19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਫੱਤੂਢੀਂਗਾ ਕਾਲਜ ਦੇ ਬੀ.ਐਸ.ਸੀ. ਫ਼ੈਸ਼ਨ ਡਿਜਾਇਨ ਵਿਭਾਗ ਪਹਿਲੇ ਤੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 02-04-2026
ਕਪੂਰਥਲਾ, 1 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੇ ਬੀ.ਐਸ.ਸੀ. ਫ਼ੈਸ਼ਨ ਡਿਜਾਇਨ ਵਿਭਾਗ ਦਾ ਪਹਿਲੇ ਤੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਵਿਭਾਗ ਦੀ ਮੁਖੀ ਪ੍ਰੋ. ਰਾਧਾ ਨੇ ਦੱਸਿਆ ਕਿ ਬੀ.ਐਸ. ਫ਼ੈਸ਼ਨ ਡਿਜਾਇਨ ਦੇ ਪਹਿਲੇ ਸਮੈਸਟਰ ਵਿਚ ਨਵਦੀਪ ਕੌਰ ਨੇ ਪਹਿਲਾ ਤੇ ਤਨਵੀਰ ਕੌਰ ਨੇ ਦੂਜਾ ਤੇ ਅਨੀਤਾ ਰਾਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਤੀਜੇ ਸਮੈਸਟਰ ਵਿਚ ਕੋਮਲਪ੍ਰੀਤ ਕੌਰ ਨੇ ਪਹਿਲਾ, ਨਵਜੋਤ ਕੌਰ ਨੇ ਦੂਜਾ, ਸੁਖਵਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੀ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਤੇ ਪ੍ਰੋ. ਰਾਧਾ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਉਨ੍ਹਾਂ ਦੀ ਲਗਨ, ਅਨੁਸ਼ਾਸਨ ਤੇ ਟੀਚੇ ਪ੍ਰਤੀ ਅਤੁੱਟ ਵਚਨਬੱਧਤਾ ਦਾ ਪ੍ਰਣਾਮ ਹੈ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਵੀ ਕਾਲਜ ਦੀਆਂ ਵੱਖ-ਵੱਖ ਜਮਾਤਾਂ ਦੀਆਂ ਲੜਕੀਆਂ ਵਧੀਆ ਅੰਕ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕਰਨਗੀਆਂ |
ਸੜਕ ਹਾਦਸੇ ਵਿਚ ਇਕ ਅਣਪਛਾਤਾ ਵਿਅਕਤੀ ਜ਼ਖਮੀ
ਕਪੂਰਥਲਾ, 1 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਕਾਦੂਪੁਰ ਨੇੜੇ ਅਣਪਛਾਤੇ ਵਾਹਨ ਵਲੋਂ ਇਕ ਵਿਅਕਤੀ ਨੂੰ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ | ਜਿਸਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ 108 ਐਂਬੂਲੈਂਸ ਦੇ ਪਾਈਲਟ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਾਦੂਪੁਰ ਨੇੜੇ ਸੜਕ ਹਾਦਸੇ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ | ਜਿਸ 'ਤੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਉਸਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ | ਜਿੱਥੇ ਡਿਊਟੀ ਡਾ. ਸੁਪਨੀਤ ਕੌਰ ਵਲੋਂ ਉਸਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਸੱਤਾਧਾਰੀ ਪਾਰਟੀ ਪੰਚਾਇਤ ਸੰਮਤੀ ਫੱਤੂਢੀਂਗਾ 'ਤੇ ਕਬਜ਼ਾ ਕਰਨ ਲਈ ਮੇਰੇ ਸਮਰਥਕ ਆਜ਼ਾਦ ਮੈਂਬਰਾਂ ਨੂੰ ਡਰਾ ਧਮਕਾ ਰਹੀ ਹ... ਅਗਲੀ ਖ਼ਬਰ ਬਲੇਰ ਖ਼ਾਨਪੁਰ 'ਚ ਕਰਿਆਨੇ ਦੀ ਦੁਕਾਨ ਤੋਂ ਸੰਨ੍ਹ ਲਾ ਕੇ ਚੋਰੀ ਚੋਰ ਨਗਦੀ, ਭਾਨ, ਬਦਾਮ, ਕਾਜੂ ਸਮੇਤ ਕੈਮਰੇ ਵੀ ਲਾਹ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।