20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਜੀ.ਟੀ.ਯੂ. ਬਲਾਕ ਕਪੂਰਥਲਾ ਦੇ ਪ੍ਰਧਾਨ ਰਾਜੂ ਬੂਲਪੁਰ ਨੰੂ ਸਦਮਾ-ਪਿਤਾ ਦਾ ਦਿਹਾਂਤ

ਅਜੀਤ ਡੈਸਕ 02-04-2026
ਸੁਲਤਾਨਪੁਰ ਲੋਧੀ, 1 ਅਪ੍ਰੈਲ (ਥਿੰਦ)-ਗੌਰਮਿੰਟ ਟੀਚਰ ਯੂਨੀਅਨ ਬਲਾਕ ਕਪੂਰਥਲਾ ਦੇ ਪ੍ਰਧਾਨ ਜਗਜੀਤ ਸਿੰਘ ਰਾਜੂ ਬੂਲਪੁਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਗੁਰਦੀਪ ਸਿੰਘ ਦਾ ਆਸਟ੍ਰੇਲੀਆ ਵਿਚ ਅਚਾਨਕ ਦਿਹਾਂਤ ਹੋ ਗਿਆ | ਉਹ ਕੁੱਝ ਸਾਲਾਂ ਤੋਂ ਆਸਟ੍ਰੇਲੀਆ ਵਿਚ ਰਹਿ ਰਹੇ ਸਨ | ਗੁਰਦੀਪ ਸਿੰਘ ਦੇ ਅਚਾਨਕ ਦਿਹਾਂਤ ਉੱਪਰ ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ, ਪ੍ਰਦੀਪ ਸਿੰਘ ਘੁੰਮਾਣ,ਰਾਮ ਸਿੰਘ ਠੱਟਾ ਨਵਾਂ, ਅਜੇ ਗੁਪਤਾ, ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਧਰਮਿੰਦਰ ਸਿੰਘ ਮੱਲ੍ਹੀ, ਨਿਰਮਲ ਸਿੰਘ ਚੰਦੀ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਜੁਗਿੰਦਰ ਸਿੰਘ ਅਮਾਨੀਪੁਰ, ਬਲਬੀਰ ਸਿੰਘ ਕਾਲਰੂ, ਕਰਨੈਲ ਸਿੰਘ, ਬਲਜੀਤ ਸਿੰਘ ਟਿੱਬਾ, ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਜੈਮਲ ਸਿੰਘ, ਤੇਜਿੰਦਰ ਸਿੰਘ, ਗੁਰਦੀਪ ਸਿੰਘ ਧੰਮ, ਬਲਵਿੰਦਰ ਸਿੰਘ ਭੰਡਾਲ, ਬਲਬੀਰ ਸਿੰਘ, ਪਵਨ ਜੋਸ਼ੀ, ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਨਰੇਸ਼ ਕੋਹਲੀ, ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਮਾਸਟਰ ਸੁੱਚਾ ਸਿੰਘ, ਮਾਸਟਰ ਚਰਨ ਸਿੰਘ ਹੈਬਤਪੁਰ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਨਿਰਮਲ ਸਿੰਘ ਸ਼ੇਰ ਪੁਰ ਸੱਧਾ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਦੀ ਮੀਟਿੰਗ 'ਚ ਪਰਮਜੀਤ ਸਿੰਘ ਬਣੇ ਪ੍ਰਧਾਨ <br/> ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਬਰਿਆਰ ਵਿਖੇ ਮਾਪੇ ਅਧਿਆਪਕ ਮਿਲਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।