02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜ਼ਿਲ੍ਹੇ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ <br/>

ਅਜੀਤ ਡੈਸਕ 15-04-2026

ਕਪੂਰਥਲਾ, 14 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਹੋਏ ਸਮਾਗਮਾਂ ਵਿਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਬਾਅਦ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਕਵੀਸ਼ਰੀ ਤੇ ਢਾਡੀ ਜਥਿਆਂ ਨੇ ਸੰਗਤਾਂ ਦੀ ਗੁਰਇਤਿਹਾਸ ਨਾਲ ਸਾਂਝ ਪਵਾਈ | ਇਸੇ ਸਬੰਧੀ ਵਿਚ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਰਜਿ. ਕਪੂਰਥਲਾ ਦੇਵੀ ਤਲਾਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਗੁਰਦੁਆਰਾ ਦੇਵੀ ਤਲਾਬ ਦੇ ਹਜ਼ੂਰੀ ਰਾਗੀ ਭਾਈ ਨਰੈਣ ਸਿੰਘ ਦੇ ਜਥੇ ਨੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਸੀਨੀਅਰ ਅਕਾਲੀ ਆਗੂ ਤੇ ਇੰਜ. ਛੱਜਾ ਸਿੰਘ ਨੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਤੇ ਸਮਾਜ ਦੇ ਲਿਤਾੜੇ ਤੇ ਨਿਮਾਣੇ ਲੋਕਾਂ ਵਿਚ ਅਜਿਹੀ ਸ਼ਕਤੀ ਪੈਦਾ ਕੀਤੀ, ਜੋ ਵੱਡੇ ਵੱਡੇ ਜ਼ਾਲਮਾਂ ਨਾਲ ਵੀ ਲੋਹਾ ਲੈਣ ਦੇ ਸਮਰੱਥ ਹੋਈ | ਉਨ੍ਹਾਂ ਸਮਾਗਮ ਵਿਚ ਸ਼ਾਮਲ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਵਿਚ ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਗੁਰਬਿੰਦਰ ਸਿੰਘ ਨੇ ਨਿਭਾਈ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸਮਾਗਮ ਵਿਚ ਜਸਬੀਰ ਸਿੰਘ ਨਾਰਵੇ, ਪਿ੍ੰਸੀਪਲ ਕੇਵਲ ਸਿੰਘ, ਉਂਕਾਰ ਸਿੰਘ, ਸ਼ਿਵਦੇਵ ਸਿੰਘ ਕਾਹਲੋਂ, ਪ੍ਰੀਤਮ ਸਿੰਘ, ਹਰਜੀਤ ਸਿੰਘ ਬਾਜਵਾ, ਗੁਰਮੀਤ ਸਿੰਘ ਨੂਰਪੁਰੀ, ਚਰਨ ਸਿੰਘ ਵੜੈਚ, ਸਤਨਾਮ ਸਿੰਘ, ਹਰਭਜਨ ਸਿੰਘ, ਕਰਨੈਲ ਸਿੰਘ ਘੱਗ, ਹਰਬਿੰਦਰ ਸਿੰਘ ਬਿਹਾਰੀਪੁਰ, ਪਿ੍ੰਸੀਪਲ ਹਰਚਰਨ ਸਿੰਘ, ਜਸਪਾਲ ਸਿੰਘ ਚੱਢਾ, ਹਰਭਜਨ ਸਿੰਘ ਦਿਲਾਵਰੀ, ਪਰਮਜੀਤ ਸਿੰਘ ਪੰਮਾ, ਬਲਵਿੰਦਰ ਸਿੰਘ ਰੰਧਾਵਾ, ਹਰਭਜਨ ਸਿੰਘ ਭਸੀਨ, ਦਿਲਬਰ ਸਿੰਘ, ਬਲਜਿੰਦਰ ਸਿੰਘ, ਇੰਜ. ਅਵਤਾਰ ਸਿੰਘ, ਰਤਨ ਸਿੰਘ ਭੰਡਾਲ, ਜਸਪਾਲ ਸਿੰਘ ਖੁਰਾਣਾ, ਭਜਨ ਸਿੰਘ ਖੁਰਾਣਾ, ਸੋਨੂੰ ਖੁਰਾਣਾ, ਰਮਨਦੀਪ ਸਿੰਘ ਵਾਲੀਆ, ਅਮਨਦੀਪ ਸਿੰਘ, ਪਰਮਜੀਤ ਸਿੰਘ, ਮੱਸਾ ਸਿੰਘ, ਕਿਰਪਾਲ ਸਿੰਘ ਨਾਗਰਾ, ਪਰਮਜੀਤ ਸਿੰਘ ਦਿਉਲ, ਲਖਵਿੰਦਰ ਸਿੰਘ, ਗੁਰਦੇਵ ਸਿੰਘ, ਡਾ. ਰਾਜੀਵ ਧੀਰ, ਅਵੀ ਰਾਜਪੂਤ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਕਰਤਾਰ ਸਿੰਘ ਬੀਰ, ਰੇਸ਼ਮ ਸਿੰਘ, ਸਵਰਨ ਸਿੰਘ ਪੱਡਾ, ਰਮਿੰਦਰਜੀਤ ਸਿੰਘ ਈ.ਟੀ.ਓ., ਰਜਿੰਦਰ ਸਿੰਘ, ਸਵਰਨ ਸਿੰਘ ਪੱਡਾ, ਨਿਰੰਤਰ ਸਿੰਘ, ਹਰਜੀਤ ਸਿੰਘ, ਜਗਜੀਤ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ ਗਾੜਾ, ਐਡਵੋਕੇਟ ਲਖਬੀਰ ਸਿੰਘ, ਪਿ੍ਤਪਾਲ ਸਿੰਘ, ਤਰਲੋਚਨ ਸਿੰਘ, ਕਿਰਨਦੀਪ ਸਿੰਘ, ਸੁਰਜੀਤ ਕੌਰ ਸੇਠੀ, ਕੁਲਦੀਸ਼ ਕੌਰ, ਸੁਰਜੀਤ ਕੌਰ, ਕੁਲਬੀਰ ਕੌਰ, ਦਲਜੀਤ ਕੌਰ, ਰਾਜਵਿੰਦਰ ਕੌਰ, ਤਜਿੰਦਰ ਕੌਰ ਖੁਰਾਣਾ, ਹਰਸੀਰਤ ਕੌਰ, ਮਹਿੰਦਰ ਕੌਰ, ਹਰਜੀਤ ਕੌਰ, ਅਮਨਪ੍ਰੀਤ ਕੌਰ ਸੇਠੀ ਆਦਿ ਹਾਜ਼ਰ ਸਨ |
ਗੁਰਦੁਆਰਾ ਸੰਗਤ ਸਾਹਿਬ ਮਾਰਕਫੈੱਡ ਚੌਕ ਵਿਚ ਖ਼ਾਲਸਾ ਸਾਜਨਾ ਦਿਵਸ ਸੰਬੰਧੀ ਸਮਾਗਮ
ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਂਕ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਭਾਈ ਰਣਜੀਤ ਸਿੰਘ ਚੋਹਲਾ ਸਾਹਿਬ ਵਾਲਿਆਂ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਦੀ ਗੁਰਇਤਿਹਾਸ ਨਾਲ ਸਾਂਝ ਪਾਈ | ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਮਹਿੰਦਰ ਸਿੰਘ ਬੇਦੀ ਨੇ ਸੰਗਤਾਂ ਨੂੰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਹਰਦਿਆਲ ਸਿੰਘ ਝੀਤਾ, ਵਜੀਰ ਸਿੰਘ, ਹਰਭਜਨ ਸਿੰਘ ਮਾਹੂ, ਜਸਵੰਤ ਸਿੰਘ ਫੋਰਮੈਨ, ਹਰਦੀਪ ਸਿੰਘ, ਸਤਨਾਮ ਸਿੰਘ, ਹਰਭਜਨ ਸਿੰਘ, ਅਵਤਾਰ ਸਿੰਘ, ਪ੍ਰੀਤਪਾਲ ਸਿੰਘ, ਉਂਕਾਰ ਸਿੰਘ, ਰਮਿੰਦਰ ਸਿੰਘ ਬੇਦੀ, ਰਵਿੰਦਰ ਸਿੰਘ ਸੈਣੀ, ਫੁੰਮਣ ਸਿੰਘ, ਮਨਜੀਤ ਸਿੰਘ ਪਰਦੇਸੀ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਝੀਤਾ, ਗੁਰਦੇਵ ਸਿੰਘ ਆਦਿ ਹਾਜ਼ਰ ਸਨ | ਸਮਾਗਮ ਦੀ ਸਮਾਪਤੀ 'ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਕਪੂਰਥਲਾ ਨੇ ਜੋੜਿਆਂ ਦੀ ਸੇਵਾ ਨਿਭਾਈ |
ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ 'ਚ ਵਿਸਾਖੀ ਦਾ ਤਿਉਹਾਰ ਮਨਾਇਆ
ਕਪੂਰਥਲਾ, (ਵਿਸ਼ੇਸ਼ ਪ੍ਰਤੀਨਿਧ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਵਿਸਾਖੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵਿਸਾਖੀ ਸਬੰਧੀ ਗੀਤ, ਕਵਿਤਾਵਾਂ, ਭਾਸ਼ਣ, ਕੋਰੀਓਗ੍ਰਾਫ਼ੀ ਤੋਂ ਇਲਾਵਾ ਰਿਵਾਇਤੀ ਪਹਿਰਾਵੇ ਵਿਚ ਸੱਜ ਕੇ ਗਿੱਧਾ ਤੇ ਭੰਗੜਾ ਪੇਸ਼ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਇਤਿਹਾਸਕ, ਸਮਾਜਿਕ ਤੇ ਸਭਿਆਚਾਰਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਪਾਵਨ ਦਿਹਾੜੇ 'ਤੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਤੇ ਮਨੁੱਖਤਾ ਨੂੰ ਬਰਾਬਰਤਾ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ | ਉਨ੍ਹਾਂ ਸਕੂਲ ਦੇ ਬੱਚਿਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ | ਸਕੂਲ ਦੀ ਪਿ੍ੰਸੀਪਲ ਮਧੂ ਗੋਸਵਾਮੀ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਤੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ | ਉਨ੍ਹਾਂ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਇਤਿਹਾਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਸਮਾਗਮ ਨੂੰ ਸਫ਼ਲ ਬਣਾਉਣ ਲਈ ਰਜਿੰਦਰ ਕੌਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਹਰਨੀਤ ਕੌਰ, ਸੰਦੀਪ ਕੌਰ, ਸੰਜਨਾ, ਸ਼ਿਵਾਨੀ, ਕਿਰਨਦੀਪ, ਮਨਦੀਪ ਕੌਰ, ਮੀਨੂੰ ਸ਼ਰਮਾ, ਪਰਵਿੰਦਰ ਕੌਰ, ਰਣਜੀਤ ਕੌਰ, ਸਤਵਿੰਦਰ ਕੌਰ, ਰੁਪਿੰਦਰ ਕੌਰ, ਭੁਪਿੰਦਰ ਕੌਰ, ਜਸ਼ਨਪ੍ਰੀਤ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ | ਬਾਅਦ ਵਿਚ ਵਿਦਿਆਰਥੀਆਂ ਨੇ ਬ੍ਰਹਮ ਗਿਆਨੀ ਸੰਤ ਬਾਬਾ ਦਰਬਾਰਾ ਸਿੰਘ ਜੀ ਦੇ ਤਪ ਅਸਥਾਨ ਟਿੱਬਾ ਵਿਖੇ ਮੱਥਾ ਟੇਕਿਆ ਤੇ ਬਹੁਤ ਹੀ ਸ਼ਰਧਾ ਨਾਲ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ |
ਖ਼ਾਲਸਾ ਸਾਜਨਾ ਦਿਵਸ ਸੰਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ
ਕਪੂਰਥਲਾ, (ਸਡਾਨਾ)-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਸਾਰੰਗ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਉਪਰੰਤ ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ | (ਬਾਕੀ ਸਫ਼ਾ 7 'ਤੇ)
ਸਫ਼ਾ 5 ਦੀ ਬਾਕੀ
ਸਮਾਗਮ ਦੌਰਾਨ ਭਾਈ ਸ਼ਿਵ ਸਿੰਘ ਗੁਰਦਾਸਪੁਰੀਆ ਤੇ ਭਾਈ ਰਾਜਬੀਰ ਸਿੰਘ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸ ਨਾਲ ਸਬੰਧਿਤ ਕਵੀਸ਼ਰੀ ਸੁਣਾਈ ਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਜਥੇ. ਜਸਵਿੰਦਰ ਸਿੰਘ ਬੱਤਰਾ, ਇੰਚਾਰਜ ਭਾਈ ਮੋਹਕਮ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਅਰਜਿੰਦਰ ਸਿੰਘ ਭਾਟੀਆ, ਗੁਰਪ੍ਰੀਤ ਸਿੰਘ ਬਬਲੂ, ਜਸਬੀਰ ਸਿੰਘ ਰਾਣਾ, ਮਨਮੋਹਨ ਸਿੰਘ, ਹਰਜੀਤ ਸਿੰਘ ਭਾਟੀਆ, ਉਪਕਾਰ ਸਿੰਘ, ਸਵਰਨ ਸਿੰਘ, ਦਵਿੰਦਰ ਸਿੰਘ ਦੇਵ, ਹਰਭਜਨ ਸਿੰਘ, ਵਰਿਆਮ ਸਿੰਘ ਕਪੂਰ, ਗੁਰਸਿਮਰਨ ਸਿੰਘ, ਸੁਖਦੇਵ ਸਿੰਘ, ਗੁਰਮੇਜ ਸਿੰਘ, ਸੁਖਰਾਜ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਸਵਰਨ ਸਿੰਘ, ਕੁਲਵਿੰਦਰ ਸਿੰਘ, ਗੁਰਸ਼ਰਨ ਸਿੰਘ, ਪਰਮਿੰਦਰ ਸਿੰਘ, ਜਸਪਾਲ ਸਿੰਘ, ਉਂਕਾਰ ਸਿੰਘ, ਮਨਵਿੰਦਰ ਸਿੰਘ, ਜਸਪ੍ਰੀਤ ਸਿੰਘ, ਲਖਵਿੰਦਰ ਸਿੰਘ, ਨਵਜੀਤ ਸਿੰਘ ਰਾਜੂ, ਲਖਬੀਰ ਸਿੰਘ ਰਾਜੂ, ਲਖਬੀਰ ਸਿੰਘ ਸਾਹੀ, ਜੋਧ ਸਿੰਘ, ਮਨਪ੍ਰੀਤ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਮਨਾਇਆ ਵਿਸਾਖੀ ਦਾ ਦਿਹਾੜਾ
