02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਖ਼ਾਲਸਾ ਪੰਥ ਤੇ ਵਿਸਾਖੀ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 15-04-2026
ਸਕੂਲ ਦੀ ਪ੍ਰਬੰਧਕ ਕਮੇਟੀ ਨੇ ਦਿੱਤੀ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ
ਕਪੂਰਥਲਾ, 14 ਅਪ੍ਰੈਲ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਚ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦਾ ਆਗਾਜ਼ ਸ਼ਬਦ ਗਾਇਣ ਨਾਲ ਹੋਇਆ ਤੇ ਬਾਅਦ ਵਿਚ 10ਵੀਂ ਜਮਾਤ ਦੀ ਵਿਦਿਆਰਥਣ ਨਵਨੀਤ ਕੌਰ ਨੇ ਵਿਸਾਖੀ ਦੇ ਤਿਉਹਾਰ ਤੇ ਸੁਖਮਨਪ੍ਰੀਤ ਕੌਰ ਨੇ ਕਵਿਤਾ ਰਾਹੀਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਬਾਅਦ ਵਿਚ ਵਿਦਿਆਰਥੀਆਂ ਨੇ ਦਸਤਾਰਾਂ ਤੇ ਫੁਲਕਾਰੀਆਂ ਲੈ ਕੇ ਪੰਜਾਬੀ ਸਭਿਆਚਾਰ ਸਬੰਧੀ ਇਕ ਵੰਨਗੀ ਪੇਸ਼ ਕੀਤੀ | ਕਿੰਡਰ ਗਾਰਡਨ ਦੇ ਵਿਦਿਆਰਥੀਆਂ ਨੇ ਭੋਜਨ ਸਬੰਧੀ ਇਕ ਗਤੀਵਿਧੀ ਦੀ ਪੇਸ਼ਕਾਰੀ ਦਿੱਤੀ | ਇਸੇ ਦੌਰਾਨ ਹੀ ਪੰਜਾਬੀ ਪਹਿਰਾਵੇ ਦਾ ਮੁਕਾਬਲਾ ਕਰਵਾਇਆ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ, ਪਿ੍ੰਸੀਪਲ ਡਿੰਪਲ ਸ਼ਰਮਾ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਬੇਅਦਬੀ ਸੰਬੰਧੀ ਸੋਧ ਬਿੱਲ ਪਾਸ ਕਰਨਾ ਇਤਿਹਾਸਿਕ ਫ਼ੈਸਲਾ-ਸੰਧਾ, ਮਨਿਆਲਾ <br/> ਅਗਲੀ ਖ਼ਬਰ ਨਸ਼ਾ ਕਰਦੇ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।