20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਆਰ.ਸੀ.ਐਫ. ਦੇ ਮੁਲਾਜ਼ਮਾਂ ਨੇ ਚਾਰ ਲੇਬਰ ਕੋਡ ਲਾਗੂ ਕਰਨ ਦੇ ਵਿਰੋਧ 'ਚ ਕੀਤਾ ਰੋਸ ਵਿਖਾਵਾ <br/>

ਅਜੀਤ ਡੈਸਕ 02-04-2026
ਕਪੂਰਥਲਾ, 1 ਅਪ੍ਰੈਲ (ਅਮਰਜੀਤ ਕੋਮਲ)-ਕੇਂਦਰ ਸਰਕਾਰ ਵਲੋਂ ਅੱਜ ਚਾਰ ਲੇਬਰ ਕੋਡ ਲਾਗੂ ਕੀਤੇ ਜਾਣ ਦੇ ਵਿਰੋਧ ਵਿਚ ਕੇਂਦਰੀ ਟਰੇਡ ਯੂਨੀਅਨਾਂ ਤੇ ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ (ਆਰ.ਆਰ.ਈ.ਐਫ.) ਵਲੋਂ ਕਾਲਾ ਦਿਵਸ ਮਨਾਉਣ ਦੇ ਸੱਦੇ ਤਹਿਤ ਅੱਜ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੀ ਅਗਵਾਈ ਵਿਚ ਆਰ.ਸੀ.ਐਫ. ਦੇ ਮੁਲਾਜ਼ਮਾਂ ਨੇ ਡਾ. ਭੀਮ ਰਾਓ ਅੰਬੇਡਕਰ ਚੌਂਕ (ਵਰਕਸ਼ਾਪ ਗੇਟ) ਦੇ ਨੇੜੇ ਕਾਲਾ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਤੇ ਮਜ਼ਦੂਰ ਮਾਰੂ ਨੀਤੀਆਂ ਵਿਰੁੱਧ ਰੋਸ ਵਿਖਾਵਾ ਕੀਤਾ | ਇਸ ਮੌਕੇ ਆਰ.ਸੀ.ਐਫ. ਦੇ ਮੁਲਾਜ਼ਮ ਕਾਲੇ ਬਿੱਲੇ ਲਗਾਕੇ ਇਸ ਰੋਸ ਵਿਖਾਵੇ ਵਿਚ ਸ਼ਾਮਲ ਹੋਏ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਲੋਕਤੰਤਰੀ ਅਧਿਕਾਰਾਂ ਤੇ ਕਿਰਤ ਕਾਨੰੂਨਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਟੌਤੀ ਨੂੰ ਬਰਦਾਸ਼ਤ ਨਹੀਂ ਕਰਨਗੇ | ਅੱਜ ਸਵੇਰ ਤੋਂ ਹੀ ਮੁਲਾਜ਼ਮ ਵਰਕਸ਼ਾਪ ਦੇ ਗੇਟ ਮੂਹਰੇ ਇਕੱਠੇ ਹੋਣੇ ਸ਼ੁਰੂ ਹੋਏ ਤੇ ਕੰਮ 'ਤੇ ਜਾ ਰਹੇ ਮੁਲਾਜ਼ਮਾਂ ਦੇ ਕਾਲੇ ਬਿੱਲੇ ਲਗਾਏ | ਇਸਤੋਂ ਬਾਅਦ ਵੱਖ-ਵੱਖ ਬਰਾਂਚਾਂ ਵਿਚ ਜਾ ਕੇ ਕੰਮ ਕਰ ਰਹੇ ਮੁਲਾਜ਼ਮਾਂ ਦੇ ਵੀ ਕਾਲੇ ਬਿੱਲੇ ਲਗਾਕੇ ਲੇਬਰ ਕੋਡਾਂ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ | ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਤੇ ਜਨਰਲ ਸਕੱਤਰ ਸਰਵਜੀਤ ਸਿੰਘ ਨੇ ਕੇਂਦਰ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਖੜੇ ਕੀਤੇ ਤੇ ਕਿਹਾ ਕਿ ਸਰਕਾਰ ਵਲੋਂ ਥੋਪੇ ਜਾ ਰਹੇ ਚਾਰ ਲੇਬਰ ਕੋਡ ਅਸਲ ਵਿਚ ਮਜ਼ਦੂਰਾਂ ਨੂੰ ਮਿਲਣ ਵਾਲੀ ਸਮਾਜਿਕ ਤੇ ਕਾਨੂੰਨੀ ਸੁਰੱਖਿਆ ਨੂੰ ਖ਼ਤਮ ਕਰਨ ਵਾਲੇ ਹਨ | ਉਨ੍ਹਾਂ ਕਿਹਾ ਕਿ ਆਰ.