ਫਗਵਾੜਾ, 1 ਅਪੈ੍ਰਲ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਸ਼ਿਮਲਾ 'ਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ | ਨਿੱਜੀ ਮੁਲਾਕਾਤ ਦੌਰਾਨ ਧਾਲੀਵਾਲ ਨੇ ਹਿਮਾਚਲ ਪ੍ਰਦੇਸ਼ ਨਾਲ ਲੱਗਦੀ ਪੰਜ ਕਿੱਲੋਮੀਟਰ ਦੀ ਟੈਕਸ-ਮੁਕਤ ਸਰਹੱਦ ਦਾ ਸੁਆਗਤ ਕੀਤਾ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਧਾਲੀਵਾਲ ਨੇ ਮੁੱਖ ਮੰਤਰੀ ਸੁੱਖੂ ਤੋਂ ਡਲਹੌਜ਼ੀ ਸ਼ਹਿਰ ਦਾ ਨਾਮ ਬਦਲਣ ਦੀ ਵੀ ਮੰਗ ਕੀਤੀ, ਜਿਸ ਦਾ ਨਾਮ ਜ਼ਾਲਮ ਬਿ੍ਟਿਸ਼ ਸ਼ਾਸਕ ਲਾਰਡ ਡਲਹੌਜ਼ੀ ਦੇ ਨਾਮ 'ਤੇ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਡਲਹੌਜ਼ੀ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਚਾਚਾ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਦੀ ਅਗਵਾਈ ਕੀਤੀ, ਅਤੇ 'ਪੱਗੜੀ ਸੰਭਾਲ ਜੱਟਾ' ਲਹਿਰ ਦੀ ਅਗਵਾਈ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਅਜੀਤ ਸਿੰਘ ਦੇ ਨਾਮ 'ਤੇ ਰੱਖਿਆ ਜਾਣਾ ਚਾਹੀਦਾ ਹੈ | ਕਿਉਂਕਿ ਅਜੀਤ ਸਿੰਘ ਨੇ ਦੇਸ਼ ਦੀ ਆਜ਼ਾਦੀ ਦੇ ਦਿਨ 15 ਅਗਸਤ 1947 ਨੂੰ ਡਲਹੌਜ਼ੀ ਵਿਚ ਆਖ਼ਰੀ ਸਾਹ ਲਿਆ ਸੀ |