29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਅੱਜ ਪੈਣਗੇ ਗੁਰਦੁਆਰਾ ਸੁਖ ਸਾਗਰ ਵਿਖੇ ਚੱਲ ਰਹੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ, ਹੋਣਗੇ ਵਿਸਾਖੀ ਸੰਬੰਧੀ ਸਮਾਗਮ <br/>

ਅਜੀਤ ਡੈਸਕ 14-04-2026
ਭੁਲੱਥ, 13 ਅਪ੍ਰੈਲ (ਮਨਜੀਤ ਸਿੰਘ ਰਤਨ)-14 ਅਪ੍ਰੈਲ ਨੂੰ ਗੁਰਦੁਆਰਾ ਸੁਖ ਸਾਗਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਚੱਲ ਰਹੀ 44 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪੈਣਗੇ | ਇਸ ਸੰਬੰਧੀ ਸੁਖਵੰਤ ਸਿੰਘ ਤੱਖਰ ਅਤੇ ਬਾਕੀ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਲੜੀ 25 ਮਾਰਚ ਤੋਂ ਆਰੰਭ ਹੋਈ ਸੀ ਅਤੇ ਤੀਜੇ ਦਿਨ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾ ਕੇ ਅੱਗੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਂਦੇ ਸਨ | ਭੋਗ ਉਪਰੰਤ ਉੱਘੇ ਰਾਗੀ ਢਾਡੀ ਜਥੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਦੇ ਸਨ | ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋ ਰਹੀਆਂ ਸਨ ਤੇ ਉਸੇ ਦਿਨ ਤੋਂ ਹੀ ਲਗਾਤਾਰ ਚੱਲ ਰਹੇ ਸਵੇਰੇ ਦੁਪਹਿਰੇ ਸ਼ਾਮ ਦੇ ਲੰਗਰ ਨੂੰ ਛਕ ਰਹੀਆਂ ਸਨ | ਉਨ੍ਹਾਂ ਦੱਸਿਆ ਕਿ 14 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ ਵਿਖੇ ਵਿਸਾਖੀ ਸੰਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ | ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ੍ਹ ਪੰਡਾਲ ਵਿਚ ਦੀਵਾਨ ਸਜਾਏ ਜਾਣਗੇ, ਜਿਸ 'ਚ ਭਾਈ ਸਰੂਪ ਸਿੰਘ ਕੱਢਿਆਣਾ, ਭਾਈ ਗਰਜਾ ਸਿੰਘ, ਭਾਈ ਮੋਹਿੰਦਰ ਸਿੰਘ, ਭਾਈ ਰੇਸ਼ਮ ਸਿੰਘ ਦੇ ਜਥੇ ਸੰਗਤਾਂ ਨੂੰ ਗੁਰਬਾਣੀ, ਸਿੱਖ ਇਤਿਹਾਸ ਨਾਲ ਜੋੜਣਗੇ |

ਪਿਛਲੀ ਖ਼ਬਰ ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ 'ਚ ਮਨਾਇਆ ਵਿਸਾਖੀ ਦਿਹਾੜਾ <br/> ਅਗਲੀ ਖ਼ਬਰ ਦੋਨਾ ਖੇਤਰ 'ਚ ਮੋਟਰਾਂ ਲਈ ਦਿਨ ਵੇਲੇ ਬਿਜਲੀ ਦਿੱਤੀ ਜਾਵੇ-ਸਰਦੂਲ ਸਿੰਘ, ਰਛਪਾਲ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।