ਫਗਵਾੜਾ, 1 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਤੇ ਸੰਤ ਬਾਬਾ ਬਸੰਤ ਸਿੰਘ ਜੀ, ਸੰਤ ਬਾਬਾ ਗਿਆਨ ਸਿੰਘ, ਸੰਤ ਬਾਬਾ ਹਰਭਜਨ ਸਿੰਘ (ਵਿਰੱਕਤ) ਨਿਰਮਲ ਕੁੱਟੀਆ ਜੌਹਲਾਂ ਸੰਪਰਦਾਇ ਹੋਤੀ ਮਰਦਾਨ ਦੀ ਯਾਦ ਵਿਚ ਗੁਰਮਤਿ ਸਮਾਗਮ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸ਼ਹਿਰ ਤੇ ਇਲਾਕੇ ਦੀਆਂ ਸੰਗਤਾ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ ਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ | ਜਿਸ 'ਚ ਨਿਰਮਲ ਕੁੱਟੀਆ ਜੌਹਲਾਂ ਦੇ ਮੁੱਖੀ ਸੰਤ ਬਾਬਾ ਜੀਤ ਸਿੰਘ ਉਚੇਚੇ ਤੌਰ 'ਤੇ ਪਹੁੰਚੇ ਉਨ੍ਹਾਂ ਇਸ ਮੌਕੇ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਈ, ਉਨ੍ਹਾਂ ਇਸ ਮੌਕੇ ਖਾਲਸਾ ਪੰਥ ਦੇ ਜਨਮ ਦਿਵਸ ਸਬੰਧੀ, ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਅਤੇ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਇਤਿਹਾਸ ਸਰਵਣ ਕਰਵਾਇਆ ਤੇ ਸੰਗਤਾਂ ਨੂੰ ਅੰਮਿ੍ਤ ਪਾਨ ਕਰਕੇ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲ ਕਰਨ ਲਈ ਕਿਹਾ | ਇਸ ਮੌਕੇ ਫਗਵਾੜੇ ਦੀਆਂ ਸੰਗਤਾਂ ਵਲੋਂ ਨਿਰਮਲ ਕੁੱਟੀਆ ਜੌਹਲਾਂ ਦੇ ਮੁੱਖੀ ਸੰਤ ਬਾਬਾ ਜੀਤ ਸਿੰਘ ਜੀ ਨੂੰ ਸਿਰੋਪਾ ਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆਂ | ਇਸ ਮੌਕੇ ਭਾਈ ਗੁਰਦੇਵ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ, ਭਾਈ ਭੁਪਿੰਦਰ ਸਿੰਘ ਜਲੰਧਰ ਵਾਲੇ, ਗਿਆਨੀ ਜਸਵਿੰਦਰ ਸਿੰਘ ਸਿੰਬਲ ਮਾਜਰਾ ਵਾਲਿਆ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ | ਸਮਾਗਮ ਦੇ ਅੰਤ ਵਿੱਚ ਰਾਗੀ/ਢਾਡੀ ਜਥਿਆ ਤੇ ਸਮਾਗਮ ਦੇ ਸਹਿਯੋਗੀਆ ਦਾ ਨਿਰਮਲ ਕੁੱਟੀਆ ਜੌਹਲਾਂ ਦੇ ਮੁੱਖੀ ਸੰਤ ਬਾਬਾ ਜੀਤ ਸਿੰਘ ਨੇ ਸਿਰੋਪਾਓ ਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆਂ | ਇਸ ਮੌਕੇ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਹੈਡ ਗ੍ਰੰਥੀ,.ਬਲਵਿੰਦਰ ਸਿੰਘ ਧਾਲੀਵਾਲ ਐਮ.ਐਲ.ਏ, ਫਗਵਾੜਾ, ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਸ਼ਹਿਰੀ, ਪਰਮਜੀਤ ਸਿੰਘ ਖੁਰਾਣਾ, ਜਤਿੰਦਰਪਾਲ ਸਿੰਘ ਪਲਾਹੀ, ਹਰਜਿੰਦਰ ਸਿੰਘ ਖਾਲਸਾ, ਭੁਪਿੰਦਰ ਸਿੰਘ ਭੁੱਲਾਰਾਈ, ਜਤਿੰਦਰ ਸਿੰਘ ਖਾਲਸਾ, ਜਗਜੀਤ ਸਿੰਘ ਸੋਢੀ, ਹਰਮੇਲ ਸਿੰਘ, ਆਜਾਦ ਸਿੰਘ, ਸੁਰਿੰਦਰ ਸਿੰਘ, ਪਾਲ ਸਿੰਘ, ਬਹਾਦਰ ਸਿੰਘ ਸੰਗਤਪੁਰ, ਬਲਜਿੰਦਰਸਿੰਘ ਠੇਕੇਦਾਰ, ਬਲਵਿੰਦਰ ਸਿੰਘ ਘੇੜਾ, ਅਰਵਿੰਦਰ ਸਿੰਘ ਨੀਟਾ, ਤਰਨਜੀਤ ਸਿੰਘ ਬੰਟੀ ਵਾਲੀਆਂ, ਜਸਵਿੰਦਰ ਸਿੰਘ ਭਗਤਪੁਰਾ, ਬਲਵਿੰਦਰ ਸਿੰਘ ਖਾਨਪੁਰ, ਜਗਜੀਤ ਸਿੰਘ ਸਰਹਾਲਾ, ਸਰੂਪ ਸਿੰਘ ਖਲਵਾੜਾ ਤੋ ਇਲਾਵਾ ਵੱਡੀ ਗਿਣਤੀ ਵਿਚ ਦੇਸ਼ਾ ਵਿਦਸ਼ਾ ਦੀਆਂ ਸੰਗਤਾਂ