ਫੱਤੂਢੀਂਗਾ, 1 ਅਪ੍ਰੈਲ (ਬਲਜੀਤ ਸਿੰਘ)-ਸਾਬਕਾ ਬਲਾਕ ਸੰਮਤੀ ਮੈਂਬਰ ਬੱਬੂ ਖੈੜਾ ਨੇ ਗੱਲ ਕਰਦਿਆਂ ਦੱਸਿਆ ਕਿ ਬਲਾਕ ਢਿਲਵਾਂ ਵਿਖੇ ਸੱਤਾਧਾਰੀ ਧਿਰ ਦੇ ਵਰਕਰਾਂ ਵਲੋਂ ਬਲਾਕ ਫੱਤੂਢੀਂਗਾ ਦੀ ਚੇਅਰਮੈਨ ਦੀ ਚੋਣ ਸਮੇਂ ਬਹੁਮਤ ਨਾਲ ਆਜ਼ਾਦ ਉਮੀਦਵਾਰ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਦੇ ਜਿੱਤੇ ਹੋਏ 8 ਸੰਮਤੀ ਮੈਂਬਰ ਜਦੋਂ ਆਪਣਾ ਵੋਟ ਦਾ ਇਸਤੇਮਾਲ ਕਰਨ ਲਈ ਬਲਾਕ ਢਿਲਵਾਂ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਪਹੁੰਚੇ ਤਾਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਸ਼ਹਿ 'ਤੇ ਚੁਣੇ ਹੋਏ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਵੋਟਾਂ ਪਾਉਣ ਤੋਂ ਰੋਕਣ ਦੇ ਮਕਸਦ ਨਾਲ ਧੱਕਾ ਮੁੱਕੀ ਕੀਤੀ ਗਈ ਤੇ ਉਨ੍ਹਾਂ ਨੂੰ ਵੋਟ ਪਾਉਣ ਤੋਂ ਰੋਕਿਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਗੋਲੀ ਚਲਾ ਕੇ ਦਹਿਸ਼ਤ ਫੈਲਾਈ ਗਈ, ਜਿਸ ਦੀ ਉਹ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ | ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਹੈ ਕਿ ਫੱਤੂਢੀਂਗਾ ਬਲਾਕ ਦੀ ਚੋਣ ਸਮੇਂ ਜਿੰਨਾ ਵਿਅਕਤੀਆਂ ਨੇ ਹੁੱਲੜਬਾਜ਼ੀ ਕੀਤੀ ਹੈ ਤੇ ਗੋਲੀ ਚਲਾਈ ਹੈ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਦਾ ਲੋਕਤੰਤਰ ਤੇ ਵਿਸ਼ਵਾਸ ਬਣਿਆ ਰਹੇ |