29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਫਗਵਾੜਾ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਜਾ ਰਹੀ ਪੈਦਲ ਯਾਤਰਾ ਦਾ ਕੀਤਾ ਸਵਾਗਤ <br/>

ਅਜੀਤ ਡੈਸਕ 14-04-2026
ਫਗਵਾੜਾ, 13 ਅਪ੍ਰੈਲ (ਅਸ਼ੋਕ ਵਾਲੀਆ)-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਮੋਠਾਂਵਾਲ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਪੈਦਲ ਯਾਤਰਾ ਦਾ ਸਵਾਗਤ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਕੀਤਾ ਗਿਆ ਜਿਥੇ ਸੰਗਤਾਂ ਨੂੰ ਗੁਰੂ ਕੇ ਲੰਗਰ ਛਕਾਏ ਗਏ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ | ਇਸ ਸੰਬੰਧੀ ਭਾਈ ਇਕਬਾਲ ਸਿੰਘ ਨੇ ਦੱਸਿਆ ਕਿ ਬਹੁਤ ਸਾਰੀਆਂ ਸੰਗਤਾਂ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਾ ਰਹੀਆਂ ਹਨ | ਇਸ ਮੌਕੇ ਭਾਈ ਜੈਦੀਪ ਸਿੰਘ ਨੇ ਯਾਤਰਾ ਕਰਨ ਵਾਲਿਆਂ ਸੰਗਤਾਂ ਨੂੰ ਗੁਰੂ ਵਾਲੇ ਬਣਨ ਦੀ ਪੇ੍ਰਰਨਾ ਦਿੱਤੀ ਅਤੇ ਉਨ੍ਹਾਂ ਨੇ ਦੱਸਿਆ ਕਿ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ 12 ਅਪ੍ਰੈਲ ਨੂੰ ਕਰਵਾਏ ਜਾ ਰਹੇ ਅੰਮਿ੍ਤ ਸੰਚਾਰ ਦੌਰਾਨ ਭਾਈ ਘਨੱਈਆ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀ ਵੀ ਗੁਰੂ ਵਾਲੇ ਬਣਨ ਜਾ ਰਹੇ ਹਨ |
ਇਸ ਮੌਕੇ ਜਸਵੀਰ ਸਿੰਘ, ਇਕਬਾਲ ਸਿੰਘ, ਗੁਰਮੀਤ ਸਿੰਘ ਹੈੱਡ ਗ੍ਰੰਥੀ, ਭਾਈ ਜੈਦੀਪ ਸਿੰਘ ਕਥਾਵਾਚਕ, ਭਾਈ ਜਗਮੀਤ ਸਿੰਘ ਹਜ਼ੂਰੀ ਰਾਗੀ, ਬਾਬਾ ਧੀਰਾ ਸਿੰਘ, ਬਲਵਿੰਦਰ ਸਿੰਘ ਫੌਜੀ, ਮੰਗਲ ਸਿੰਘ, ਬਾਜ ਸਿੰਘ, ਪਰਮਜੀਤ ਸਿੰਘ, ਸੁੱਖਾ ਸਿੰਘ ਤੋ ਇਲਾਵਾ ਅਸਥਾਨ ਦੇ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਖਲਵਾੜਾ ਵਿਖੇ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਜਥੇ. ਖੁਸਰੋਪੁਰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ 1 ਸਾਲ ਪਹਿਲਾਂ ਤੋਂ ਪਾਰਟੀ 'ਚੋਂ ਕੱਢੇ ਹੋਏ-ਜਥੇ. ਮੁਖਤਿਆਰ ਸਿੰਘ ਸੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।