29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ 'ਚ ਵਿਸਾਖੀ ਮਨਾਈ <br/>

ਅਜੀਤ ਡੈਸਕ 14-04-2026
ਸੁਲਤਾਨਪੁਰ ਲੋਧੀ, 13 ਅਪ੍ਰੈਲ (ਥਿੰਦ)-ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ 'ਚ ਵਿਸਾਖੀ ਦਾ ਤਿਉਹਾਰ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ 'ਚ ਸ਼ਿਰਕਤ ਕੀਤੀ ਅਤੇ ਸਮਾਗਮ ਦੀ ਰੌਣਕ ਵਧਾਈ | ਸਮਾਗਮ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਕੀਤੀ ਗਈ, ਜਿਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਭੰਗੜਾ ਤੇ ਗਿੱਧਾ ਪੇਸ਼ ਕੀਤਾ | ਵਿਦਿਆਰਥੀਆਂ ਦੀਆਂ ਰੰਗਾਰੰਗ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ | ਇਸ ਤੋਂ ਇਲਾਵਾ ਵਿਸਾਖੀ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ | ਸਕੂਲ ਦੇ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋਂ ਤੇ ਮੈਨੇਜਿੰਗ ਡਾਇਰੈਕਟਰ ਨਵਦੀਪ ਕੌਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਤੇ ਇਸ ਤਿਉਹਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨਾਂ ਦੀ ਕਣਕ ਦੀ ਖ਼ਰੀਦ ਬਿਨਾਂ ਸ਼ਰਤ ਖ਼ਰੀਦ ਏਜੰਸੀਆਂ ਤੋਂ ਤੁਰੰਤ ਸ਼ੁਰੂ ਕਰਵਾਏ ਮਾਨ ਸਰਕਾਰ-ਕਿਸਾਨ ਆਗੂ <br/> ਅਗਲੀ ਖ਼ਬਰ ਬੇਅਦਬੀ ਸੰਬੰਧੀ ਬਣਾਇਆ ਕਾਨੂੰਨ ਇਕ ਚੰਗਾ ਕਦਮ-ਸੋਮ ਪ੍ਰਕਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।