26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਹਲਕਾ ਸੁਲਤਾਨਪੁਰ ਲੋਧੀ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ, ਦਰਜਨਾਂ ਪਰਿਵਾਰਾਂ ਵਲੋਂ ਸਮਰਥਨ

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਬੀਬੀ ਸੁਖਵਿੰਦਰ ਕੌਰ ਤੇ ਹੋਰ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਦੁਆਬਾ ਖੇਤਰ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਨਾਨਕਪੁਰ, ਸਿਮਰਪ੍ਰੀਤ ਸਿੰਘ ਸੈਦਪੁਰ, ਦਰਬਾਰਾ ਸਿੰਘ ਵਿਰਦੀ ਤੇ ਹੋਰ | ਤਸਵੀਰ : ਲਾਡੀ ਸਟੂਡੀਓ<br/> 14-04-2026

ਸੁਲਤਾਨਪੁਰ ਲੋਧੀ, 13 ਅਪ੍ਰੈਲ (ਪ.ਪ. ਰਾਹੀਂ)-ਹਲਕਾ ਸੁਲਤਾਨਪੁਰ ਲੋਧੀ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਦੀ ਬਲਾਕ ਕੋਆਰਡੀਨੇਟਰ ਬੀਬੀ ਸੁਖਵਿੰਦਰ ਕੌਰ ਦੀ ਅਗਵਾਈ 'ਚ ਹਲਕੇ ਦੇ ਦਰਜਨਾਂ ਸਿਰਕੱਢ ਪਰਿਵਾਰਾਂ ਨੇ ਯੂਥ ਆਗੂ ਸਿਮਰਪ੍ਰੀਤ ਸਿੰਘ ਦੀ ਪੇ੍ਰਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚੱਲਣ ਦਾ ਫ਼ੈਸਲਾ ਕੀਤਾ | ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਦੁਆਬਾ ਖੇਤਰ ਦੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਪਾਰਟੀ ਅੰਦਰ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ | ਜਥੇਦਾਰ ਨਾਨਕਪੁਰ ਨੇ ਦੱਸਿਆ ਕਿ ਬੀਬੀ ਸੁਖਵਿੰਦਰ ਕੌਰ ਜੋ ਕਿ ਆਮ ਆਦਮੀ ਪਾਰਟੀ ਦੇ ਫਾਊਾਡਰ ਮੈਂਬਰ ਸਨ ਤੇ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਇਸ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਬਦਲਾਅ ਦੇ ਨਾਮ ਤੇ ਵੱਡਾ ਧੋਖਾ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਅਸੀਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ ਜਦ ਕਿ ਇਨ੍ਹਾਂ ਪੰਜਾਬ ਨੂੰ ਏਨਾ ਗੰਦਲਾ ਬਣਾ ਦਿੱਤਾ ਜੋ ਪਹਿਲਾ ਕਦੇ ਨਹੀਂ ਸੀ | ਸੁਖਦੇਵ ਸਿੰਘ ਨਾਨਕਪੁਰ ਨੇ ਕਿਹਾ ਕਿ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਲਈ ਪਿਆਰ ਤੇ ਵਿਸ਼ਵਾਸ ਦਿਨ ਬ ਦਿਨ ਵਧਦਾ ਜਾ ਰਿਹਾ ਹੈ ਤੇ 2027 ਚ ਅਕਾਲੀ ਦਲ ਦੀ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸਰਕਾਰ ਬਣਨਾ ਤੈਅ ਹੈ | ਇਸ ਮੌਕੇ ਸ਼ਾਮਿਲ ਹੋਣ ਵਾਲਿਆਂ 'ਚ ਬੀਬੀ ਸੁਖਵਿੰਦਰ ਕੌਰ ਬਲਾਕ ਕੋਆਰਡੀਨੇਟਰ, ਜਗਦੀਪ ਸਿੰਘ ਸੰਨੀ ਮੁਰਾਦਪੁਰ, ਬਲਕਾਰ ਸਿੰਘ ਮੁਰਾਦਪੁਰ, ਗੁਰਪਾਲ ਸਿੰਘ ਸੰਧਰ ਜਗੀਰ, ਰਾਜਵੀਰ ਸਿੰਘ ਕਾਹਨਾ, ਮਨਜੀਤ ਸਿੰਘ ਕਾਹਨਾ, ਅਵਤਾਰ ਸਿੰਘ ਮੁਰਾਦਪੁਰ, ਬਖ਼ਸ਼ੀਸ਼ ਸਿੰਘ ਮੁਰਾਦਪੁਰ, ਜੋਗਾ ਸਿੰਘ ਤੇ ਗੁਰਵਿੰਦਰ ਕੌਰ ਸ਼ਾਮਿਲ ਹੋਏ | ਇਸ ਸਮੇਂ ਸੁਖਦੇਵ ਨਾਨਕਪੁਰ ਨੇ ਕਿਹਾ ਕਿ ਇਨ੍ਹਾਂ ਨੂੰ ਪਾਰਟੀ 'ਚ ਪੂਰਾ ਬਣਦਾ ਸਨਮਾਨ ਦਿੱਤਾ ਜਾਵੇਗਾ | ਇਸ ਸਮੇਂ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਦਰਬਾਰਾ ਸਿੰਘ ਵਿਰਦੀ, ਅਰੁਣਦੀਪ ਸਿੰਘ ਸੈਦਪੁਰ, ਸਿਮਰਪ੍ਰੀਤ ਸਿੰਘ, ਪ੍ਰਦੀਪ ਸਿੰਘ ਤੇ ਹੋਰ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਖ਼ਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਟਿੱਬਾ ਵਿਖੇ ਫੁੱਟਬਾਲ ਤੇ ਕਬੱਡੀ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਐਸ. ਪੀ. ਐਸ. ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਮੇਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।