27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਮਰਹੂਮ ਕਿਸਾਨ ਆਗੂ ਗੁਰਚਰਨ ਸਿੰਘ ਕੰਗ ਦੇ ਪਰਿਵਾਰ ਨਾਲ ਵਿਧਾਇਕ ਖਹਿਰਾ ਨੇ ਕੀਤਾ ਦੁੱਖ ਪ੍ਰਗਟਾਵਾ

ਅਜੀਤ ਡੈਸਕ 03-04-2026
ਭੁਲੱਥ, 2 ਅਪ੍ਰੈਲ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਦੇ ਰਹਿਣ ਵਾਲੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦਾ ਬੀਤੇ ਦਿਨ ਦਿਹਾਂਤ ਹੋਣ 'ਤੇ ਹਲਕਾ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਦੁੱਖ ਪ੍ਰਗਟਾਵਾ ਕੀਤਾ | ਮਰਹੂਮ ਕਿਸਾਨ ਆਗੂ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਵਾ ਕਰਦੇ ਵਿਧਾਇਕ ਖਹਿਰਾ ਨੇ ਕੰਗ ਨੂੰ ਨਿਡਰ ਤੇ ਇਮਾਨਦਾਰ ਕਿਸਾਨ ਆਗੂ ਵਜੋਂ ਯਾਦ ਕਰਦੇ ਕਿਹਾ ਕਿ ਗੁਰਚਰਨ ਸਿੰਘ ਕੰਗ ਨੇ ਜੀਵਨ ਵਿਚ ਬਹੁਤ ਕਿਸਾਨੀ ਸੰਘਰਸ਼ ਲੜੇ ਹਨ | ਇਸ ਮੌਕੇ ਮਰਹੂਮ ਕਿਸਾਨ ਆਗੂ ਦੇ ਸਪੁੱਤਰ ਪ੍ਰੋ. ਲਖਵਿੰਦਰ ਸਿੰਘ ਕੰਗ, ਸਾਬਕਾ ਪ੍ਰਧਾਨ ਵੇਦ ਪ੍ਰਕਾਸ਼ ਖੁਰਾਣਾ, ਚੇਅਰਮੈਨ ਸੁਰਿੰਦਰ ਕੱਕੜ, ਪ੍ਰਧਾਨ ਹਰਭਿੰਦਰ ਸਿੰਘ ਭਿੰਦਾ, ਵਕੀਲ ਪੰਥਜੀਤ ਸਿੰਘ ਪੱਡਾ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਮਿਡ ਡੇ ਮੀਲ ਵਰਕਾਂ ਨਾਲ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਮਮਤਾ ਸੈਦਪੁਰ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ 4 ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।