27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰੂ ਨਾਨਕ ਪ੍ਰੇਮ ਕਰਮ ਸਰ ਪਬਲਿਕ ਸਕੂਲ ਨਡਾਲਾ ਵਿਖੇ ਅਰਦਾਸ ਦਿਵਸ ਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/>

ਅਜੀਤ ਡੈਸਕ 14-04-2026
ਨਡਾਲਾ, 13 ਅਪ੍ਰੈਲ (ਰਘਬਿੰਦਰ ਸਿੰਘ)-ਗੁਰੂ ਨਾਨਕ ਪ੍ਰੇਮ ਕਰਮ ਸਰ ਪਬਲਿਕ ਸਕੂਲ ਨਡਾਲਾ ਵਿਖੇ ਅਰਦਾਸ ਦਿਵਸ ਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ | ਇਸ ਮੌਕੇ ਪਿਛਲੇ ਵਿੱਦਿਅਕ ਵਰ੍ਹੇ ਦੀ ਸੰਪੂਰਨਤਾ ਤੇ ਨਵੇਂ ਵਿੱਦਿਅਕ ਵਰੇ੍ਹ ਦੀ ਸ਼ੁਰੂਆਤ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ, ਉਪਰੰਤ ਸ਼ਬਦ ਕੀਰਤਨ, ਆਨੰਦ ਸਾਹਿਬ ਦੇ ਪਾਠ ਤੇ ਅਰਦਾਸ ਕਰਵਾਈ ਗਈ | ਇਸ ਮੌਕੇ ਸੱਚਖੰਡ ਵਾਸੀ ਸੰਤ ਬਾਬਾ ਰੌਸ਼ਨ ਸਿੰਘ ਤੇ ਮੌਜੂਦਾ ਜੀਵਨ ਪ੍ਰਧਾਨ ਸੰਤ ਤਰਲੋਕ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸਕੂਲ 'ਚ ਪਿਛਲੇ ਵਿੱਦਿਅਕ ਵਰ੍ਹੇ ਦੇ ਸਾਰੀਆਂ ਜਮਾਤਾਂ 'ਚੋਂ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ | ਇਸ ਦੌਰਾਨ ਸਕੂਲ ਪਿ੍ੰਸੀਪਲ ਦਲਵੀਰ ਕੌਰ ਨੇ ਪਿਛਲੇ ਵਿੱਦਿਅਕ ਵਰੇ੍ਹ ਦੌਰਾਨ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਅਤੇ ਆਏ ਹੋਏ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਦੇ ਨਾਲ ਹੀ ਉਨ੍ਹਾਂ ਸਕੂਲ ਦੇ ਸਾਰੇ ਅਧਿਆਪਕਾਂ ਤੇ ਬੱਚਿਆਂ ਨੂੰ ਵੀ ਵਧਾਈ ਦਿੱਤੀ ਅਤੇ ਬਾਕੀ ਬੱਚਿਆਂ ਨੂੰ ਵੀ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ ਤੇ ਆਏ ਹੋਏ ਮਾਪਿਆਂ ਦਾ ਧੰਨਵਾਦ ਕੀਤਾ |
ਇਸ ਮੌਕੇ ਸਕੂਲ ਦੇ ਪਿ੍ੰਸੀਪਲ ਵਲੋਂ ਸਕੂਲ ਦੇ ਦੋ ਅਧਿਆਪਕਾਂ ਮਨੀਸ਼ਾ ਤੇ ਸੰਦੀਪ ਕੌਰ ਨੂੰ ਪਿਛਲੇ ਵਿੱਦਿਅਕ ਵਰ੍ਹੇ 'ਚ ਪੂਰੀ ਹਾਜ਼ਰੀ ਕਰਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਨੇ ਭਵਿੱਖ 'ਚ ਬਾਕੀ ਅਧਿਆਪਕਾਂ ਨੂੰ ਵੀ ਇਸ ਪ੍ਰਾਪਤੀ ਦੀ ਪੂਰਤੀ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਪ੍ਰੀਤਾ ਲੀ ਲੈਸਨ ਸਕੂਲ 'ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੇ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾਣਗੀਆਂ-ਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।