20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਥਾਪਰ ਵਲੋਂ ਤਹਿਸੀਲਦਾਰ ਵਰਿੰਦਰ ਭਾਟੀਆ ਦਾ ਸਵਾਗਤ <br/>

ਅਜੀਤ ਡੈਸਕ 02-04-2026
ਭੁਲੱਥ, 1 ਅਪ੍ਰੈਲ (ਮਨਜੀਤ ਸਿੰਘ ਰਤਨ)-ਜ਼ਿਲ੍ਹਾ ਕਪੂਰਥਲਾ ਅਧੀਨ ਤਹਿਸੀਲ ਭੁਲੱਥ ਵਿਖੇ ਨਵੀਂ ਤਾਇਨਾਤੀ ਤਹਿਤ ਆਏ ਤਹਿਸੀਲਦਾਰ ਵਰਿੰਦਰ ਭਾਟੀਆ ਦਾ 'ਆਪ' ਆਗੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ (ਖੱਸਣ) ਵੱਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਗੁਰਮੀਤ ਸਿੰਘ ਥਾਪਰ ਨੇ ਕਿਹਾ ਕਿ ਵਰਿੰਦਰ ਭਾਟੀਆ ਇੱਕ ਨੇਕਦਿਲ ਚੰਗੇ ਸੁਭਾਅ ਵਾਲੇ ਅਤੇ ਤਜਰਬੇਕਾਰ ਸਰਕਾਰੀ ਅਧਿਕਾਰੀ ਹਨ, ਜੋ ਹਮੇਸ਼ਾ ਲੋਕ ਸੇਵਾ ਲਈ ਸਮਰਪਿਤ ਰਹਿੰਦੇ ਹਨ | ਉਨ੍ਹਾਂ ਦੱਸਿਆ ਕਿ ਭਾਟੀਆ ਵੱਲੋਂ ਤਹਿਸੀਲ ਵਿੱਚ ਆਉਂਦੇ ਹੀ ਕੰਮਕਾਜ ਵਿੱਚ ਤੇਜ਼ੀ ਲਿਆਈ ਗਈ ਹੈ, ਜਿਸ ਨਾਲ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਲੋਕਾਂ ਦੇ ਕੰਮ ਸਮੇਂ ਸਿਰ ਨਿਪਟ ਰਹੇ ਹਨ, ਜਿਸਤੇ ਉਹਨਾਂ ਵਰਿੰਦਰ ਭਾਟੀਆ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਇਹ ਵੀ ਕਿਹਾ ਕਿ ਤਹਿਸੀਲਦਾਰ ਵਰਿੰਦਰ ਭਾਟੀਆ ਨਾ ਸਿਰਫ ਇੱਕ ਕਾਬਲ ਅਫਸਰ ਹਨ, ਸਗੋਂ ਇੱਕ ਉੱਘੇ ਸਮਾਜ ਸੇਵੀ ਵੀ ਹਨ | ਇਸ ਦੌਰਾਨ ਗੁਰਮੀਤ ਸਿੰਘ ਥਾਪਰ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ ਤੇ ਤਹਿਸੀਲਦਾਰ ਭਾਟੀਆ ਵੱਲੋਂ ਗੁਰਮੀਤ ਥਾਪਰ ਸਮੇਤ ਉਹਨਾਂ ਦੇ ਸਾਥੀਆਂ ਦਾ ਧੰਨਵਾਦ ਕਰਦੇ ਕਿਹਾ ਕਿ ਤਹਿਸੀਲ ਭੁਲੱਥ ਅਧੀਨ ਆਉਂਦੇ ਪਿੰਡਾਂ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਕੰਮ ਹੋਵੇ ਉਹ ਬੇਝਿਜਕ ਮਿਲ ਸਕਦਾ ਹੈ | ਇਸ ਮੌਕੇ ਸਰਪੰਚ ਪ੍ਰਮੋਦ ਸ਼ਰਮਾ, ਨੰਬਰਦਾਰ ਗੁਰਵਿੰਦਰ ਸਿੰਘ ਸੋਹੀ, ਨੰਬਰਦਾਰ ਗੁਰਮੀਤ ਸਿੰਘ ਅਤੇ ਕਿਸਾਨ ਆਗੂ ਮੁਖਤਿਆਰ ਸਿੰਘ ਸੋਨੀ ਹਾਜਰ ਸਨ |

ਪਿਛਲੀ ਖ਼ਬਰ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਭਾਈ ਲਾਲੂ ਜੀ ਜ਼ੋਨ ਡੱਲਾ ਸਾਹਿਬ ਦੇ ਪਰਮਜੀਤ ਸਿੰਘ ਪ੍ਰਧਾਨ ਅਤੇ ਮਨਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।