29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਬਾਬਾ ਸਾਹਿਬ ਦਾ ਜਨਮ ਦਿਨ <br/>

ਅਜੀਤ ਡੈਸਕ 14-04-2026
ਫਗਵਾੜਾ, 13 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਅੰਬੇਡਕਰ ਸੈਨਾ ਪੰਜਾਬ ਤੇ ਡਾ. ਬੀ. ਆਰ. ਅੰਬੇਡਕਰ ਬਲੱਡ ਆਰਗੇਨਾਈਜ਼ੇਸ਼ਨ ਫਗਵਾੜਾ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਅੰਬੇਡਕਰ ਸੈਨਾ ਪੰਜਾਬ ਦੇ ਪ੍ਰਧਾਨ ਸੁਰਿੰਦਰ ਢੰਡਾ ਤੇ ਡਾ. ਬੀ. ਆਰ. ਅੰਬੇਡਕਰ ਬਲੱਡ ਆਰਗਨਾਈਜ਼ੇਸ਼ਨ ਦੇ ਪ੍ਰਧਾਨ ਪਰਮਿੰਦਰ ਬੋਧ ਦੀ ਸਾਂਝੀ ਅਗਵਾਈ ਹੇਠ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਫਗਵਾੜਾ ਵਿਖੇ ਲਗਾਇਆ | ਕੈਂਪ ਦੌਰਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਤੇ ਸਾਈ ਪੱਪਲ ਸ਼ਾਹ ਭਰੋਮਜਾਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਤੇ ਫੁੱਲ ਮਾਲਾਵਾਂ ਅਰਪਣ ਕਰਨ ਉਪਰੰਤ ਸਮੂਹ ਹਾਜ਼ਰੀਨ ਨੂੰ ਬਾਬਾ ਸਾਹਿਬ ਦੇ ਜਨਮ ਦਿਵਸ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ | ਉਪਰੰਤ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਆਪਣਾ ਖ਼ੂਨ ਦਾਨ ਕਰਕੇ ਕੈਂਪ ਦੀ ਸ਼ੁਰੂਆਤ ਕਰਵਾਈ | ਉਨ੍ਹਾਂ ਨੇ ਦੋਵੇਂ ਜਥੇਬੰਦੀਆਂ ਵਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਕੈਂਪ ਵਿਚ ਹਿੱਸਾ ਲੈਣ ਵਾਲੇ ਖ਼ੂਨ ਦਾਨੀਆਂ ਨੂੰ ਸਰਟੀਫਿਕੇਟ ਦਿੱਤੇ ਗਏ | ਇਸ ਮੌਕੇ ਕਮਲਜੀਤ ਬੰਗਾ ਸਰਪੰਚ, ਪਰਵੀਨ ਬੰਗਾ, ਸੋਹਨ ਲਾਲ ਬੰਗਾ, ਸਤਪਾਲ ਵਿਰਕ, ਇੰਜੀਨੀਅਰ ਪ੍ਰਦੀਪ ਮੱਲ, ਦੀਪਕ ਰਸੂਲਪੁਰੀ, ਮਨੋਜ ਮੋਜੀ, ਕੁਲਦੀਪ ਭੱਟੀ ਐਡਵੋਕੇਟ, ਤਰਸੇਮ ਚੁੰਬਰ, ਰੀਨਾ ਖੋਸਲਾ, ਕਮਲੇਸ਼ ਸੰਧੂ, ਚਿਰੰਜੀ ਲਾਲ ਕਾਲਾ ਐਮ. ਸੀ., ਲੇਖ ਰਾਜ ਜਮਾਲਪੁਰੀ, ਅਸ਼ੋਕ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਨੋਇਡਾ 'ਚ ਹਿੰਸਕ ਪ੍ਰਦਰਸ਼ਨ-50 ਕਾਰਖਾਨਿਆਂ 'ਚ ਭੰਨਤੋੜ-ਕਾਰਾਂ ਨੂੰ ਲਗਾਈ ਅੱਗ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੇ ਵਿਹੜੇ 'ਚ ਲੱਗੀਆਂ ਵਿਸਾਖੀ ਦੀਆਂ ਰੌਣਕਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।