20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਭਾਈ ਲਾਲੂ ਜੀ ਜ਼ੋਨ ਡੱਲਾ ਸਾਹਿਬ ਦੇ ਪਰਮਜੀਤ ਸਿੰਘ ਪ੍ਰਧਾਨ ਅਤੇ ਮਨਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਬਣੇ <br/>

ਅਜੀਤ ਡੈਸਕ 02-04-2026
ਡਡਵਿੰਡੀ, 1 ਅਪ੍ਰੈਲ (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਗੁਰਦੁਆਰਾ ਬਾਲੀ ਸਾਹਿਬ ਡੱਲਾ ਵਿਖੇ ਕਮੇਟੀ ਦੇ ਜ਼ਿਲਾ ਪ੍ਰਧਾਨ ਸਰਵਨ ਸਿੰਘ ਬਾਊਪੁਰ ਦੀ ਅਗਵਾਈ ਵਿੱਚ ਕੀਤੀ ਗਈ | ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਭਾਈ ਲਾਲੂ ਜੀ ਜੋਨ ਡੱਲਾ ਸਾਹਿਬ ਦੀ ਨਵੀਂ ਕਮੇਟੀ ਚੋਣ ਕੀਤੀ ਗਈ ਜਿਸ ਵਿੱਚ ਪਰਮਜੀਤ ਸਿੰਘ ਪੱਕਾ ਕੋਠਾ ਨੂੰ ਸਰਵਸੰਮਤੀ ਨਾਲ ਦੁਬਾਰਾ ਪ੍ਰਧਾਨ ਚੁਣ ਲਿਆ ਗਿਆ ਜਦਕਿ ਮਨਦੀਪ ਸਿੰਘ ਮੁਹਬਲੀਪੁਰ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ | ਇਸੇ ਤਰ੍ਹਾਂ ਹੀ ਬਲਬੀਰ ਸਿੰਘ ਰਾਣਾ ਨੂੰ ਸਕੱਤਰ, ਅਮਨਦੀਪ ਸਿੰਘ ਫੱਤੂਵਾਲ ਨੂੰ ਖਜਾਨਚੀ, ਲਖਵਿੰਦਰ ਸਿੰਘ ਨੂੰ ਪ੍ਰੈਸ ਸਕੱਤਰ, ਭਜਨ ਸਿੰਘ ਫੌਜੀ ਕਲੋਨੀ ਤੇ ਜਤਿੰਦਰ ਸਿੰਘ ਡੇਰਾ ਸੈਦਾ ਨੂੰ ਮੀਤ ਪ੍ਰਧਾਨ, ਕੁਲਦੀਪ ਸਿੰਘ ਮੋਖੇ ਨੂੰ ਮੀਤ ਖਜਾਨਚੀ, ਤਰਸੇਮ ਸਿੰਘ ਵਿੱਕੀ ਮੀਤ ਪ੍ਰੈਸ ਸਕੱਤਰ, ਹਾਕਮ ਸਿੰਘ ਸ਼ਾਹਜਹਾਨਪੁਰ ਨੂੰ ਜੋਨ ਦਾ ਸਲਾਹਕਾਰ, ਮਨਦੀਪ ਸਿੰਘ ਰਾਮਪੁਰ ਜਗੀਰ ਨੂੰ ਜਥੇਬੰਦਕ ਸਕੱਤਰ ਅਤੇ ਰਣਜੀਤ ਸਿੰਘ ਡਡਵਿੰਡੀ ਨੂੰ ਵਲੰਟੀਅਰ ਇੰਚਾਰਜ ਬਣਾਇਆ ਗਿਆ | ਇਸੇ ਤਰ੍ਹਾਂ ਹੀ ਸੁਖਜਿੰਦਰ ਸਿੰਘ, ਚਰਨਜੀਤ ਸਿੰਘ ਇੰਚਾਰਜ, ਕੁਲਵਿੰਦਰ ਸਿੰਘ ਮੀਤ ਸਕੱਤਰ, ਦਵਿੰਦਰ ਸਿੰਘ ਮੀਤ ਪ੍ਰਧਾਨ ਤੇ ਬਲਿੰਦਰ ਸਿੰਘ ਨੂੰ ਮੈਂਬਰ ਬਣਾਇਆ ਗਿਆ | ਇਸ ਮੌਕੇ 60 ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਪਰਮਜੀਤ ਸਿੰਘ ਬਾਊਪੁਰ ਨੇ ਕਿਹਾ ਕਿ ਕੇਂਦਰ ਤੇ ਕਿਸਾਨਾਂ ਤੇ ਮਜ਼ਦੂਰਾਂ ਦੀ ਇਹ ਤਕਦੀਰ ਇਕੱਲਾ ਹੈਗਾ ਕਿੱਥੇ ਸੰਘਰਸ਼ ਨਾਲ ਹੀ ਬਦਲ ਸਕਦੀ ਹੈ ਇਸ ਲਈ ਮਿਹਨਤ ਕਸ਼ ਲੋਕਾਂ ਨੂੰ ਇੱਕ ਝੰਡੇ ਥੱਲੇ ਇਕੱਠੇ ਹੋ ਕੇ ਸੰਘਰਸ਼ ਦੇ ਰਾਹ ਤੁਰਨਾ ਚਾਹੀਦਾ ਹੈ | ਇਸ ਮੌਕੇ ਜਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਵਾਲ, ਤਰਜਿੰਦਰ ਸਿੰਘ ਮੁਹੱਬਲੀਪੁਰ, ਸਾਬਕਾ ਸਰਪੰਚ ਬਲਵਿੰਦਰ ਸਿੰਘ ਬੰਬ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਕਿਸਾਨ ਬੀਬੀਆਂ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਥਾਪਰ ਵਲੋਂ ਤਹਿਸੀਲਦਾਰ ਵਰਿੰਦਰ ਭਾਟੀਆ ਦਾ ਸਵਾਗਤ <br/> ਅਗਲੀ ਖ਼ਬਰ ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਗੁਰੂ ਕਾ ਬਾਗ ਵਿਖੇ 5 ਅਪ੍ਰੈਲ ਨੂੰ ਮਨਾਇਆ ਜਾਵੇਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।