02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਈ-ਰਿਕਸ਼ਾ ਨੂੰ ਫੇਟ ਮਾਰਨ ਕਾਰਨ ਚਾਲਕ ਦੀ ਹੋਈ ਮੌਤ ਸੰਬੰਧੀ ਕੇਸ ਦਰਜ

ਅਜੀਤ ਡੈਸਕ 15-04-2026
ਫਗਵਾੜਾ, 14 ਅਪੈ੍ਰਲ (ਹਰਜੋਤ ਸਿੰਘ ਚਾਨਾ)-ਈ-ਰਿਕਸ਼ਾ ਨੂੰ ਫੇਟ ਮਾਰਨ ਕਾਰਨ ਚਾਲਕ ਦੀ ਹੋਈ ਮੌਤ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਮੁਕੇਸ਼ ਕੁਮਾਰ ਪੁੱਤਰ ਵਿਸ਼ਨੰੂ ਵਾਸੀ ਸ਼ਕਤੀ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਪਿਤਾ ਵਿਸ਼ਨੰੂ ਜੋ ਆਪਣੇ ਮਾਲਕਾ ਦੀ ਈ-ਰਿਕਸ਼ਾ ਪਰ ਕੰਮ ਕਰਨ ਲਈ ਲੇਬਰ ਲੈ ਕੇ ਆ ਰਿਹਾ ਸੀ ਜਦੋਂ ਮੇਰਾ ਪਿਤਾ ਜੇ.ਸੀ.ਟੀ. ਮਿੱਲ ਲਾਗੇ ਪੁੱਜਾ ਤਾਂ ਅਣਪਛਾਤੇ ਗੱਡੀ ਚਾਲਕ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ ਤੇ ਉਸ ਦੀ ਮੌਤ ਹੋ ਗਈ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਨਗਰ ਨਿਗਮ ਕਪੂਰਥਲਾ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਸੰਬੰਧੀ ਅੱਜ ਹੋਵੇਗੀ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ <br/> ਅਗਲੀ ਖ਼ਬਰ ਬੰਗਾ 'ਚ ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।