20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਦੀ ਮੀਟਿੰਗ 'ਚ ਪਰਮਜੀਤ ਸਿੰਘ ਬਣੇ ਪ੍ਰਧਾਨ <br/>

ਅਜੀਤ ਡੈਸਕ 02-04-2026
ਬੇਗੋਵਾਲ, 1 ਅਪ੍ਰੈਲ (ਸੁਖਜਿੰਦਰ ਸਿੰਘ)-ਸਮਾਜ ਸੇਵੀ ਕੰਮਾਂ ਵਿਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੀ ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਹਿਮਾਚਲ ਵਿਚ ਹੋਈ | ਇਸ ਮੌਕੇ ਜਿੱਥੇ ਕਲੱਬ ਵਲੋਂ ਬੀਤੇ ਸਮੇਂ ਦੌਰਾਨ ਕੀਤੇ ਕੰਮਾਂ 'ਤੇ ਵਿਚਾਰਾਂ ਕੀਤੀਆਂ ਗਈਆਂ, ਉੱਥੇ ਹੀ ਕਲੱਬ ਦੀ ਰਿਵਾਇਤ ਅਨੁਸਾਰ 2026-27 ਦੀ ਨਵੀਂ ਟੀਮ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ ਵਿਚ ਕੈਪਟਨ ਪਰਮਜੀਤ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦਕਿ ਰਾਜਵਿੰਦਰ ਸਿੰਘ ਜੈਦ ਨੂੰ ਸੈਕਟਰੀ, ਸੰਜੀਵ ਚੌਹਾਨ ਨੂੰ ਕੈਸ਼ੀਅਰ ਤੇ ਕੁਲਵੰਤ ਸਿੰਘ ਘੋਤੜਾ ਨੂੰ ਪੀ.ਆਰ.ਓ. ਨਿਯੁਕਤ ਕੀਤਾ ਗਿਆ | ਇਸ ਮੌਕੇ ਨਵੀਂ ਚੁਣੀ ਗਈ ਟੀਮ ਨੇ ਜਿੱਥੇ ਸਮੂਹ ਕਲੱਬ ਮੈਂਬਰਾਂ ਦਾ ਧੰਨਵਾਦ ਕੀਤਾ, ਉੱਥੇ ਹੀ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਲੱਬ ਨੇ ਉਨ੍ਹਾਂ ਨੂੰ ਇਨ੍ਹਾਂ ਸੇਵਾਵਾਂ ਲਈ ਚੁਣਿਆ ਹੈ, ਉਹ ਪੂਰੀ ਤਨਦੇਹੀ ਨਾਲ ਇਸ 'ਤੇ ਕੰਮ ਕਰਨਗੇ ਤੇ ਸਮਾਜ ਸੇਵੀ ਕੰਮਾਂ ਨੂੰ ਹੋਰ ਉਤਸ਼ਾਹਿਤ ਕਰਨਗੇ | ਇਸ ਮੌਕੇ ਸਰਬਜੀਤ ਸਿੰਘ ਪੱਪਲ ਨੇ ਸਮੂਹ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਕਲੱਬ ਦੀ ਪਹਿਚਾਣ ਉਨ੍ਹਾਂ ਵਲੋਂ ਕੀਤੇ ਕੰਮਾਂ ਕਰਕੇ ਬਣੀ ਹੈ ਤੇ ਸਾਨੂੰ ਆਸ ਹੈ ਕਿ ਸਾਰੀ ਟੀਮ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਕਲੱਬ ਨੂੰ ਹੋਰ ਅੱਗੇ ਲੈ ਕੇ ਜਾਣਗੇ | ਇਸ ਮੌਕੇ ਸੁਖਚੈਨ ਸਿੰਘ ਮੁਰੱਬੀਆ, ਸਰੂਪ ਸਿੰਘ ਖਾਸਰੀਆ, ਜਗਜੀਤ ਸਿੰਘ ਖਾਸਰੀਆ ਆਦਿ ਹਾਜ਼ਰ ਸਨ |
ਸਕੂਲ ਤੋਂ ਲਾਪਤਾ ਹੋਈ ਲੜਕੀ ਪੁਲਿਸ ਵਲੋਂ ਬਰਾਮਦ
ਫਗਵਾੜਾ, 1 ਅਪੈ੍ਰਲ (ਚਾਨਾ)-ਬੀਤੇ ਦਿਨੀਂ ਇੱਕ ਲੜਕੀ ਸਕੂਲ ਦੀ ਛੁੱਟੀ ਸਮੇਂ ਭੇਦਭਰੇ ਹਾਲਾਤਾਂ 'ਚ ਲਾਪਤਾ ਹੋ ਗਈ ਸੀ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸਿਟੀ ਦੀ ਐਸ.ਐਚ.ਓ. ਅਮਨਪ੍ਰੀਤ ਕੌਰ ਦੀ ਅਗਵਾਈ 'ਚ ਪੁਲਿਸ ਨੇ ਵੱਖ-ਵੱਖ ਥਾਵਾਂ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰਕੇ ਲੜਕੀ ਨੂੰ ਅੱਜ ਬਰਾਮਦ ਕਰ ਲਿਆ ਹੈ ਤੇ ਉਸ ਦੇ ਪਰਿਵਾਰਿਕ ਮੈਂਬਰਾਂ ਹਵਾਲੇ ਕਰ ਦਿੱਤਾ ਹੈ | ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਕਿਸਾਨ ਸਾਵਧਾਨੀ ਵਜੋਂ ਟਰਾਂਸਫ਼ਾਰਮਰਾਂ ਹੇਠੋਂ ਕਣਕ ਦੀ ਕਟਾਈ ਕਰ ਕੇ ਰੱਖਣ-ਜੇ.ਈ ਅਤੁੱਲ ਰਾਣਾ <br/> ਅਗਲੀ ਖ਼ਬਰ ਜੀ.ਟੀ.ਯੂ. ਬਲਾਕ ਕਪੂਰਥਲਾ ਦੇ ਪ੍ਰਧਾਨ ਰਾਜੂ ਬੂਲਪੁਰ ਨੰੂ ਸਦਮਾ-ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।