ਫਗਵਾੜਾ, 1 ਅਪੈ੍ਰਲ (ਚਾਨਾ)-ਸਿਟੀ ਪੁਲਿਸ ਨੇ ਕੈਪਸੂਲਾਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਤਪਾਲ ਸਿੰਘ ਜੋ ਬਿਨ੍ਹਾਂ ਕਿਸੇ ਡਾਕਟਰੀ ਪਰਚੀ ਤੋਂ ਕੈਪਸੂਲ ਵੇਚਦਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸਤਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਹੁਸ਼ਿਆਰਪੁਰ ਰੋਡ ਨੂੰ ਕਾਬੂ ਕਰਕੇ ਉਸ ਪਾਸੋਂ 1500 ਕੈਪਸੂਲ ਬਰਾਮਦ ਕੀਤੇ ਹਨ |