26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਖ਼ਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਟਿੱਬਾ ਵਿਖੇ ਫੁੱਟਬਾਲ ਤੇ ਕਬੱਡੀ ਟੂਰਨਾਮੈਂਟ ਸ਼ੁਰੂ

ਖ਼ਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਟਿੱਬਾ ਸਕੂਲ ਦੀਆਂ ਗਰਾਊਾਡਾਂ 'ਚ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਕਰਨ ਸਮੇਂ ਪ੍ਰਧਾਨ ਪਿਆਰਾ ਸਿੰਘ, ਬੀਬੀ ਜਸਵਿੰਦਰ ਕੌਰ ਟਿੱਬਾ, ਪ੍ਰਧਾਨ ਸੂਰਤ ਸਿੰਘ ਅਮਰਕੋਟ, ਐਸ. ਡੀ. ਓ. ਸੁਖਦੇਵ ਸਿੰਘ, ਸੁਖਵਿੰਦਰ ਸਿੰਘ ਸ਼ਹਿਰੀ ਤੇ ਹੋਰ | ਤਸਵੀਰ : ਲਾਡੀ ਸਟੂਡੀਓ <br/> 14-04-2026
ਸੁਲਤਾਨਪੁਰ ਲੋਧੀ, 13 ਅਪ੍ਰੈਲ (ਪ.ਪ. ਰਾਹੀਂ)-ਖ਼ਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਦਰਬਾਰਾ ਸਿੰਘ ਸਮਾਧ ਟਿੱਬਾ ਵਿਖੇ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਫੁੱਟਬਾਲ ਤੇ ਕਬੱਡੀ ਟੂਰਨਾਮੈਂਟ ਸ਼ਹੀਦ ਊਧਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਦੀਆਂ ਗਰਾਊਾਡਾਂ 'ਚ ਸ਼ੁਰੂ ਹੋ ਗਿਆ | ਟੂਰਨਾਮੈਂਟ ਦਾ ਉਦਘਾਟਨ ਗੁਰਦੁਆਰਾ ਸਮਾਧ ਬਾਬਾ ਦਰਬਾਰਾ ਸਿੰਘ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਿਆਰਾ ਸਿੰਘ ਟਿੱਬਾ, ਕਲੱਬ ਪ੍ਰਧਾਨ ਸੂਰਤ ਸਿੰਘ ਅਮਰਕੋਟ, ਸਰਪੰਚ ਬਲਵਿੰਦਰ ਸਿੰਘ ਅਮਰਕੋਟ, ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਸਵਿੰਦਰ ਕੌਰ ਟਿੱਬਾ, ਬਲਾਕ ਕੋਆਰਡੀਨੇਟਰ ਐਸ. ਡੀ. ਓ. ਸੁਖਦੇਵ ਸਿੰਘ ਵਲੋਂ ਕੀਤਾ | ਇਸ ਮੌਕੇ ਉਚੇਚੇ ਤੌਰ 'ਤੇ ਪਿ੍ੰਸੀਪਲ ਨਿਰਮਲ ਸਿੰਘ ਖਿੰਡਾ, ਦਲਵਿੰਦਰ ਸਿੰਘ ਟਿੱਬਾ, ਸੁਖਵਿੰਦਰ ਸਿੰਘ ਸ਼ਹਿਰੀ, ਕੋਚ ਕੁਲਬੀਰ ਸਿੰਘ, ਹਰਚਰਨ ਸਿੰਘ, ਸਾਬਕਾ ਸਰਪੰਚ ਰਵਿੰਦਰ ਸਿੰਘ ਰਵੀ, ਗੁਰਬਚਨ ਸਿੰਘ ਅਮਰਕੋਟ, ਅਮਰਜੀਤ ਸਿੰਘ ਟਿੱਬਾ, ਤਰਸੇਮ ਸਿੰਘ ਟਿੱਬਾ ਵੀ ਹਾਜ਼ਰ ਸਨ | ਸਾਬਕਾ ਫੁੱਟਬਾਲ ਖਿਡਾਰੀ ਸੁਖਵਿੰਦਰ ਸਿੰਘ ਸ਼ਹਿਰੀ ਦੀ ਦੇਖ-ਰੇਖ ਹੇਠ ਕਰਵਾਏ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨੀ ਮੈਚ ਟਿੱਬਾ ਤੇ ਨਸੀਰਪੁਰ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ 'ਚ ਨਸੀਰਪੁਰ ਨੇ ਜਿੱਤ ਪ੍ਰਾਪਤ ਕੀਤੀ | ਇਸ ਤੋਂ ਹੋਰ ਮੈਚਾਂ ਵਿਚ ਸੈਨਿਕ ਸਕੂਲ ਕਪੂਰਥਲਾ, ਫ਼ਤਿਆਬਾਦ, ਮੈਰੀਪੁਰ ਨੇ ਜਿੱਤਾਂ ਪ੍ਰਾਪਤ ਕੀਤੀਆਂ | ਫੁੱਟਬਾਲ ਦੇ ਮੁਕਾਬਲੇ ਇੰਨੇ ਸਖ਼ਤ ਸਨ ਕਿ ਪਹਿਲੇ ਤਿੰਨ ਮੈਚਾਂ ਦਾ ਫ਼ੈਸਲਾ ਪੈਨਲਟੀ ਸ਼ੂਟ ਆਊਟ 'ਤੇ ਹੋਇਆ | ਪ੍ਰਬੰਧਕਾਂ ਨੇ ਦੱਸਿਆ ਕਿ 14 ਅਪ੍ਰੈਲ ਨੂੰ ਸਵੇਰੇ 10 ਵਜੇ ਸੈਨਿਕ ਸਕੂਲ ਕਪੂਰਥਲਾ ਤੇ ਮੈਰੀਪੁਰ ਵਿਚਕਾਰ ਪਹਿਲਾ ਸੈਮੀਫਾਈਨਲ ਮੈਚ ਹੋਵੇਗਾ | ਇਸੇ ਤਰ੍ਹਾਂ ਕਬੱਡੀ ਕੱਪ ਵਿਚ 'ਚ ਜ਼ਬਰਦਸਤ ਮੁਕਾਬਲੇ ਹੋਣਗੇ | ਇਸ ਮੌਕੇ ਕੋਚ ਅਜੀਤਪਾਲ ਸਿੰਘ, ਗਗਨਦੀਪ ਸਿੰਘ, ਜਸਵਿੰਦਰ ਸਿੰਘ ਟਿੱਬਾ, ਸੁਰਜੀਤ ਸਿੰਘ ਕਾਹਨਾ, ਸ਼ੈਲੀ ਟਿੱਬਾ, ਸਮੁੰਦ ਸਿੰਘ, ਬਲਦੇਵ ਸਿੰਘ, ਕਮੈਂਟਰ ਸੋਢੀ ਟਿੱਬਾ, ਦੇਵ ਕਪੂਰਥਲਾ, ਕੋਚ ਸਰੂਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਵਿਖੇ ਕਰਵਾਏ ਗਏ ਦਸਤਾਰ, ਦੁਮਾਲਾ ਤੇ ਪੇਂਟਿੰਗ ਮੁਕਾਬਲੇ <br/> ਅਗਲੀ ਖ਼ਬਰ ਹਲਕਾ ਸੁਲਤਾਨਪੁਰ ਲੋਧੀ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ, ਦਰਜਨਾਂ ਪਰਿਵਾਰਾਂ ਵਲੋਂ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।