ਭੁਲੱਥ, (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ, ਰਾਏਪੁਰ ਪੀਰ ਬਖਸ਼ਵਾਲਾ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪੂਰੇ ਸਕੂਲ ਕੈਂਪਸ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਵੇਰ ਦੀ ਸਭਾ ਨਾਲ ਕੀਤੀ ਗਈ | ਇਸ ਮੌਕੇ ਇਕ ਵਿਦਿਆਰਥੀ ਨੇ ਸਖ਼ਤ ਮਿਹਨਤ ਅਤੇ ਸ਼ੁਕਰਗੁਜ਼ਾਰੀ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਦਿਨ ਦਾ ਵਿਚਾਰ ਪੇਸ਼ ਕੀਤਾ | ਇਸ ਤੋਂ ਬਾਅਦ ਦਿਲਰਾਜ ਕੌਰ ਦੁਆਰਾ ਵਿਸਾਖੀ ਦੀ ਮਹੱਤਤਾ 'ਤੇ ਇੱਕ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ ਗਿਆ, ਜਿਸ ਨੇ ਸਿੱਖ ਧਰਮ ਵਿਚ ਇਸ ਦੀ ਇਤਿਹਾਸਕ ਅਤੇ ਸਭਿਆਚਾਰਕ ਮਹੱਤਤਾ ਬਾਰੇ ਦੱਸਿਆ | ਇਹ ਜਸ਼ਨ ਰੂਹਾਨੀ ਸ਼ਬਦਾਂ, ਊਰਜਾਵਾਨ ਕਵੀਸ਼ਰੀਆਂ ਅਤੇ ਸਿੱਖ ਸਭਿਆਚਾਰ ਅਤੇ ਵਿਸਾਖੀ ਦੇ ਤਿਉਹਾਰ 'ਤੇ ਆਧਾਰਿਤ ਅਰਥਪੂਰਨ ਕਵਿਤਾਵਾਂ ਨਾਲ ਜਾਰੀ ਰਿਹਾ | ਸੈਸ਼ਨ ਦੀ ਸ਼ੁਰੂਆਤ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ 20 ਸਹਿਜ ਪਾਠ ਸ਼ੁਰੂ ਕੀਤੇ ਗਏ | ਇਸ ਸ਼ੁੱਭ ਮੌਕੇ 'ਤੇ, 8 ਸਹਿਜ ਪਾਠਾਂ ਦਾ ਭੋਗ ਪੂਰੀ ਸ਼ਰਧਾ ਨਾਲ ਪਾਇਆ ਗਿਆ | ਇਸ ਤੋਂ ਇਲਾਵਾ, ਸਾਰਿਆਂ ਦੀ ਭਲਾਈ ਤੇ ਖ਼ੁਸ਼ਹਾਲੀ ਲਈ 11 ਹੋਰ ਸਹਿਜ ਪਾਠ ਆਰੰਭ ਕੀਤੇ ਗਏ | ਇਸ ਮੌਕੇ ਦੁਮਾਲਾ ਤੇ ਦਸਤਾਰ (ਪੱਗ ਬੰਨ੍ਹਣ) ਦਾ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਦਸਤਾਰ ਬੰਨ੍ਹਣ ਦੇ ਮੁਕਾਬਲੇ ਵਿਚ ਏਕਮਪ੍ਰੀਤ ਸਿੰਘ (ਗ੍ਰੇਡ 7) ਨੇ ਪਹਿਲਾ ਸਥਾਨ , ਹਰਮਨਪ੍ਰੀਤ ਸਿੰਘ (ਗ੍ਰੇਡ 8) ਨੇ ਦੂਜਾ ਸਥਾਨ ਅਤੇ ਜਪਨਪ੍ਰੀਤ ਸਿੰਘ (ਗ੍ਰੇਡ 10) ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰਾਂ ਦੁਮਾਲਾ ਸ਼੍ਰੇਣੀ ਵਿਚ, ਹਰਜਾਪ ਸਿੰਘ (ਗ੍ਰੇਡ 10) ਨੇ ਪਹਿਲਾ ਸਥਾਨ, ਹਰਮਨਪ੍ਰੀਤ ਸਿੰਘ (ਗ੍ਰੇਡ 7) ਨੇ ਦੂਜਾ ਸਥਾਨ ਅਤੇ ਚੇਤਨ ਗਾਬਾ (ਗ੍ਰੇਡ 8) ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਤੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਪਿ੍ੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਗੁਰੂਆਂ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਅਤੇ ਉਨ੍ਹਾਂ ਦੀ ਸਭਿਆਚਾਰਕ ਵਿਰਾਸਤ ਦਾ ਸਤਿਕਾਰ ਕਰਨ ਲਈ ਉਤਸ਼ਾਹਿਤ ਕੀਤਾ |
ਗੁਰਦੁਆਰਾ 1ਓ ਸਾਹਿਬ ਭੁਲੱਥ ਗਰਬੀ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ
ਭੁਲੱਥ, (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਗਰਬੀ ਦੇ ਗੁਰਦੁਆਰਾ 1ਓ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਭੁਪਿੰਦਰ ਸਿੰਘ ਦੀ ਅਗਵਾਈ ਵਿਚ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਉਣਾ ਉਪਰੰਤ ਢਾਡੀ ਜਥੇ ਵੱਲੋਂ ਤੇ ਕਵੀਸ਼ਰੀ ਜਥੇ ਭਾਈ ਰਵਿੰਦਰ ਸਿੰਘ, ਭਾਈ ਮੱਖਣ ਸਿੰਘ ਵੱਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਜਸਵਿੰਦਰ ਸਿੰਘ ਮੁਬਾਰਕਪੁਰ ਬਾਉਲੀ ਵਾਲਿਆਂ ਵੱਲੋਂ ਇਕੱਤਰ ਹੋਈਆਂ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਦੇ ਚੱਲਣ ਦੀ ਪ੍ਰੇਰਨਾ ਦਿੱਤੀ ਤੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਨਿਰਮਲ ਸਿੰਘ ਢਿੱਲੋਂ, ਕੁਲਵੰਤ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ, ਦਵਿੰਦਰ ਸਿੰਘ ਘੁੰਮਣ, ਭੁਪਿੰਦਰ ਸਿੰਘ ਖੁਰਾਣਾ, ਗੁਰਦੇਵ ਸਿੰਘ ਬਾਜਵਾ, ਪਿਆਰਾ ਸਿੰਘ ਬਾਜਵਾ, ਸੁਖਬੀਰ ਸਿੰਘ, ਪਲਵਿੰਦਰ ਸਿੰਘ ਬਾਜਵਾ, ਰਾਜ ਕੁਮਾਰ ਬਹਿਲ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ | ਸਮਾਗਮ ਦੌਰਾਨ ਚਾਹ ਪਕੌੜੇ ਜਲੇਬੀਆਂ ਤੇ ਫਰੂਟ ਦੇ ਲੰਗਰ ਵੀ ਲਗਾਏ ਗਏ |
ਗੁਰਦੁਆਰਾ ਸੁੱਖ ਸਾਗਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ
ਭੁਲੱਥ, (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਕਸਬਾ ਭੁਲੱਥ 'ਚ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਭੁਲੱਥ ਭੋਗਪੁਰ ਰੋਡ 'ਤੇ ਸਥਿਤ ਗੁਰਦੁਆਰਾ ਸੁੱਖ ਸਾਗਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸਬੰਧੀ 44 ਅਖੰਡ ਪਾਠ ਦੀ ਚੱਲ ਰਹੀ ਲੜੀ ਦੇ ਭੋਗ ਉਪਰੰਤ ਖੁੱਲੇ੍ਹ ਪੰਡਾਲ ਵਿਚ ਦੀਵਾਨ ਸਜਾਏ ਗਏ | ਜਿਸ ਦੌਰਾਨ ਭਾਈ ਸਰੂਪ ਸਿੰਘ ਕੰਡਿਆਣ, ਭਾਈ ਗਰਜਾ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਰੇਸ਼ਮ ਸਿੰਘ ਤੇ ਹੋਰ ਰਾਗੀ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਵੱਖ-ਵੱਖ ਕਥਾਵਾਚਕਾਂ ਵਲੋਂ ਵਿਸਾਖੀ ਦੇ ਪਵਿੱਤਰ ਤਿਉਹਾਰ ਤੇ ਸਿੱਖ ਪੰਥ ਖ਼ਾਲਸਾ ਸਾਜਨਾ ਦਿਵਸ ਸਬੰਧੀ ਇਤਿਹਾਸਿਕ ਪਿਛੋਕੜ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ | ਸਟੇਜ ਸੰਚਾਲਕ ਦੀ ਭੂਮਿਕਾ ਮਾਸਟਰ ਸਰਵਨ ਸਿੰਘ ਧਾਮੀ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਅਜੀਤ ਸਿੰਘ ਘੁੰਮਣ, ਐਸ.