20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕਿਸਾਨ ਸਾਵਧਾਨੀ ਵਜੋਂ ਟਰਾਂਸਫ਼ਾਰਮਰਾਂ ਹੇਠੋਂ ਕਣਕ ਦੀ ਕਟਾਈ ਕਰ ਕੇ ਰੱਖਣ-ਜੇ.ਈ ਅਤੁੱਲ ਰਾਣਾ <br/>

ਅਜੀਤ ਡੈਸਕ 02-04-2026
ਢਿਲਵਾਂ, 1 ਅਪ੍ਰੈਲ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਕਣਕ ਦੀ ਕਟਾਈ ਦੇ ਸ਼ੁਰੂ ਹੋਣ ਜਾ ਰਹੇ ਸੀਜ਼ਨ ਤੋਂ ਪਹਿਲਾ ਕਿਸਾਨ ਸਾਵਧਾਨੀ ਵਜੋਂ ਖੇਤਾਂ ਚ ਲੱਗੇ ਟਰਾਂਸਫ਼ਾਰਮਰਾਂ ਦੇ ਹੇਠੋਂ ਕਣਕ ਦੀ ਕਟਾਈ ਕਰਕੇ ਰੱਖਣ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਟੇਟ ਪਾਵਰਕਾਮ ਸਬਡਵੀਜ਼ਨ ਢਿਲਵਾਂ ਦੇ ਜੇ.ਈ. ਅਤੁੱਲ ਰਾਣਾ ਨੇ ਕਿਹਾ ਕਿ ਹੁਣ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ ਤੇ ਤਾਪਮਾਨ ਵਿਚ ਵੀ ਵਾਧਾ ਹੋ ਰਿਹਾ ਹੈ ਅਜਿਹੇ ਵਿਚ ਕਈ ਵਾਰ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰ ਸਪਾਰਕ ਕਰ ਜਾਂਦੇ ਹਨ, ਜਿਸ ਲਈ ਪਾਵਰਕਾਮ ਢਿਲਵਾਂ ਅਧੀਨ ਆਉਂਦੇ ਖੇਤਰ ਵਿਚਲੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਫ਼ਸਲ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਉਣ ਲਈ ਸਾਵਧਾਨੀ ਵਜੋਂ ਖੇਤਾਂ ਚ ਲੱਗੇ ਟਰਾਂਸਫ਼ਾਰਮਰਾਂ ਦੇ ਹੇਠੋਂ ਕਣਕ ਦੀ ਕਟਾਈ ਕਰ ਲੈਣ ਤਾਂ ਜੋ ਕੋਈ ਵੀ ਅਣਸੁਖਾਂਵੀ ਘਟਨਾ ਨਾ ਵਾਪਰੇ | ਉਨ੍ਹਾਂ ਕਿਹਾ ਕਿ ਜੇਕਰ ਕੋਈ ਟਰਾਂਸਫ਼ਾਰਮਰ ਸਪਾਰਕਿੰਗ ਕਰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਬਿਜਲੀ ਕਰਮਚਾਰੀਆਂ ਨੂੰ ਦਿੱਤੀ ਜਾਵੇ ਤਾਂ ਜੋ ਉਸ ਨੂੰ ਸਮੇਂ ਸਿਰ ਠੀਕ ਕੀਤਾ ਜਾ

ਪਿਛਲੀ ਖ਼ਬਰ ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਗੁਰੂ ਕਾ ਬਾਗ ਵਿਖੇ 5 ਅਪ੍ਰੈਲ ਨੂੰ ਮਨਾਇਆ ਜਾਵੇਗਾ <br/> ਅਗਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਦੀ ਮੀਟਿੰਗ 'ਚ ਪਰਮਜੀਤ ਸਿੰਘ ਬਣੇ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।