02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਵਸ ਜ਼ਿਲ੍ਹੇ 'ਚ ਵੱਖ-ਵੱਖ ਸੰਸਥਾਵਾਂ ਵਲੋਂ ਮਨਾਇਆ ਗਿਆ <br/>

ਅਜੀਤ ਡੈਸਕ 15-04-2026
ਕਪੂਰਥਲਾ, 14 ਅਪ੍ਰੈਲ (ਅਮਰਜੀਤ ਕੋਮਲ)-ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ, ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਸੰਸਥਾਵਾਂ ਵਲੋਂ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਕਰਵਾਏ ਸਮਾਗਮ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਡਾ. ਅੰਬੇਡਕਰ ਦੇ ਬੁੱਤ 'ਤੇ ਫ਼ੁਲ ਅਰਪਿਤ ਕਰਕੇ ਉਨ੍ਹਾਂ ਨੂੰ ਯਾਦ ਕੀਤਾ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕਰਵਾਏ ਗਏ ਇਕ ਸੰਖੇਪ ਜਿਹੇ ਸਮਾਗਮ ਵਿਚ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੇ ਡਾ. ਅੰਬੇਡਕਰ ਦੇ ਬੁੱਤ 'ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਬਾਬਾ ਸਾਹਿਬ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇਕ ਮਹਾਨ ਚਿੰਤਕ, ਸਮਾਜ ਸੁਧਾਰਕ ਤੇ ਉੱਘੇ ਕਾਨੂੰਨਦਾਨ ਸਨ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਸਮਾਜ ਦੇ ਪਛੜੇ ਤੇ ਦੱਬੇ ਕੁਚਲੇ ਵਰਗਾਂ ਦੇ ਹੱਕਾਂ ਦੀ ਰਾਖੀ ਤੇ ਉਨ੍ਹਾਂ ਦੇ ਉਥਾਨ ਨੂੰ ਸਮਰਪਿਤ ਕੀਤਾ | ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਵਲੋਂ ਤਿਆਰ ਕੀਤਾ ਗਿਆ ਸੰਵਿਧਾਨ ਦੇਸ਼ ਦੀ ਏਕਤਾ ਤੇ ਅਖੰਡਤਾ ਦਾ ਮਜ਼ਬੂਤ ਆਧਾਰ ਹੈ, ਜੋ ਹਰੇਕ ਨਾਗਰਿਕ ਨੂੰ ਬਰਾਬਰੀ ਤੇ ਸਨਮਾਨ ਨਾਲ ਜਿਊਣ ਦਾ ਅਧਿਕਾਰ ਪ੍ਰਦਾਨ ਕਰਦਾ ਹੈ | ਅਕਾਸ਼ ਬਾਂਸਲ ਨੇ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਉਹ ਬਾਬਾ ਸਾਹਿਬ ਵਲੋਂ ਦਿਖਾਏ ਗਏ ਮਾਰਗ 'ਤੇ ਚੱਲ ਕੇ ਉਨ੍ਹਾਂ ਦੇ ਉੱਚੇ ਆਦਰਸ਼ਾਂ ਨੂੰ ਅਪਣਾ ਕੇ ਦੇਸ਼ ਦੀ ਤਰੱਕੀ ਤੇ ਸਮਾਜਿਕ ਬਰਾਬਰੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ, ਕਿਰਪਾਲਵੀਰ ਸਿੰਘ ਸਹਾਇਕ ਕਮਿਸ਼ਨਰ ਤੇ ਹੋਰ ਅਧਿਕਾਰੀ ਹਾਜ਼ਰ ਸਨ |
