20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪਿੰਡ ਡੁਮੇਲੀ ਵਿਖੇ 3 ਦਿਨਾਂ ਸਾਲਾਨਾ ਗੁਰਮਤਿ ਸਮਾਗਮ ਅੱਜ ਤੋਂ

ਅਜੀਤ ਡੈਸਕ 02-04-2026
ਫਗਵਾੜਾ, 1 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਪਵਿੱਤਰ ਅਸਥਾਨ ਮੀਰੀ-ਪੀਰੀ ਅਕਾਲ ਦਰਬਾਰ (ਵਿਦਿਆਲਾ) ਸਾਹਿਬ ਪਿੰਡ ਡੁਮੇਲੀ ਵਿਖੇ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਪਾਉਣ ਦੀ ਖੁਸ਼ੀ ਵਿਚ ਸਲਾਨਾ ਗੁਰਮਤਿ ਸਮਾਗਮ ਮੁਖੀ ਬਾਬਾ ਬਲਵਿੰਦਰ ਸਿੰਘ ਡੁਮੇਲੀ ਦੀ ਅਗਵਾਈ ਹੇਠ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 2, 3 ਤੇ 4 ਅਪ੍ਰੈਲ ਨੂੰ ਬੜੀ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਰਵਾਏ ਕਰਵਾਏ ਜਾ ਰਹੇ ਇਸ ਸਲਾਨਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ 2 ਅਪ੍ਰੈਲ, ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਸ਼ਾਮ ਨੂੰ 7 ਤੋਂ 11 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ | ਦੂਸਰੇ ਦਿਨ ਸ਼ੁੱਕਰਵਾਰ ਸਵੇਰੇ 10 ਵਜੇ ਅੰਮਿ੍ਤ ਸੰਚਾਰ ਹੋਵੇਗਾ ਅਤੇ ਅੱਖਾਂ ਦਾ ਫਰੀ ਕੈਂਪ ਲਗਾਇਆ ਜਾਵੇਗਾ | ਸ਼ਾਮ ਨੂੰ 7 ਤੋਂ 11 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ | ਸਮਾਗਮ ਦੇ ਤੀਸਰੇ ਅਤੇ ਆਖਰੀ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਾਮ ਤੱਕ ਦੀਵਾਨ ਸਜਾਏ ਜਾਣਗੇ | ਜਿਸ ਦੌਰਾਨ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ, ਨਾਮ ਰਸੀਏ, ਮਹਾਪੁਰਸ਼, ਨਿਹੰਗ ਸਿੰਘ, ਵਿਦਵਾਨ, ਕਥਾ ਵਾਚਕ, ਗੁਰਕੀਰਤਨੀਏ, ਢਾਡੀ, ਕਵੀਸ਼ਰ ਸਿੰਘ ਗੁਰੂ ਯਸ਼ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਲਾਅ ਗੇਟ ਨਜ਼ਦੀਕ ਨੌਜਵਾਨਾਂ ਨੇ ਵਿਦਿਆਰਥੀ ਦੀ ਕੀਤੀ ਕੁੱਟਮਾਰ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।