29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੇ ਵਿਹੜੇ 'ਚ ਲੱਗੀਆਂ ਵਿਸਾਖੀ ਦੀਆਂ ਰੌਣਕਾਂ <br/>

ਅਜੀਤ ਡੈਸਕ 14-04-2026
ਸੁਲਤਾਨਪੁਰ ਲੋਧੀ, 13 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਵਿਖੇ ਸ਼੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ | ਸਕੂਲ ਦੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਦੀ ਅਗਵਾਈ 'ਚ ਕਰਵਾਏ ਸਮਾਰੋਹ ਮੌਕੇ ਨੰਨੇ੍ਹ ਮੁੰਨੇ ਬੱਚਿਆ ਨੇ ਉਤਸ਼ਾਹ ਨਾਲ ਭਾਗ ਲਿਆ, ਜਿਥੇ ਵਿਦਿਆਰਥੀਆਂ ਨੇ ਵਿਸ਼ੇਸ਼ ਸਵੇਰ ਦੀ ਸਭਾ ਵਿਚ ਕਵਿਤਾਵਾਂ, ਭਾਸ਼ਨ ਤੇ ਗੀਤ ਪੇਸ਼ ਕੀਤੇ ਗਏ | ਬੱਚੇ ਪੰਜਾਬੀ ਰਵਾਇਤੀ ਪਹਿਰਾਵੇ ਵਿਚ ਸਜੇ ਹੋਏ ਸਨ, ਜੋ ਤਿਉਹਾਰ ਦੀ ਖ਼ੂਬਸੂਰਤੀ ਨੂੰ ਵਧਾ ਰਹੇ ਸਨ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ (ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ); ਇੰਜੀਨੀਅਰ ਸਵਰਨ ਸਿੰਘ (ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ), ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਤੇ ਪਿ੍ੰ: ਰੇਣੂ ਅਰੋੜਾ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਮਹੱਤਤਾ ਬਾਰੇ ਦੱਸਿਆ ਤੇ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਬਾਬਾ ਸਾਹਿਬ ਦਾ ਜਨਮ ਦਿਨ <br/> ਅਗਲੀ ਖ਼ਬਰ ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ 'ਚ ਮਨਾਇਆ ਵਿਸਾਖੀ ਦਿਹਾੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।