28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਔਰਤਾਂ ਆਪਣੇ ਸੰਵਿਧਾਨਕ, ਮੌਲਿਕ ਤੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਹੋਣ-ਐਡਵੋਕੇਟ ਪਰਮਜੀਤ ਕੌਰ <br/>

ਅਜੀਤ ਡੈਸਕ 14-04-2026
ਕਪੂਰਥਲਾ, 13 ਅਪ੍ਰੈਲ (ਵਿ.ਪ੍ਰ.)-ਸਥਾਨਕ ਹਿੰਦੂ ਕੰਨਿਆ ਕਾਲਜ ਦੇ ਵਿਦਿਆਰਥੀ ਲੀਗਲ ਲਿਟਰੇਸੀ ਸੈੱਲ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਐਡਵੋਕੇਟ ਪਰਮਜੀਤ ਕੌਰ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਔਰਤਾਂ ਨੂੰ ਮੁਫ਼ਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਸੁਚੇਤ ਕਰਦਿਆਂ ਕਿਹਾ ਕਿ ਔਰਤਾਂ ਨੂੰ ਆਪਣੇ ਸੰਵਿਧਾਨਕ, ਮੌਲਿਕ ਤੇ ਕਾਨੂੰਨੀ ਅਧਿਕਾਰਾਂ ਜਿਵੇਂ ਕਿ ਸਮਾਨਤਾ, ਸੁਰੱਖਿਆ, ਸਿੱਖਿਆ ਦੇ ਫਰਜ਼ਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ | ਕਿਉਂਕਿ ਜਾਗਰੂਕਤਾ ਹੀ ਔਰਤਾਂ ਨੂੰ ਸਮਾਜਿਕ ਨਿਆਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਕਾਨੂੰਨੀ ਤੌਰ 'ਤੇ ਸ਼ਕਤੀਸ਼ਾਲੀ ਬਣਾਉਂਦੀ ਹੈ | ਵਿਦਿਆਰਥੀ ਲੀਗਲ ਲਿਟਰੇਸੀ ਸੈੱਲ ਦੀ ਕਨਵੀਨਰ ਡਾ. ਰਿਤੂ ਗੁਪਤਾ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ | ਇਸੇ ਦੌਰਾਨ ਹੀ ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਲੀਗਲ ਲਿਟਰੇਸੀ ਸੈੱਲ ਵਲੋਂ ਸਮੇਂ-ਸਮੇਂ ਕਾਲਜ ਵਿਚ ਵਿਦਿਆਰਥੀਆਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਸਮਾਗਮ ਦੌਰਾਨ ਰਮਨਦੀਪ ਕੌਰ ਨੇ ਸਟੇਜ ਸੰਚਾਲਨ ਦੇ ਫ਼ਰਜ ਨਿਭਾਏ | ਇਸ ਮੌਕੇ ਸੈੱਲ ਦੀ ਮੈਂਬਰ ਡਾ. ਰੇਨੂੰ ਸੋਨੀ ਕਾਲਜ ਦੇ ਵਿਦਿਆਰਥੀ ਤੇ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਈ-ਰਿਕਸ਼ਾ ਨੂੰ ਅਣਪਛਾਤੇ ਵਾਹਨ ਵਲੋਂ ਮਾਰੀ ਟੱਕਰ, ਚਾਲਕ ਦੀ ਮੌਤ-ਤਿੰਨ ਮਹਿਲਾਵਾਂ ਜ਼ਖ਼ਮੀ <br/> ਅਗਲੀ ਖ਼ਬਰ ਐਸ. ਐਸ. ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਜ਼ਿਲੇ੍ਹ ਅੰਦਰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਸ਼ਲਾਘਾਯੋਗ-ਗਗਨਦੀਪ, ਨਵਪ੍ਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।