ਡੀ.ਓ. ਕੁਲਤਾਰ ਸਿੰਘ, ਮਾਸਟਰ ਬੀਰ ਸਿੰਘ ਸਿੱਧੂ, ਸਰਬਜੀਤ ਸਿੰਘ ਸਾਬੀ ਰਾਜਪੁਰ, ਕੈਪਟਨ ਬਲਬੀਰ ਸਿੰਘ, ਸਤਵੰਤ ਸਿੰਘ ਕੇਬੀ ਭੁਲੱਥ, ਬਲਵਿੰਦਰ ਸਿੰਘ ਭਿੰਡਰ, ਬੂਟਾ ਸਿੰਘ ਭਿੰਡਰ, ਪਲਵਿੰਦਰ ਸਿੰਘ ਭਿੰਡਰ, ਮਨਪ੍ਰੀਤ ਸਿੰਘ, ਸੁਖਬੀਰ ਸਿੰਘ, ਗੁਰਮੀਤ ਸਿੰਘ ਨੰਬਰਦਾਰ ਰਾਜਪੁਰ, ਸੁੱਚਾ ਸਿੰਘ ਹੰਸਪਾਲ, ਮੰਗਲ ਸਿੰਘ ਮੁਲਤਾਨੀ ਆਦਿ ਹਾਜ਼ਰ ਸਨ |
ਭੁਲੱਥ ਵੇਈਾ ਘਾਟ 'ਤੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਮਨਾਇਆ
ਭੁਲੱਥ, (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਨਡਾਲਾ ਬੇਗੋਵਾਲ ਰੋਡ 'ਤੇ ਸਥਿਤ ਪਵਿੱਤਰ ਕਾਲੀ ਵੇਈਾ ਘਾਟ 'ਤੇ ਹਰ ਸਾਲ ਦੀ ਤਰ੍ਹਾਂ ਮੁੱਖ ਸੇਵਾਦਾਰ ਬਾਬਾ ਬਲਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਸੰਤ ਬਾਬਾ ਸੁਖਜੀਤ ਸਿੰਘ ਸੀਚੇਵਾਲ ਵਾਲਿਆਂ ਵਲੋਂ ਸੰਗਤਾਂ ਨੂੰ ਨਾਮ ਵਾਲੇ ਨਾਲ ਜੋੜਿਆ ਗਿਆ | ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਕਾਲੀ ਵੇਈਾ ਦੀ ਸਾਫ਼ ਸਫ਼ਾਈ ਤੇ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕੀਰਤਨੀ ਜਥੇ, ਢਾਡੀ ਜਥੇ, ਕਥਾ ਵਾਚਕਾਂ ਵਲੋਂ ਆਪਣੀ ਹਾਜ਼ਰੀ ਲਗਵਾਈ ਗਈ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਬੀਬੀ ਬਲਵਿੰਦਰ ਕੌਰ ਖ਼ਾਲਸਾ, ਭਾਈ ਅਜੀਤ ਪਾਲ ਸਿੰਘ, ਭਾਈ ਦਰਸ਼ਨ ਸਿੰਘ ਖ਼ਾਨਪੁਰ ਕਵੀਸ਼ਰੀ ਜਥਾ, ਭਾਈ ਸੁਖਦੇਵ ਸਿੰਘ, ਭਾਈ ਤਰਲੋਕ ਸਿੰਘ, ਭਾਈ ਕੁਲਵੰਤ ਸਿੰਘ ਕਵੀਸ਼ਰੀ ਜਥਾ ਤਲਵੰਡੀ ਡੱਡੀਆਂ, ਭਾਈ ਗੁਰਸੇਵਕ ਸਿੰਘ, ਭਾਈ ਗੁਰਦੇਵ ਸਿੰਘ, ਬੀਬੀ ਮਨਜੀਤ ਕੌਰ ਬਟਾਲਾ, ਬੀਬੀ ਜਸਵਿੰਦਰ ਕੌਰ ਸ੍ਰੀ ਅੰਮਿ੍ਤਸਰ ਵਾਲੇ, ਬੀਬੀ ਬਲਜੀਤ ਕੌਰ ਖ਼ਾਲਸਾ, ਭਾਈ ਲਖਵਿੰਦਰ ਸਿੰਘ, ਭਾਈ ਆਕਾਸ਼ਦੀਪ ਸਿੰਘ, ਭਾਈ ਸਰਵਨ ਸਿੰਘ ਵਲੋਂ ਕੀਰਤਨ ਕਥਾ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਕਿ੍ਸ਼ਨ ਲਾਲ, ਮਲਕੀਤ ਸਿੰਘ, ਸਾਈ ਗੁਲਸ਼ਨ ਕੁਮਾਰ, ਗੁਰਿੰਦਰ ਕੁਮਾਰ, ਨਰਿੰਦਰ ਕੁਮਾਰ, ਮਨਪ੍ਰੀਤ ਸਿੰਘ, ਬਲਵਿੰਦਰ ਕੁਮਾਰ, ਬੀਬੀ ਹਰਬੰਸ ਕੌਰ, ਕੁਲਦੀਪ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ |
ਸੋਮਰਸੈਟ ਇੰਟਰਨੈਸ਼ਨਲ ਸਕੂਲ ਵਿਖੇ ਖ਼ਾਲਸਾ ਸਾਜਨਾ ਦਿਹਾੜਾ ਮਨਾਇਆ
ਕਾਲਾ ਸੰਘਿਆਂ, (ਬਲਜੀਤ ਸਿੰਘ ਸੰਘਾ)-ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਆਪਣੇ ਧਾਰਮਿਕ ਤੇ ਸਮਾਜਿਕ ਤਿਉਹਾਰਾਂ ਤੋਂ ਜਾਣੂ ਕਰਵਾਉਣ ਦੇ ਲਈ ਸੋਮਰਸੈਟ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਵਿਸਾਖੀ ਤੇ ਡਾ.ਬੀ ਆਰ ਅੰਬੇਦਕਰ ਜੀ ਦੇ ਇਤਿਹਾਸਿਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ ਗਈ | ਇਸ ਪ੍ਰੋਗਰਾਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਦਾ ਲੋਕ ਨਾਚ ਭੰਗੜਾ ਤੇ ਗਿੱਧਾ ਪੇਸ਼ ਕੀਤਾ ਗਿਆ | ਇਸ ਦੇ ਉਪਰੰਤ ਸਕੂਲ ਦੀਆਂ ਛੋਟੇ ਛੋਟੇ ਵਿਦਿਆਰਥੀਆਂ ਵੱਲੋਂ ਜੋ ਕਿ ਪੰਜਾਬੀ ਪੋਸ਼ਾਕ ਵਿਚ ਸੱਜ ਧੱਜ ਕੇ ਆਏ ਸਨ, ਉਨ੍ਹਾਂ ਨੇ ਮਾਡਲਿੰਗ ਕੀਤੀ | ਸਕੂਲ ਦੀ ਗਰਾਊਾਡ ਵਿਚ ਪੰਜਾਬੀ ਸਭਿਆਚਾਰ ਨਾਲ ਸੰਬੰਧਿਤ ਇੱਕ ਪ੍ਰਦਰਸ਼ਨੀ ਲਗਾਈ ਗਈ | ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਨੇ ਪੰਜਾਬ ਦੇ ਪ੍ਰਸਿੱਧ ਧਾਰਮਿਕ ਤੇ ਇਤਿਹਾਸਿਕ ਤਿਉਹਾਰ ਵਿਸਾਖੀ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਇਸ ਦਿਨ ਕਿਸਾਨ ਪੱਕੀ ਫ਼ਸਲ ਨੂੰ ਵੇਖ ਕੇ ਖ਼ੁਸ਼ੀ ਵਿਚ ਝੂਮ ਉੱਠਦਾ ਹੈ ਤੇ ਫ਼ਸਲ ਦੀ ਕਟਾਈ ਤੋਂ ਬਾਅਦ ਵਿਸਾਖੀ ਦੇ ਮੇਲੇ ਦਾ ਆਨੰਦ ਮਾਣਦਾ ਹੈ | ਉਨ੍ਹਾਂ ਨੇ ਵਿਸਾਖੀ ਦੇ ਤਿਉਹਾਰ ਦੇ ਧਾਰਮਿਕ ਪੱਖ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ ਤੇ ਉਨ੍ਹਾਂ ਨੇ ਜਬਰ ਤੇ ਜ਼ੁਲਮ ਖ਼ਿਲਾਫ਼ ਡਟ ਕੇ ਮੁਕਾਬਲਾ ਕਰਨ ਦਾ ਸੰਦੇਸ਼ ਵੀ ਦਿੱਤਾ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ, ਚੇਅਰਪਰਸਨ ਜਗਦੀਪ ਕੌਰ, ਪਿ੍ੰਸੀਪਲ ਵਨੀਤਾ ਚੱਢਾ ਨੇ ਸਭ ਹਾਜ਼ਰਾਂ ਦਾ ਧੰਨਵਾਦ ਕੀਤਾ |
ਡੇਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਵਿਸਾਖੀ ਮੌਕੇ ਸਮਾਗਮ
ਖਲਵਾੜਾ, (ਮਨਦੀਪ ਸਿੰਘ ਸੰਧੂ)-ਤਪ ਅਸਥਾਨ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਿਗੋਬਿੰਦ ਗੜ੍ਹ ਸਾਹਿਬ ਪਿੰਡ ਭੋਗਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਦੀ ਅਗਵਾਈ ਹੇਠ ਵਿਸਾਖੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਜਾਣ ਉਪਰੰਤ ਢਾਡੀ ਜਥੇ ਨੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਨੇ ਵੀ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਈ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿੰਡ ਤਲਵੰਡੀ ਚੌਧਰੀਆਂ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ
ਤਲਵੰਡੀ ਚੌਧਰੀਆਂ, (ਪਰਸਨ ਨਾਲ ਭੋਲਾ)-ਖ਼ਾਲਸਾ ਸਾਜਨਾ ਦਿ੍ਸ਼ ਦੇ ਦਿਹਾੜੇ ਨੂੰ ਸਮਰਪਿਤ ਅੱਜ ਗ੍ਰਾਮ ਪੰਚਾਇਤ ਤਲਵੰਡੀ ਚੌਧਰੀਆਂ ਤੇ ਸ੍ਰੀ ਗੁਰੂ ਨਾਨਕ ਲੰਗਰ ਹਾਲ ਕਮੇਟੀ ਤਲਵੰਡੀ ਚੌਧਰੀਆਂ ਵੱਲੋਂ ਚਾਹ ਪਕੌੜਿਆਂ ਦੇ ਨਵੇਂ ਨਿਰਮਾਣ ਕੀਤੇ ਜਾ ਰਹੇ ਸ੍ਰੀ ਗੁਰੂ ਨਾਨਕ ਲੰਗਰ ਹਾਲ ਵਿਖੇ ਲੰਗਰ ਲਗਾਏ ਗਏ | ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਲੱਡੂ. ਵੱਲੋਂ ਖ਼ਾਲਸਾ ਸਾਜਨਾ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸਿੱਖ ਸੰਗਤਾਂ ਆਪਣੇ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੋੜਨਾ ਚਾਹੀਦਾ ਹੈ | ਇਸ ਮੌਕੇ ਪ੍ਰਵਾਸੀ ਭਾਰਤੀ ਟਕਸਾਲੀ ਅਕਾਲੀ ਪਰਿਵਾਰ ਦੇ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ ਨੇ ਸ੍ਰੀ ਗੁਰੂ ਨਾਨਕ ਲੰਗਰ ਹਾਲ ਦੀ ਬਣ ਰਹੀ ਇਮਾਰਤ ਲਈ 15000 ਰੁਪਏ ਤੇ ਆਮ ਆਦਮੀ ਪਾਰਟੀ ਦੇ ਆਗੂ ਪ੍ਰਦੀਪ ਸਿੰਘ ਥਿੰਦ ਵੱਲੋਂ 11 ਹਜ਼ਾਰ ਰੁਪਏ ਲੰਗਰ ਹਾਲ ਕਮੇਟੀ ਦੇ ਪ੍ਰਬੰਧਕਾਂ ਨੂੰ ਭੇਟ ਕੀਤੇ | ਇਸ ਮੌਕੇ ਸ੍ਰੀ ਗੁਰੂ ਨਾਨਕ ਲੰਗਰ ਹਾਲ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਭੋਲਾ, ਡਾ. ਭੁਪਿੰਦਰ ਸਿੰਘ ਸ਼ਹਿਰੀਆ ਖ਼ਜ਼ਾਨਚੀ, ਸਕੱਤਰ ਜੋਗਾ ਸਿੰਘ ਮੱਲੀ, ਜੀਤ ਸਿੰਘ ਚੁਲੱਧੀਆ, ਧੀਰਜ ਕੁਮਾਰ ਸ਼ਰਮਾ, ਕਮਲਜੀਤ ਸਿੰਘ ਬਬਲਾ, ਰਣਜੀਤ ਸਿੰਘ ਰਾਜਾ, ਲਖਵਿੰਦਰ ਸਿੰਘ ਲੱਖਾ, ਦਵਿੰਦਰ ਸਿੰਘ ਓਠੀ ਸਾਰੇ ਮੈਂਬਰ ਪੰਚਾਇਤ, ਜਤਿੰਦਰ ਸਿੰਘ ਸੰਧੂ, ਸਤਨਾਮ ਸਿੰਘ ਸੱਤਾ,ਮਨਜੀਤ ਸਿੰਘ ਰਾਜੋਕੇ, ਸੁਖਬੀਰ ਸਿੰਘ ਨੰਬਰਦਾਰ, ਫੌਜਾ ਸਿੰਘ ਸਾਬਕਾ ਸਰਪੰਚ, ਸਰਬਜੀਤ ਸਿੰਘ ਬਾਵਾ ਟੈਂਟ, ਹਰਦੇਵ ਸਿੰਘ ਓਠੀ, ਮੇਜਰ ਸਿੰਘ ਬਾਠ, ਮਨਜੀਤ ਸਿੰਘ ਬੱਬ, ਤੀਰਥ ਸਿੰਘ ਚਾਨਾ, ਬਲਵਿੰਦਰ ਸਿੰਘ ਚਾਨਾ, ਅਮਰੀਕ ਸਿੰਘ ਭਾਰਜ, ਵਿਰਸਾ ਸਿੰਘ ਬਾਜਵਾ, ਅਮਰਜੀਤ ਕੋਤਲ, ਲਖਵਿੰਦਰ ਰਤਨਪਾਲ, ਕੀਰਤਨਪਾਲ ਸਿੰਘ ਸੰਧੂ, ਹਰਦਿਆਲ ਸਿੰਘ ਨਿਹਾਲਾ, ਨਿਸ਼ਾਨ ਸਿੰਘ ਸੰਧੂ ਅਮਰਜੀਤ ਸਿੰਘ ਫ਼ੌਜੀ, ਅਮਨਦੀਪ ਸਿੰਘ ਮਨੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ
ਸੁਲਤਾਨਪੁਰ ਲੋਧੀ, (ਥਿੰਦ, ਭੋਲਾ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦੋ ਦਿਨਾਂ ਧਾਰਮਿਕ ਸਮਾਗਮ ਕਰਵਾਏ ਗਏ, ਜਿਸ ਵਿਚ ਇਲਾਕੇ ਭਰ ਤੋਂ ਸੰਗਤਾਂ ਨੇ ਵੱਧ ਚੜ੍ਹ ਕੇ ਹਾਜ਼ਰੀਆਂ ਭਰੀਆਂ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਢਾਡੀ ਜਥਿਆਂ, ਜਿਨ੍ਹਾਂ ਵਿਚ ਗਿਆਨੀ ਜਤਿੰਦਰਪਾਲ ਸਿੰਘ ਜੋਧ, ਬੀਬੀ ਤੇਜਿੰਦਰ ਕੌਰ ਜਾਂਗਲਾ ਵਾਲੇ ਤੇ ਕਵੀਸ਼ਰ ਭਾਈ ਅਵਤਾਰ ਸਿੰਘ ਦੂਲੋਵਾਲ ਤੇ ਸੁਖਵਿੰਦਰ ਸਿੰਘ ਮੋਮੀ ਦੇ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ਼ ਜੋੜਦਿਆਂ ਖ਼ਾਲਸੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ | ਇਸ ਤੋਂ ਪਹਿਲਾਂ ਬੀਤੀ ਰਾਤ ਕਰਵਾਏ ਕੀਰਤਨ ਦਰਬਾਰ ਵਿਚ ਭਾਈ ਮਨਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਬਾ ਦਰਬਾਰਾ ਸਿੰਘ, ਭਾਈ ਕੁਲਵੰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦਮਦਮਾ ਸਾਹਿਬ, ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਕਥਾ ਵਾਚਕ ਭਾਈ ਜਸਵੀਰ ਸਿੰਘ ਚਾਕਰ ਫ਼ਤਿਹਗੜ੍ਹ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਜੋੜਿਆ | ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਪੁਰਾਣਾ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਟੇਜ ਸਕੱਤਰ ਦੀ ਸੇਵਾ ਗਿਆਨੀ ਇੰਦਰਜੀਤ ਸਿੰਘ ਬਜਾਜ ਠੱਟਾ ਨਵਾਂ ਵਾਲਿਆਂ ਨੇ ਨਿਭਾਈ | ਸਮਾਗਮਾਂ ਦੌਰਾਨ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਿਆਰਾ ਸਿੰਘ, ਤਰਸੇਮ ਸਿੰਘ, ਮਾਸਟਰ ਗੁਰਬਚਨ ਸਿੰਘ ਅਮਰਕੋਟ, ਮਾਸਟਰ ਗੁਰਮੇਜ ਸਿੰਘ ਅਮਰਕੋਟ, ਬਲਵਿੰਦਰ ਸਿੰਘ ਅਮਰਕੋਟ, ਸਾਬਕਾ ਸਰਪੰਚ ਬਲਜੀਤ ਸਿੰਘ ਟਿੱਬਾ, ਬੀਬੀ ਜਸਵਿੰਦਰ ਕੌਰ ਟਿੱਬਾ, ਐਸ.ਡੀ.ਓ. ਸੁਖਦੇਵ ਸਿੰਘ ਟਿੱਬਾ, ਸਾਬਕਾ ਸਰਪੰਚ ਸੂਰਤ ਸਿੰਘ ਅਮਰਕੋਟ, ਕੁਲਵੰਤ ਸਿੰਘ ਸੂਲਾ, ਗਿਆਨ ਸਿੰਘ ਸੂਲਾ, ਸਾਧੂ ਸਿੰਘ ਬੂਲਪੁਰ, ਬਖ਼ਸ਼ੀਸ਼ ਸਿੰਘ ਕਾਨੂੰਗੋ, ਜਸਪਾਲ ਸਿੰਘ ਜਾਂਗਲਾ, ਡਾ. ਭਜਨ ਸਿੰਘ, ਜਥੇਦਾਰ ਪਲਵਿੰਦਰ ਸਿੰਘ ਜਾਂਗਲਾ, ਹਰਵਿੰਦਰ ਸਿੰਘ ਟੁਰਨਾ, ਸਾਧੂ ਸਿੰਘ, ਜਸਵਿੰਦਰ ਸਿੰਘ ਸ਼ਿਕਾਰਪੁਰ, ਹਰਬੰਸ ਸਿੰਘ ਨਸੀਰਪੁਰ, ਚਰਨ ਸਿੰਘ ਤੇ ਹੋਰ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ)-ਵਿਸਾਖੀ ਦਾ ਤਿਉਹਾਰ ਸਾਰੇ ਪੰਜਾਬ ਵਿਚ ਬਹੁਤ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ | ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਸਪੈਸ਼ਲ ਅਸੈਂਬਲੀ ਕਰਵਾਈ ਗਈ ਜਿਸ ਵਿਚ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੇ ਇਤਿਹਾਸਿਕ ਤੇ ਧਾਰਮਿਕ ਮਹੱਤਵ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਸਪੀਚ ਰਾਹੀਂ ਸਭ ਨੂੰ ਇਹ ਤਿਉਹਾਰ ਖ਼ੁਸ਼ੀ ਤੇ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਕੀਤੀ | ਸ਼ਬਦ ਗਾਇਣ ਕਰਕੇ ਪ੍ਰੋਗਰਾਮ ਦਾ ਆਰੰਭ ਕੀਤਾ ਗਿਆ | ਛੇਵੀਂ ਕਲਾਸ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਤੇ ਕਵਿਤਾ ਗਾਇਣ ਕਰਕੇ ਬੱਚਿਆਂ ਨੂੰ ਸਿੱਖੀ ਸਿਧਾਂਤਾਂ ਤੋਂ ਜਾਣੂ ਕਰਵਾਇਆ | ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਓਾਕਾਰ ਸਿੰਘ ਨੇ ਕਵਿਤਾ ਰਾਹੀਂ ਖ਼ਾਲਸਾ ਸਾਜਨਾ ਦੇ ਕਾਰਨਾਂ ਤੇ ਮਹੱਤਵ ਤੋਂ ਜਾਣੂ ਕਰਵਾਇਆ | ਇਸ ਮੌਕੇ ਪਿ੍ੰਸੀਪਲ ਗਗਨਦੀਪ ਕੌਰ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਇਸ ਦਿਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਮੰਚ ਸੰਚਾਲਨ ਦੀ ਭੂਮਿਕਾ ਜਗਪ੍ਰੀਤ ਕੌਰ ਨੇ ਨਿਭਾਈ | ਇਸ ਮੌਕੇ ਅਕਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਵਾਈਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ, ਕੋਆਰਡੀਨੇਟਰ ਜਗਪ੍ਰੀਤ ਕੌਰ, ਨਵਨੀਤ ਕੌਰ, ਅਨੂੰ ਸ਼ਰਮਾ, ਵਿਸ਼ਾਲ ਕੁਮਾਰ ਐਕਟੀਵਿਟੀ ਇੰਚਾਰਜ, ਨੇਹਾ, ਲਵਨੀਤ ਕੌਰ, ਰਜਨ, ਕਾਸ਼ਮ ਖ਼ਾਨ, ਰਵਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਪੂਜਾ ਮਰਵਾਹਾ, ਅਮਨਦੀਪ ਕੌਰ, ਸਿਮਰਨ ਕੌਰ, ਸਰਬਜੀਤ ਕੌਰ, ਵਰਸ਼ਾ ਕੋਹਲੀ, ਗਗਨਜੀਤ ਕੌਰ, ਸੀਮਾ ਅਰੋੜਾ, ਮੋਨਿਕਾ, ਹਿਤਿਕਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਗੁਰਦੁਆਰਾ ਗੁਰੂ ਕੇ ਬਾਗ਼ ਵਿਖੇ
ਸੁਲਤਾਨ ਪੁਰ ਲੋਧੀ, (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ਼ ਵੱਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਖ਼ਾਲਸੇ ਦਾ ਪਾਵਨ ਸਾਜਨਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਗਿਆਨੀ ਕਰਨਜੀਤ ਸਿੰਘ ਆਹਲੀ ਕਥਾ ਵਾਚਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਅੱਜ ਦੇ ਮੁੱਖ ਵਾਕ ਦੀ ਕਥਾ ਸਰਵਨ ਕਰਵਾਈ ਗਈ ਅਤੇ ਅੱਜ ਦੇ ਪਵਿੱਤਰ ਖ਼ਾਲਸਾ ਪੰਥ ਦੇ ਸਾਜਨਾ ਦਿਹਾੜੇ ਤੇ ਵਿਸਥਾਰ ਵਿਚ ਚਾਨਣਾ ਪਾਇਆ ਗਿਆ | ਉਨ੍ਹਾਂ ਸੰਗਤਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਵਾਸਤੇ ਪ੍ਰੇਰਿਤ ਕੀਤਾ | ਉਪਰੰਤ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਗੁਰ ਚਰਨਾਂ ਨਾਲ ਜੋੜਿਆ ਗਿਆ | ਢਾਡੀ ਬੋਹੜ ਸਿੰਘ ਫ਼ਿਰੋਜ਼ਪੁਰ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ | ਸਮਾਗਮ ਦੌਰਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ | ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਚਾਹ ਪਕੌੜੇ ਮਠਿਆਈਆਂ ਤੇ ਗੁਰੂ ਕਾ ਲੰਗਰ ਸਾਰਾ ਦਿਨ ਵਰਤਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵੱਲੋਂ ਸਤਿਕਾਰਤ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ, ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਣਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮਿ੍ਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖ਼ਾਲਸਾ, ਮਾ: ਬਲਵੰਤ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਸਰਬਜੀਤ ਸਿੰਘ,ਦਵਿੰਦਰ ਸਿੰਘ ਰਾਜੂ,ਕੁਲਦੀਪ ਸਿੰਘ, ਜਰਨੈਲ ਸਿੰਘ, ਵਰਿੰਦਰਪਾਲ ਸਿੰਘ ਭਵਾਨੀ ਪੁਰੀ, ਹਰਭਜਨ ਸਿੰਘ ਰਾਜ ਵੀ ਹਾਜ਼ਰ ਸਨ |
ਨਿਰਮਲ ਕੁਟੀਆ ਪੰਡਵਾ ਵਿਖੇ
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ)-ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਮੁੱਖ ਸੇਵਾਦਾਰ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਜੀ ਦੀ ਦੇਖ ਰੇਖ ਹੇਠ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਦਿਨਾਂ ਤੋਂ ਅਰੰਭ ਕੀਤੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਖੁੱਲੇ੍ਹ ਪੰਡਾਲ ਵਿਚ ਧਾਰਮਿਕ ਦੀਵਾਨ ਸਜੇ | ਜਿਸ ਵਿਚ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਨੇ ਸੰਗਤਾਂ ਨੂੰ ਸਿੰਘ ਸਜ ਕੇ ਗੁਰੂ ਵਾਲੇ ਬਣਨ ਦੀ ਪੇ੍ਰਰਨਾ ਦਿੱਤੀ ਤੇ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਣ ਵਾਲੇ ਹਮੇਸ਼ਾ ਹੀ ਚੜ੍ਹਦੀ ਕਲਾ ਵਿਚ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਮਨੁੱਖਾ ਜੀਵਨ ਸਾਨੂੰ ਅਜਾਈਾ ਨਹੀਂ ਗਵਾਉਣਾ ਚਾਹੀਦਾ ਹੈ ਤੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਨੇ ਸਾਨੂੰ ਸ਼ਬਦ ਗੁਰੂ ਨਾਲ ਜੋੜਿਆ ਤੇ ਸਾਨੂੰ ਸ਼ਬਦ ਗੁਰੂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਵਿਸਾਖ ਮਹੀਨੇ ਦੇ ਸ਼ਬਦ ਦੀ ਵਿਆਖਿਆ ਵੀ ਕੀਤੀ | ਉਪਰੰਤ ਪੰਥ ਪ੍ਰਸਿੱਧ ਕਵੀਸ਼ਰ ਜਥੇ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ | ਸਮਾਗਮ ਦੌਰਾਨ ਖੱਟ ਦਰਸ਼ਨ, ਨਿਰਮਲ ਭੇਖ, ਸਾਧੂ ਸੰਤ ਸਮਾਜ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਅੰਤ ਵਿਚ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਨੇ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖਸ਼ਿਸ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਸੇਵਾ ਬਾਬਾ ਗੁਰਲਾਲ ਸਿੰਘ ਨੇ ਅਦਾ ਕੀਤੀ | ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਥ, ਮੈਂਬਰ ਪਾਰਲੀਮੈਂਟ ਡਾ: ਰਾਜ ਕੁਮਾਰ ਚੱਬੇਵਾਲ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਸ਼ਹਿਰੀ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਦਿਹਾਤੀ, ਅਨੀਤਾ ਸੋਮ ਪ੍ਰਕਾਸ਼, ਕਿਰਨ ਕਲੇਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਲਜੀਤ ਸਿੰਘ ਸਰਪੰਚ ਪੰਡਵਾ, ਗੁਰਬਖ਼ਸ਼ ਕੌਰ ਸਰਪੰਚ ਖੇੜਾ, ਭਾਜਪਾ ਆਗੂ ਆਸ਼ੂ ਸਾਂਪਲਾ, ਅਵਤਾਰ ਸਿੰਘ ਪੰਡਵਾ, ਸਰੂਪ ਸਿੰਘ ਖਲਵਾੜਾ, ਜੀਤਾ ਪੰਡਵਾ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸੁਖਚੈਨਆਣਾ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਖ਼ਾਲਸੇ ਦੀ ਸਾਜਨਾ ਦਿਵਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਖੁੱਲੇ੍ਹ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਬਾਬਾ ਬਲਕਾਰ ਸਿੰਘ ਮਾਣਕਾ, ਭਾਈ ਕਮਲਜੀਤ ਸਿੰਘ ਸ਼ਾਂਤ ਜਲੰਧਰ ਵਾਲੇ, ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੁਲਵਿੰਦਰ ਸਿੰਘ ਖੁਰਮਪੁਰ, ਭਾਈ ਕਰਮ ਸਿੰਘ ਜਲੰਧਰ ਵਾਲੇ, ਭਾਈ ਸ਼ਮਸ਼ੇਰ ਸਿੰਘ , ਭਾਈ ਗੁਰਦਿੱਤ ਸਿੰਘ, ਭਾਈ ਸੁੱਚਾ ਸਿੰਘ ਤੋ ਇਲਾਵਾ ਢਾਡੀ ਗਿਆਨੀ ਕੁਲਵਿੰਦਰ ਸਿੰਘ, ਢਾਡੀ ਭਾਈ ਬਲਵੀਰ ਸਿੰਘ, ਢਾਡੀ ਭਾਈ ਲਖਵਿੰਦਰ ਸਿੰਘ ਨਿਮਾਣਾ, ਮੀਰੀ ਪੀਰੀ ਸੰਗੀਤ ਅਕੈਡਮੀ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ | ਅੰਤ ਵਿਚ ਮੈਨੇਜਰ ਨਰਿੰਦਰ ਸਿੰਘ ਨੇ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਅਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਸਵੇਰ ਤੋਂ ਹੀ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ ਤੇ ਸਰੋਵਰ ਵਿਖੇ ਇਸ਼ਨਾਨ ਕੀਤੇ | ਇਸ ਮੌਕੇ ਵਿਧਾਇਕ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ, ਬਲਵਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ, ਪਰਮਜੀਤ ਸਿੰਘ ਰਾਏਪੁਰ ਮੈਂਬਰ ਸ਼ੋ੍ਰਮਣੀ ਕਮੇਟੀ, ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਸ਼ਹਿਰੀ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਦਿਹਾਤੀ, ਜਸਵੀਰ ਸਿੰਘ ਟਿੱਬੀ, ਗੁਰਦੀਪ ਸਿੰਘ ਖੇੜਾ ਦਿਹਾਤੀ ਪ੍ਰਧਾਨ, ਅਵਤਾਰ ਸਿੰਘ ਭੁੰਗਰਨੀ, ਬਲਜਿੰਦਰ ਸਿੰਘ ਠੇਕੇਦਾਰ, ਸਤਨਾਮ ਸਿੰਘ ਅਰਸ਼ੀ, ਹਰਮੰਦਰ ਸਿੰਘ ਬਸਰਾ, ਹਰਜੀਤ ਸਿੰਘ ਕਿੰਨੜਾ, ਜਤਿੰਦਰ ਸਿੰਘ ਖ਼ਾਲਸਾ, ਲਾਲ ਸਿੰਘ ਅਕਾਲਗੜ੍ਹ, ਤਜਿੰਦਰ ਸਿੰਘ ਬਾਵਾ, ਗੁਰਮੀਤ ਸਿੰਘ ਰਾਵਲਪਿੰਡੀ, ਅਵਤਾਰ ਸਿੰਘ ਮੰਗੀ, ਸਤਵਿੰਦਰ ਸਿੰਘ ਘੁੰਮਣ, ਜਤਿੰਦਰਪਾਲ ਸਿੰਘ ਪਲਾਹੀ, ਬਹਾਦਰ ਸਿੰਘ ਸੰਗਤਪੁਰ, ਜਸਵਿੰਦਰ ਸਿੰਘ ਘੁੰਮਣ, ਅੰਮਿ੍ਤਪਾਲ ਸਿੰਘ, ਗੁਰਪਾਲ ਸਿੰਘ ਪਾਲਾ ਮੌਲੀ, ਅਮਰਜੀਤ ਸਿੰਘ ਬਬਲੀ, ਗੁਰਬਖ਼ਸ਼ ਸਿੰਘ ਅਠੋਲੀ, ਪ੍ਰੀਤਮ ਸਿੰਘ, ਜੀ.ਐਚ. ਵਾਲੀਆ, ਗੁਰਦੀਪ ਸਿੰਘ ਦੀਪੂ, ਰਣਜੀਤ ਸਿੰਘ ਫ਼ਤਿਹ, ਪਰਮਿੰਦਰ ਸਿੰਘ ਲਾਡੀ, ਭਾਈ ਅੰਮਿ੍ਤਪਾਲ ਸਿੰਘ, ਭਾਈ ਬਲਵਿੰਦਰ ਸਿੰਘ, ਸ਼ਰਨਜੀਤ ਸਿੰਘ ਅਟਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਹਾਜ਼ਰ ਸਨ |
ਸਾਹਿਬਜ਼ਾਦਾ ਫ਼ਤਿਹ ਸਿੰਘ ਨਗਰ ਵਿਖੇ
ਭੰਡਾਲ ਬੇਟ, (ਜੋਗਿੰਦਰ ਸਿੰਘ ਜਾਤੀਕੇ)-ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਗੁਰੂ ਅਮਰਦਾਸ ਜੀ ਸਿੰਘ ਸਭਾ ਸਾਹਿਬਜ਼ਾਦਾ ਫ਼ਤਿਹ ਸਿੰਘ ਨਗਰ ਵਿਖੇ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਹੈੱਡ ਗ੍ਰੰਥੀ ਬਾਬਾ ਜਗਤਾਰ ਸਿੰਘ ਨੇ ਹਾਜ਼ਰ ਸੰਗਤਾਂ ਨੂੰ ਖ਼ਾਲਸਾ ਪੰਥ ਦੀ ਸਾਜਨਾ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੀ ਚੱਲ ਰਹੀ ਸੇਵਾ ਵਿਚ ਆਰਥਿਕ ਤੌਰ ਤੇ ਸੇਵਾ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਸਰੂਪ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |
ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ
ਭੰਡਾਲ ਬੇਟ, (ਜੋਗਿੰਦਰ ਸਿੰਘ ਜਾਤੀਕੇ)-ਸਮੂਹ ਐਨ.ਆਰ.ਆਈ. ਵੀਰਾਂ ਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਸ਼ੁੱਭ ਦਿਹਾੜਾ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਦੀ ਦੇਖ ਰੇਖ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਰੱਖੇ ਹੋਏ ਲੜੀਵਾਰ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਦੇ ਹਜ਼ੂਰੀ ਰਾਗੀ ਜਥੇ ਨੇ ਇਲਾਹੀ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਉਪਰੰਤ ਪੰਥ ਦੇ ਪ੍ਰਸਿੱਧ ਢਾਡੀ, ਕਵੀਸ਼ਰ ਜਥਿਆਂ ਨੇ ਹਾਜ਼ਰ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਸੰਬੰਧੀ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਮੁੱਖ ਸੰਤ ਬਾਬਾ ਅਮਰੀਕ ਸਿੰਘ ਨੇ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਵੱਧ ਤੋਂ ਵੱਧ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਸਮਾਗਮਾਂ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਸਿੱਖ ਸੰਗਤ ਨੂੰ ਖ਼ਾਲਸੇ ਦੇ ਸਾਜਨਾ ਦਿਵਸ ਤੇ ਵਿਸਾਖੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ |

ਪਿਛਲੀ ਖ਼ਬਰ ਨਸ਼ਾ ਕਰਦੇ 2 ਵਿਅਕਤੀ ਕਾਬੂ ਅਗਲੀ ਖ਼ਬਰ ਸੰਤ ਸੀਚੇਵਾਲ ਵਲੋਂ ਵਿਸਾਖੀ ਦੇ ਦਿਹਾੜੇ ਮੌਕੇ ਪਾਣੀਆਂ ਨੂੰ ਸੰਭਾਲਣ ਦਾ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।