20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਗੁਰੂ ਕਾ ਬਾਗ ਵਿਖੇ 5 ਅਪ੍ਰੈਲ ਨੂੰ ਮਨਾਇਆ ਜਾਵੇਗਾ <br/>

ਅਜੀਤ ਡੈਸਕ 02-04-2026
ਸੁਲਤਾਨ ਪੁਰ ਲੋਧੀ, 1 ਅਪ੍ਰੈਲ (ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਮੀਟਿੰਗ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਹੋਈ, ਜਿਸ ਵਿਚ ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ | ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਰਘਬੀਰ ਸਿੰਘ ਪ੍ਰਧਾਨ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੇਬੇ ਨਾਨਕੀ ਜੀ ਦਾ ਪ੍ਰਕਾਸ਼ ਦਿਹਾੜਾ ਕੌਮ ਦੇ ਮਹਾਨ ਵਿਦਵਾਨ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ 5 ਅਪ੍ਰੈਲ ਨੂੰ ਮਨਾਇਆ ਜਾਵੇਗਾ | 3 ਅਪ੍ਰੈਲ ਨੂੰ ਸਵੇਰੇ 10 ਵਜੇ ਅਖੰਡ ਪਾਠ ਆਰੰਭ ਕਰਵਾਏ ਜਾਣਗੇ ਤੇ 5 ਅਪ੍ਰੈਲ ਨੂੰ ਸਵੇਰੇ 9.30 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਉਪਰੰਤ ਕੌਮ ਦੇ ਮਹਾਨ ਵਿਦਵਾਨ ਸ੍ਰੀਮਾਨ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲੇ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਉਪਰੰਤ ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਾ ਪ੍ਰਵਾਹ ਚਲਾਉਣਗੀਆਂ | ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ | ਇਸ ਮੌਕੇ ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਣਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮਿ੍ਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖ਼ਾਲਸਾ, ਮਾਸਟਰ ਬਲਵੰਤ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਕੁਲਦੀਪ ਸਿੰਘ ਤੇ ਹੋਰ ਸਤਿਕਾਰ ਯੋਗ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਭਾਈ ਲਾਲੂ ਜੀ ਜ਼ੋਨ ਡੱਲਾ ਸਾਹਿਬ ਦੇ ਪਰਮਜੀਤ ਸਿੰਘ ਪ੍ਰਧਾਨ ਅਤੇ ਮਨਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਬਣੇ <br/> ਅਗਲੀ ਖ਼ਬਰ ਕਿਸਾਨ ਸਾਵਧਾਨੀ ਵਜੋਂ ਟਰਾਂਸਫ਼ਾਰਮਰਾਂ ਹੇਠੋਂ ਕਣਕ ਦੀ ਕਟਾਈ ਕਰ ਕੇ ਰੱਖਣ-ਜੇ.ਈ ਅਤੁੱਲ ਰਾਣਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।