ਸੀ.ਐਫ. ਵਰਗੇ ਮਹੱਤਵਪੂਰਨ ਉਦਯੋਗ ਅਦਾਰਿਆਂ ਵਿਚ ਮੁਲਾਜ਼ਮਾਂ ਦੀ ਨਵੀਂ ਭਰਤੀ ਨਾ ਕਰਕੇ ਬਾਹਰੀ ਵਸੀਲਿਆਂ ਦੇ ਨਾਂਅ 'ਤੇ ਠੇਕਾ ਪ੍ਰਣਾਲੀ ਨੂੰ ਉਤਸ਼ਾਹਿਤ ਕਰਕੇ ਮੁਲਾਜ਼ਮਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਉਨ੍ਹਾਂ ਆਰ.ਸੀ.ਐਫ. ਦੇ ਮੁਲਾਜ਼ਮਾਂ ਨੂੰ ਸੱਦਾ ਦਿੱਤਾ ਕਿ ਉਹ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਚਾਰ ਲੇਬਰ ਕੋਡ ਦਾ ਡੱਟ ਕੇ ਵਿਰੋਧ ਕਰਨ | ਇਸੇ ਦੌਰਾਨ ਹੀ ਯੂਨੀਅਨ ਦੇ ਪ੍ਰਧਾਨ ਕਾਮਰੇਡ ਅਮਰੀਕ ਸਿੰਘ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂਅ ਆਰ.ਸੀ.ਐਫ. ਦੇ ਜਨਰਲ ਮੈਨੇਜਰ ਅਜੇ ਨੰਦਨ ਨੂੰ ਮੰਗ ਪੱਤਰ ਦਿੱਤਾ | ਜਿਸ ਵਿਚ ਮੰਗ ਕੀਤੀ ਗਈ ਕਿ ਨਵੇਂ ਚਾਰ ਲੇਬਰ ਕੋਡ ਰੱਦ ਕਰਕੇ ਪੁਰਾਣੇ ਕਿਰਤ ਕਾਨੂੰਨ ਬਹਾਲ ਕੀਤੇ ਜਾਣ | ਇਸ ਮੌਕੇ ਅਮਰੀਕ ਸਿੰਘ ਗਿੱਲ, ਮਨਜੀਤ ਸਿੰਘ ਬਾਜਵਾ, ਬਚਿੱਤਰ ਸਿੰਘ, ਜਸਪਾਲ ਸਿੰਘ ਸੇਖੋਂ, ਭਰਤ ਰਾਜ, ਹਰਵਿੰਦਰ ਪਾਲ, ਤਿ੍ਲੋਚਨ ਸਿੰਘ, ਅਰਵਿੰਦਰ ਕੁਮਾਰ ਸ਼ਾਹ, ਤਲਵਿੰਦਰ ਸਿੰਘ, ਬਲਦੇਵ ਰਾਜ, ਬਲਜਿੰਦਰ ਪਾਲ, ਨਿਰਮਲ ਸਿੰਘ, ਸਰਬਜੀਤ ਸਿੰਘ, ਅਵਤਾਰ ਸਿੰਘ, ਸੰਜੀਵ ਕੁਮਾਰ, ਹਰਪ੍ਰੀਤ ਸਿੰਘ, ਰਜਿੰਦਰ ਕੁਮਾਰ, ਨਵਦੀਪ ਕੁਮਾਰ, ਜਗਦੀਪ ਸਿੰਘ, ਸੰਦੀਪ ਕੁਮਾਰ, ਪ੍ਰਭਜੋਤ ਸਿੰਘ, ਸਾਕੇਤ ਯਾਦਵ, ਗੁਰਵਿੰਦਰ ਸਿੰਘ ਅਤੇ ਪੰਕਜ ਅਮਰਨਾਥ, ਅਸ਼ਵਨੀ, ਅਨਿਲ ਕੌਸ਼ਲ, ਕੁਲਦੀਪ, ਕਲਸੀ, ਮੇਘਨਾਥ, ਮੰਨੂੰ, ਪ੍ਰਸ਼ਾਂਤ, ਸੰਨੀ ਆਦਿ ਤੋਂ ਇਲਾਵਾ ਆਈ.ਆਰ.ਟੀ.ਐਸ.ਏ. ਦੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਢਿੱਲਵਾਂ ਵਿਖੇ ਬਲਾਕ ਸੰਮਤੀ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਦੌਰਾਨ ਹੰਗਾਮਾ <br/> ਅਗਲੀ ਖ਼ਬਰ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਨੇ ਲੇਬਰ ਕੋਡ ਲਾਗੂ ਕਰਨ ਦੇ ਵਿਰੋਧ 'ਚ ਸ਼ਹਿਰ ਵਿਚ ਕੀਤਾ ਰੋਸ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।