28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਐਸ. ਐਸ. ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਜ਼ਿਲੇ੍ਹ ਅੰਦਰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਸ਼ਲਾਘਾਯੋਗ-ਗਗਨਦੀਪ, ਨਵਪ੍ਰੀਤ

ਅਜੀਤ ਡੈਸਕ 14-04-2026
ਸੁਲਤਾਨਪੁਰ ਲੋਧੀ, 13 ਅਪ੍ਰੈਲ (ਥਿੰਦ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਐਸ. ਐਸ. ਪੀ. ਕਪੂਰਥਲਾ ਗੌਰਵ ਤੂਰਾ ਦੀ ਅਗਵਾਈ ਹੇਠ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਸਬ ਡਵੀਜ਼ਨਾਂ 'ਚ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਤੇ ਸਮਾਜ ਸੇਵਕ ਨਵਪ੍ਰੀਤ ਸਿੰਘ ਨੇ ਕਿਹਾ ਕਿ ਬੀਤੇ ਦਿਨ ਫਗਵਾੜਾ ਵਿਖੇ ਪੁਲਿਸ ਅਫ਼ਸਰਾਂ ਵਲੋਂ ਬਹਾਦਰੀ ਨਾਲ 16 ਕਿੱਲੋ ਨਸ਼ੀਲਾ ਪਦਾਰਥ ਬਰਾਮਦ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਪੁਲਿਸ ਨਸ਼ਾ ਤਸਕਰਾਂ ਦੇ ਦਬਾਅ ਅੱਗੇ ਨਹੀਂ ਝੁਕੇਗੀ ਅਤੇ ਪੰਜਾਬ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਆਪਣੀ ਲੜਾਈ ਜਾਰੀ ਰੱਖੇਗੀ | ਉਨ੍ਹਾਂ ਨੇ ਕਿਹਾ ਕਿ ਐਸ. ਐਸ. ਪੀ. ਗੌਰਵ ਤੂਰਾ ਨੇ ਵਿਸ਼ੇਸ਼ ਦਿਲਚਸਪੀ ਲੈਂਦਿਆਂ ਨਸ਼ਾ ਤਸਕਰਾਂ ਵਿਰੁੱਧ ਵਰਤੀ ਜਾ ਰਹੀ ਸਖ਼ਤੀ ਕਾਰਨ ਬਹੁਤੇ ਨਸ਼ਾ ਤਸਕਰ ਇਸ ਕਾਰੋਬਾਰ ਤੋਂ ਤੋਬਾ ਕਰ ਗਏ ਹਨ | ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਤੇ ਸਮਾਜ ਸੇਵਕ ਨਵਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਐਂਟੀ ਡਰੱਗ ਕਲੱਬ ਵਲੋਂ ਨੌਜਵਾਨਾਂ ਨੂੰ ਸਿੰਥੇਟਿਕ ਡਰੱਗਜ਼ ਦੇ ਮਾੜੇ ਪ੍ਰਭਾਵਾਂ ਅਤੇ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਮਜ਼ਬੂਤ ਕਰਨ ਲਈ ਸਕੂਲਾਂ ਕਾਲਜਾਂ 'ਚ ਵਿਸ਼ੇਸ਼ ਸੈਮੀਨਾਰ ਕਰਵਾਏ ਜਾ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਕਲੱਬ ਵਲੋਂ ਪੰਜਾਬ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਵਿਚ ਸੈਮੀਨਾਰ ਕੀਤੇ ਜਾ ਚੁੱਕੇ ਹਨ | ਉਨ੍ਹਾਂ ਨੇ ਕਿਹਾ ਕਿ ਕਈ ਨੌਜਵਾਨ ਨੂੰ ਇਸ ਸਿੰਥੈਟਿਕ ਨਸ਼ੇ ਤੋਂ ਤੌਬਾ ਕਰਵਾ ਦਿੱਤੀ ਹੈ | ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਜੇ ਉਹ ਕਿਸੇ ਨਸ਼ੇ ਦੀ ਗਿ੍ਫ਼ਤ ਵਿਚ ਆ ਚੁੱਕੇ ਹਨ ਤਾਂ ਕਲੱਬ ਨਾਲ ਸੰਪਰਕ ਕਰ ਸਕਦੇ ਹਨ, ਕਲੱਬ ਵਲੋਂ ਉਨ੍ਹਾਂ ਦੀ ਹਰ ਤਰ੍ਹਾਂ ਮਦਦ ਕੀਤੀ ਜਾਵੇਗੀ |
ਪਿਛਲੀ ਖ਼ਬਰ ਔਰਤਾਂ ਆਪਣੇ ਸੰਵਿਧਾਨਕ, ਮੌਲਿਕ ਤੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਹੋਣ-ਐਡਵੋਕੇਟ ਪਰਮਜੀਤ ਕੌਰ <br/> ਅਗਲੀ ਖ਼ਬਰ ਜਰਨੈਲ ਸਿੰਘ ਸ਼ਾਲਾਪੁਰ ਬੇਟ ਵਾਲਿਆਂ ਦਾ ਅੰਤਿਮ ਸੰਸਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।