02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 15-04-2026
ਕਪੂਰਥਲਾ, 14 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਔਜਲਾ ਫਾਟਕ ਨੇੜੇ ਪੈਦਲ ਜਾ ਰਹੀ ਇਕ ਔਰਤ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਵੀਨ ਪਤਨੀ ਵਿੱਕੀ ਵਾਸੀ ਸਫ਼ੀਪੁਰ ਜੋ ਕਿ ਜਲੰਧਰ ਵਿਖੇ ਇਕ ਨਿੱਜੀ ਫ਼ੈਕਟਰੀ ਵਿਚ ਕੰਮ ਕਰਦੀ ਹੈ, ਜਿਸ ਨੂੰ ਅਣਪਛਾਤੇ ਵਾਹਨ ਨੇ ਔਜਲਾ ਫਾਟਕ ਨੇੜੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ ਅਤੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਐਮਰਜੈਂਸੀ ਵਿਚ ਤਾਇਨਾਤ ਡਾ. ਯੁਕਤਾ ਨੇ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਬਲਾਕ ਢਿਲਵਾਂ ਨੂੰ ਫਾਇਰ ਬਿ੍ਗੇਡ ਗੱਡੀ ਮੁਹੱਈਆ ਕਰਵਾਏ ਜਾਣ ਦੀ ਮੰਗ ਅਗਲੀ ਖ਼ਬਰ ਨਗਰ ਨਿਗਮ ਕਪੂਰਥਲਾ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਸੰਬੰਧੀ ਅੱਜ ਹੋਵੇਗੀ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।