ਭੁਲੱਥ, 1 ਅਪ੍ਰੈਲ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਨੇ 140 ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਥਾਣਾ ਮੁਖੀ ਭੁਲੱਥ ਐਸ.ਐਚ.ਓ. ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਏ.ਐਸ.ਆਈ. ਸ਼ਾਮ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਇਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ, ਜਿਸ ਨੇ ਆਪਣਾ ਨਾਂਅ ਰਵਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਮੁਹੱਲਾ ਕਮਰਾਏ ਥਾਣਾ ਭੁਲੱਥ ਜ਼ਿਲ੍ਹਾ ਕਪੂਰਥਲਾ ਦੱਸਿਆ | ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 14 ਪੱਤੇ ਕੈਪਸੂਲ ਕੁੱਲ 140 ਨਸ਼ੀਲੇ ਕੈਪਸੂਲ ਮਾਰਕਾ ਪ੍ਰੈਗਾਬਾਲਿਨ ਬਰਾਮਦ ਹੋਏ | ਉਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਕੇਸ ਦਰਜ ਕੀਤਾ ਗਿਆ |