ਕਪੂਰਥਲਾ, 1 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਨੇ ਸਥਾਨਕ ਸ਼ਾਲਾਮਾਰ ਬਾਗ ਤੋਂ ਸ਼ਹੀਦ ਭਗਤ ਸਿੰਘ ਚੌਂਕ ਤੱਕ ਕੇਂਦਰ ਸਰਕਾਰ ਵਲੋਂ ਅੱਜ ਲਾਗੂ ਕੀਤੇ ਗਏ ਚਾਰ ਲੇਬਰ ਕੋਡਾਂ ਦੇ ਵਿਰੋਧ ਵਿਚ ਰੋਸ ਮਾਰਚ ਕੀਤਾ, ਰੋਹ ਵਿਚ ਆਏ ਇਨ੍ਹਾਂ ਜਥੇਬੰਦੀਆਂ ਦੇ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਪੁੱਜ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਵਿਖਾਵਾਕਾਰੀ ਮੰਗ ਕਰ ਰਹੇ ਸਨ ਕਿ ਦੇਸ਼ ਭਰ ਵਿਚ ਲਾਗੂ ਕੀਤੇ ਗਏ ਚਾਰ ਲੇਬਰ ਕੋਡ ਰੱਦ ਕਰਕੇ ਪੁਰਾਣੇ ਕਿਰਤ ਕਾਨੂੰਨ ਬਹਾਲ ਕੀਤੇ ਜਾਣ | ਇਸਤੋਂ ਪਹਿਲਾਂ ਸ਼ਾਲਾਮਾਰ ਬਾਗ ਵਿਚ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜਨਰਲ ਸਕੱਤਰ ਤਰਸੇਮ ਸਿੰਘ ਬੰਨੇਮਲ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਬਾਜਵਾ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ, ਜਨਰਲ ਸਕੱਤਰ ਗੁਰਦੀਪ ਸਿੰਘ, ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਸ਼ਵਿੰਦਰ ਸਿੰਘ ਬੁਟਾਰੀ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਦਾ, ਟਰੇਡ ਯੂਨੀਅਨ ਆਗੂ ਕਾਮਰੇਡ ਕੇ.ਐਲ. ਕੌਸ਼ਲ, ਕੁਲਹਿੰਦ ਕਿਸਾਨ ਸਭਾ ਦੇ ਆਗੂ ਮਾਸਟਰ ਚਰਨ ਸਿੰਘ, ਡੀ.ਐਮ.ਐਫ. ਦੇ ਜ਼ਿਲ੍ਹਾ ਕਨਵੀਨਰ ਗੁਰਵਿੰਦਰ ਸਿੰਘ, ਕਾਮਰੇਡ ਮੁਕੰਦ ਸਿੰਘ ਭੁਲਾਣਾ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ, ਆਸ਼ਾ ਵਰਕਰ ਯੂਨੀਅਨ ਦੀ ਆਗੂ ਬਲਵਿੰਦਰ ਕੌਰ ਸੈਦਪੁਰ, ਮਨਜੀਤ ਕੌਰ ਢਿਲਵਾਂ, ਸ਼ਾਲੂ, ਸਿਮਰਨਜੀਤ ਕੌਰ, ਰਜਿੰਦਰ ਕੌਰ, ਗੀਤਕਾ, ਕਿਸਾਨ ਆਗੂ ਮਨਜਿੰਦਰ ਕਮਲ, ਪਿਆਰਾ ਸਿੰਘ ਭੰਡਾਲ, ਪ੍ਰੋ. ਜੋਗਾ ਸਿੰਘ ਉੱਚਾ, ਅਮਰਜੀਤ ਸਿੰਘ ਢਪਈ, ਕੁਲਵਿੰਦਰ ਸਿੰਘ ਭੰਡਾਲ ਬੇਟ, ਜਥੇ. ਪਲਵਿੰਦਰ ਸਿੰਘ ਕਾਲਾ ਸੰਘਿਆਂ, ਤਰਲੋਕ ਸਿੰਘ, ਵਿਨੋਦ ਕਪੂਰ, ਗੁਰਚਰਨ ਸਿੰਘ ਘੁੰਮਣ, ਹਰਿੰਦਰ ਸਿੰਘ ਚੀਮਾ, ਸ਼ਿਵ ਕੁਮਾਰ ਕਾਲੀਆ, ਕਸ਼ਮੀਰ ਸਿੰਘ ਭੰਡਾਲ, ਸ਼ੀਤਲ ਸਿੰਘ ਸੰਗੋਜਲਾ, ਫੌਜਾ ਸਿੰਘ ਤੇ ਪਰਸਨ ਲਾਲ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਮਾਰੂ ਨੀਤੀਆਂ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਚਾਰ ਲੇਬਰ ਕੋਡਾਂ ਨਾਲ ਮਜ਼ਦੂਰਾਂ ਦੇ ਹੜਤਾਲ ਕਰਨ ਦੇ ਹੱਕ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਤੇ 300 ਤੱਕ ਦੀ ਗਿਣਤੀ ਵਾਲੇ ਅਦਾਰੇ ਬਿਨਾਂ ਸਰਕਾਰ ਦੀ ਮਨਜ਼ੂਰੀ ਤੋਂ ਮਾਲਕ ਆਪਣੀ ਮਰਜ਼ੀ ਨਾਲ ਬੰਦ ਨਹੀਂ ਕਰ ਸਕਣਗੇ, ਕੰਮ ਦੇ ਘੰਟੇ ਵਧਾਉਣ ਨਾਲ ਔਰਤ ਵਰਕਰਾਂ ਦੀਆਂ ਰਾਤ ਦੀਆਂ ਸਿਫਟਾਂ ਵਿਚ ਬਿਨਾਂ ਕਿਸੇ ਸੁਰੱਖਿਆ ਤੋਂ ਕੰਮ ਕਰਵਾਉਣਾ ਆਦਿ ਮਜ਼ਦੂਰ ਵਿਰੋਧੀ ਮੱਦਾਂ ਹਨ ਮਜ਼ਦੂਰਾਂ ਦੇ ਹੱਕ ਖ਼ਤਮ ਕਰ ਦੇਣਗੀਆਂ | ਇਸ ਮੌਕੇ ਇਨ੍ਹਾਂ ਜਥੇਬੰਦੀਆਂ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ |
ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਨੇ ਲੇਬਰ ਕੋਡ ਲਾਗੂ ਕਰਨ ਦੇ ਵਿਰੋਧ 'ਚ ਸ਼ਹਿਰ ਵਿਚ ਕੀਤਾ ਰੋਸ ਮਾਰਚ <br/>
ਅਜੀਤ ਡੈਸਕ
02-04-2026