਣ ਨੂੰ ਆਪਣੇ ਜੀਵਨ 'ਚ ਉਚੇਰੀ ਸਿੱਖਿਆ ਹਾਸਲ ਕਰਨ, ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਾਲਜ ਦੇ ਐਨ. ਐਸ. ਐਸ. ਯੂਨਿਟ ਤੇ ਏਕ ਭਾਰਤ ਸੇ੍ਰਸ਼ਟ ਭਾਰਤ ਕਲੱਬ ਵਲੋਂ ਕਾਲਜ ਦੇ ਸਟਾਫ਼ ਮੈਂਬਰ, ਵਿਦਿਆਰਥੀਆਂ ਤੇ ਹੋਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਰਿਟਾਇਰਡ ਹੈੱਡ ਟੀਚਰ ਕਾਂਤੀ ਪ੍ਰਕਾਸ਼ ਦੀ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।