ਕਪੂਰਥਲਾ, 1 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਵਿਖੇ ਠੇਕੇਦਾਰ ਨਾਲ ਵੈਲਡਿੰਗ ਦਾ ਕੰਮ ਕਰਦੇ ਇਕ ਵਿਅਕਤੀ 'ਤੇ ਸ਼ਟਰ ਡਿੱਗਣ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਅਫਰੋਜ ਅਹਿਮਦ ਵਾਸੀ ਔਜਲਾ ਫਾਟਕ ਨੇ ਦੱਸਿਆ ਕਿ ਉਹ ਆਰ.ਸੀ.ਐਫ. ਵਿਖੇ ਠੇਕੇਦਾਰ ਨਾਲ ਵੈਲਡਿੰਗ ਦਾ ਕੰਮ ਕਰਦਾ ਹੈ ਅਤੇ ਅੱਜ ਉਹ ਸ਼ਟਰ ਠੀਕ ਕਰ ਰਹੇ ਸਨ ਤਾਂ ਅਚਾਨਕ ਸ਼ਟਰ ਉਸ ਦੇ ਉੱਪਰ ਡਿੱਗ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਨੂੰ ਸਾਥੀਆਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾ. ਸ਼ੈਲਜਾ ਵਲੋਂ ਜਖ਼ਮੀ ਵਿਅਕਤੀ ਦਾ ਇਲਾਜ ਜਾਰੀ ਹੈ |