26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਕੂਲ ਵਿਚੋਂ ਕੱਢੇ ਵਿਦਿਆਰਥੀ ਦੇ ਹੱਕ ਵਿਚ ਪਰਿਵਾਰ ਵਲੋਂ ਐਮ. ਜੀ. ਐਨ. ਸਕੂਲ ਦੇ ਗੇਟ ਅੱਗੇ ਧਰਨਾ

ਅਜੀਤ ਡੈਸਕ 03-04-2026
ਕਪੂਰਥਲਾ, 2 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਸਥਾਨਕ ਐਮ. ਜੀ. ਐਨ. ਸਕੂਲ ਵਿਚ ਬੀਤੇ ਫਰਵਰੀ ਮਹੀਨੇ ਦੋ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ ਤੋਂ ਬਾਅਦ ਪੈਦਾ ਹੋਇਆ ਵਿਵਾਦ ਅੱਜ ਉਸ ਵੇਲੇ ਮੁੜ ਗਰਮਾ ਗਿਆ, ਜਦੋਂ ਸਕੂਲ ਵਿਚੋਂ ਕੱਢੇ ਗਏ 10ਵੀਂ ਜਮਾਤ ਦੇ ਵਿਦਿਆਰਥੀ ਨਵਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਸਕੂਲ ਦੇ ਮੁੱਖ ਗੇਟ ਦੇ ਬਾਹਰ ਰੋਸ ਧਰਨਾ ਦਿੱਤਾ | ਜ਼ਿਕਰਯੋਗ ਹੈ ਕਿ ਫਰਵਰੀ ਮਹੀਨੇ ਵਿਚ ਹੋਈ ਲੜਾਈ ਤੋਂ ਬਾਅਦ ਸਕੂਲ ਮੈਨੇਜਮੈਂਟ ਨੇ ਅਨੁਸ਼ਾਸਨ ਭੰਗ ਕਰਨ ਦਾ ਹਵਾਲਾ ਦਿੰਦਿਆਂ ਦੋਵਾਂ ਬੱਚਿਆਂ ਨੂੰ ਸਕੂਲੋਂ ਕੱਢ ਦਿੱਤਾ ਸੀ | ਇਸ ਮੌਕੇ ਗੱਲਬਾਤ ਕਰਦਿਆਂ ਬੱਚੇ ਦੇ ਪਿਤਾ ਰਣਜੀਤ ਸਿੰਘ ਪਟਵਾਰੀ, ਵਾਸੀ ਅਜੀਤ ਨਗਰ ਨੇ ਦੱਸਿਆ ਕਿ ਫਰਵਰੀ ਮਹੀਨੇ ਵਿਚ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਬੇਟੇ ਦੀ ਕਥਿਤ ਤੌਰ 'ਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਸੀ | ਧਰਨੇ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਏ. ਐਸ. ਆਈ. ਹਰਜੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਤੇ ਸਕੂਲ ਦੀ ਪਿ੍ੰਸੀਪਲ ਪਰਵਿੰਦਰ ਕੌਰ ਵਾਲੀਆ ਵਿਚਕਾਰ ਮੀਟਿੰਗ ਕਰਵਾਈ | ਏ. ਐਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਵਲੋਂ ਸਕੂਲ ਨੂੰ ਇਕ ਹਲਫ਼ੀਆ ਬਿਆਨ ਦਿੱਤਾ ਗਿਆ ਹੈ ਕਿ ਭਵਿੱਖ ਵਿਚ ਉਨ੍ਹਾਂ ਦਾ ਬੱਚਾ ਕੋਈ ਗਲਤੀ ਨਹੀਂ ਕਰੇਗਾ | ਦੂਜੇ ਪਾਸੇ ਪਿ੍ੰਸੀਪਲ ਪਰਵਿੰਦਰ ਕੌਰ ਵਾਲੀਆ ਨੇ ਕਿਹਾ ਕਿ ਇਹ ਸਾਰਾ ਮਾਮਲਾ ਅਜੇ ਵਿਚਾਰ ਅਧੀਨ ਹੈ |
ਪਿਛਲੀ ਖ਼ਬਰ ਪਾਸਪੋਰਟ ਦਫ਼ਤਰਾਂ 'ਚ ਫੈਲੇ ਭਿ੍ਸ਼ਟਾਚਾਰ ਦੀ ਰਾਜ ਸਭਾ ਵਿਚ ਗੂੰਜ ਅਗਲੀ ਖ਼ਬਰ ਚੰਨੀ ਦੇ ਗ੍ਰਹਿ ਪ੍ਰਵੇਸ਼ ਮੌਕੇ ਡਾ. ਹਮਦਰਦ ਤੇ ਸ਼ੀਤਲ ਵਿੱਜ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਪੁੱਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।