ਡਾ. ਅੰਬੇਡਕਰ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਖੋਜੇਵਾਲ
ਭਾਜਪਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਕਰਵਾਏ ਗਏ ਇਕ ਸਮਾਗਮ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਤੇ ਹੋਰ ਆਗੂਆਂ ਨੇ ਡਾ. ਅੰਬੇਡਕਰ ਭਵਨ ਵਿਚ ਡਾ. ਅੰਬੇਡਕਰ ਦੇ ਬੁੱਤ 'ਤੇ ਫ਼ੁਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਡਾ. ਅੰਬੇਡਕਰ ਨੇ ਸਮਾਜ ਦੇ ਪਛੜੇ ਲੋਕਾਂ ਤੇ ਦਲਿਤ ਵਰਗ ਦੇ ਉਥਾਨ ਲਈ ਆਪਣੇ ਸਮੁੱਚੇ ਜੀਵਨ ਦੌਰਾਨ ਸੰਘਰਸ਼ ਕੀਤਾ | ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ, ਸਮਾਨਤਾ ਤੇ ਸੰਵਿਧਾਨ ਦੇ ਨਿਰਮਾਣ ਵਿਚ ਡਾ. ਅੰਬੇਡਕਰ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ | ਇਸ ਲਈ ਸਾਨੂੰ ਉਨ੍ਹਾਂ ਵਲੋਂ ਦੱਸੇ ਗਏ ਮਾਰਗ 'ਤੇ ਚੱਲ ਕੇ ਪਛੜੇ ਤੇ ਦਲਿਤ ਵਰਗ ਦੇ ਲੋਕਾਂ ਦੇ ਹੱਕਾਂ ਲਈ ਨਿਰੰਤਰ ਸੰਘਰਸ਼ ਕਰਨਾ ਚਾਹੀਦਾ ਹੈ | ਇਸ ਮੌਕੇ ਭਾਜਪਾ ਦੇ ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਸਭਰਵਾਲ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਐਸ.ਸੀ. ਮੋਰਚੇ ਦੇ ਸੂਬਾਈ ਆਗੂ ਮਹਿੰਦਰ ਸਿੰਘ ਬਲੇਰ, ਨਿਰਮਲ ਸਿੰਘ ਨਾਹਰ, ਬਲਵਿੰਦਰ ਸਿੰਘ ਰਾਈਆਂਵਾਲ, ਅਸ਼ੋਕ ਮਾਹਲਾ, ਕਮਲਜੀਤ ਪ੍ਰਭਾਕਰ, ਲੱਕੀ ਸਰਪੰਚ, ਮੱਸਾ ਸਿੰਘ, ਰਾਜਨ ਕੁਮਾਰ, ਮਾਨਕ ਗਰੋਵਰ, ਬਲਜਿੰਦਰ ਸਿੰਘ ਰੇਨੂੰ, ਗੁਰਸਾਹਿਬ ਸਿੰਘ, ਸੁਨੀਲ ਅਰੋੜਾ ਆਦਿ ਆਗੂ ਹਾਜ਼ਰ ਸਨ |
ਕਾਂਗਰਸ ਵਲੋਂ ਏਕਤਾ ਭਵਨ 'ਚ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ
ਏਕਤਾ ਭਵਨ ਕਪੂਰਥਲਾ ਵਿਚ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਡਾ. ਅੰਬੇਡਕਰ ਦੀ ਤਸਵੀਰ 'ਤੇ ਫ਼ੁਲ ਮਾਲਾ ਅਰਪਿਤ ਕੀਤੇ ਤੇ ਉਨ੍ਹਾਂ ਵਲੋਂ ਦੱਸੇ ਗਏ ਮਾਰਗ 'ਤੇ ਚੱਲਣ ਦਾ ਸੰਕਲਪ ਲਿਆ | ਇਸ ਮੌਕੇ ਮਲਕੀਤ ਸਿੰਘ ਬਿਸ਼ਨਪੁਰ ਉਪ ਚੇਅਰਮੈਨ ਬਲਾਕ ਸੰਮਤੀ, ਨਿਗਮ ਦੇ ਸੀਨੀਅਰ ਮੇਅਰ ਰਾਹੁਲ ਕੁਮਾਰ, ਜਸਵੰਤ ਸਿੰਘ ਲਾਡੀ, ਵਿਨੋਦ ਸੂਦ ਡਿਪਟੀ ਮੇਅਰ ਨਗਰ ਨਿਗਮ, ਤਜਿੰਦਰ ਭੰਡਾਰੀ ਤੇ ਹੋਰ ਆਗੂਆਂ ਨੇ ਕਿਹਾ ਕਿ ਡਾ. ਅੰਬੇਡਕਰ ਨੇ ਸਮਾਜ ਵਿਚ ਬਰਾਬਰੀ, ਨਿਆਂ ਤੇ ਗਰੀਬ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਜੀਵਨ ਭਰ ਸੰਘਰਸ਼ ਕੀਤਾ | ਉਨ੍ਹਾਂ ਕਿਹਾ ਡਾ. ਅੰਬੇਡਕਰ ਸਾਡੇ ਪ੍ਰੇਰਨਾ ਸਰੋਤ ਹਨ ਤੇ ਕਾਂਗਰਸ ਪਾਰਟੀ ਹਮੇਸ਼ਾ ਉਨ੍ਹਾਂ ਦੇ ਵਿਚਾਰਾਂ ਤੇ ਸਿੱਖਿਆਵਾਂ ਨੂੰ ਅਮਲੀ ਰੂਪ ਦੇਣ ਲਈ ਨਿਰੰਤਰ ਯਤਨਸ਼ੀਲ ਰਹੇਗੀ | ਇਸ ਮੌਕੇ ਸੀਨੀਅਰ ਕਾਂਗਰਸ ਆਗੂ ਤੇ ਕੌਂਸਲਰ ਕਰਨ ਮਹਾਜਨ, ਮਹਿਲਾ ਕਾਂਗਰਸ ਦੀ ਪ੍ਰਧਾਨ ਕਮਲਜੀਤ ਕੌਰ, ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਜਜਿੰਦਰ ਸਿੰਘ ਮਾਂਗਟ, ਸੁਰਿੰਦਰ ਸਿੰਘ ਸ਼ਿੰਦਾ, ਕੁਲਜੀਤ ਸਿੰਘ ਥਿੰਦ, ਗੋਪੀ ਡਿਫੈਂਸ ਕਲੋਨੀ, ਕਿੱਕੀ ਵਾਲੀਆ, ਹਰਜੀਤ ਸਿੰਘ ਬੱਬਾ, ਠਾਕਰ ਦਾਸ ਗਿੱਲ, ਚਰਨਜੀਤ ਹੰਸ, ਤਰਸੇਮ ਲਾਲ, ਰਜਿੰਦਰ ਸਿੰਘ ਪਾਲਾ ਵਾਲੀਆ, ਸੰਦੀਪ ਸਿੰਘ, ਕਨਵ ਪਾਸੀ, ਨਰੈਣ ਵਸ਼ਿਸ਼ਟ, ਡਾ. ਪ੍ਰੇਮ ਅਟਵਾਲ, ਕੁਲਦੀਪ ਸਿੰਘ, ਰਣਜੀਤ ਸਿੰਘ ਪੱਡਾ, ਹੈਪੀ ਗਿੱਲ, ਬਲਵਿੰਦਰ ਸਿੰਘ, ਗੁਰਬਚਨ ਲਾਲ, ਵਿਕਾਸ ਸ਼ਰਮਾ, ਮਨਚਾਹਤ ਸਿੰਘ, ਉਂਕਾਰ ਅਰੋੜਾ, ਸੁੱਜਲ ਮਲਹੋਤਰਾ, ਕਾਰਤਿਕ ਵਾਲੀਆ, ਜਸਵੰਤ ਸਿੰਘ ਜਵਾਲਾਪੁਰ ਆਦਿ ਆਗੂ ਹਾਜ਼ਰ ਸਨ |
ਮਿੱਠੜਾ ਕਾਲਜ 'ਚ ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ ਕਰਵਾਇਆ ਵਿਸ਼ੇਸ਼ ਲੈਕਚਰ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਜਿਸ ਵਿਚ ਰਾਜਨੀਤਿਕ ਸ਼ਾਸਤਰ ਦੇ ਲੈਕਚਰਾਰ ਡਾ. ਸੰਦੀਪ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਡਾ. ਅੰਬੇਡਕਰ ਦੇ ਜੀਵਨ, ਸ਼ਖ਼ਸੀਅਤ ਤੇ ਉਨ੍ਹਾਂ ਵਲੋਂ ਸਮਾਜਿਕ ਨਿਆਂ ਲਈ ਕੀਤੇ ਗਏ ਸੰਘਰਸ਼ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਵਜੋਂ ਦੇਸ਼ ਨੂੰ ਇਕ ਮਜ਼ਬੂਤ ਲੋਕਤੰਤਰ ਢਾਂਚਾ ਪ੍ਰਦਾਨ ਕੀਤਾ | ਮੁੱਖ ਬੁਲਾਰੇ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰੇਰਨਾ ਲੈ ਕੇ ਸਮਾਜ ਵਿਚ ਸਕਾਰਾਤਮਿਕ ਤਬਦੀਲੀ ਲਿਆਉਣ ਲਈ ਉਤਸ਼ਾਹਿਤ ਕੀਤਾ | ਇਸ ਤੋਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਨੌਜਵਾਨਾਂ ਨੂੰ ਡਾ. ਅੰਬੇਡਕਰ ਵਲੋਂ ਦੱਸੇ ਹੋਏ ਆਦਰਸ਼ਾਂ 'ਤੇ ਚੱਲ ਕੇ ਸਮਾਜਿਕ ਨਿਆਂ ਤੇ ਸਮਾਨਤਾ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ | ਕਾਲਜ ਦੇ ਐਨ.ਐਸ.ਐਸ. ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਵਿਚ ਸਮਾਜਿਕ ਜਾਗਰੂਕਤਾ ਤੇ ਇਤਿਹਾਸਕ ਮਹਾਨ ਵਿਅਕਤੀਆਂ ਦੇ ਯੋਗਦਾਨ ਬਾਰੇ ਜਾਣਕਾਰੀ ਪ੍ਰਦਾਨ ਕਰਦੇ ਹਨ | ਇਸ ਮੌਕੇ ਵਿਦਿਆਰਥੀਆਂ ਨੇ ਡਾ. ਅੰਬੇਡਕਰ ਦੇ ਫ਼ਲਸਫ਼ੇ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ |
ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਅੰਬੇਡਕਰ ਜੈਅੰਤੀ ਮਨਾਈ
ਭੁਲੱਥ, (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਵੱਖ-ਵੱਖ ਥਾਵਾਂ 'ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਗਿਆ | ਖੱਸਣ ਰੋਡ ਭੁਲੱਥ ਵਿਖੇ ਮਾਸਟਰ ਬੀਰ ਸਿੰਘ ਸਿੱਧੂ ਸੂਬਾ ਪ੍ਰਧਾਨ ਪੰਜਾਬੀ ਲੋਕ ਕਲਾਵਾਂ ਤੇ ਸਮਾਜ ਚੇਤਨਾ ਮੰਚ ਪੰਜਾਬ ਦੀ ਅਗਵਾਈ ਵਿਚ ਸ਼ਿਰਕਤ ਕਰਦਿਆਂ ਵੱਖ-ਵੱਖ ਪਤਵੰਤਿਆਂ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਮਾਸਟਰ ਸਿੱਧੂ ਨੇ ਬੋਲਦਿਆਂ ਕਿਹਾ ਕਿ ਅੱਜ ਜੋ ਵੀ ਸਮਾਜ ਅੰਦਰ ਤਬਦੀਲੀ ਆਈ ਹੈ ਇਹ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਬਦੌਲਤ ਹੈ | ਇਸ ਮੌਕੇ ਮਾਸਟਰ ਕੁਲਜੀਤ ਸਿੰਘ, ਕਸ਼ਮੀਰ ਲਾਲ ਸਿੱਧੂ, ਸੁਦੇਸ਼ ਕੁਮਾਰ ਸਿੱਧੂ ਅੰਤਰਰਾਸ਼ਟਰੀ ਖਿਡਾਰੀ, ਠੇਕੇਦਾਰ ਜੋਗਿੰਦਰ ਪਾਲ ਸਿੱਧੂ, ਪਟਵਾਰੀ ਅੰਮਿ੍ਤਪਾਲ ਸਿੰਘ ਸਿੱਧੂ, ਜਤਿੰਦਰ ਕੁਮਾਰ ਡਾਲਾ, ਕਿ੍ਸ਼ਨ ਲਾਲ ਬੌਬੀ, ਵਿਕਾਸ, ਰੋਹਿਤ, ਵਿਸ਼ੇਸ਼ ਕੁਮਾਰ, ਲਵਪ੍ਰੀਤ ਸਿੰਘ, ਹਰਪਾਲ ਸਿੰਘ ਬਾਲੀ, ਸਲਿੰਦਰ ਕੌਰ, ਪਰਮਜੀਤ ਕੌਰ, ਨੀਰੂ ਸਿੱਧੂ, ਅਰਸ਼ਪ੍ਰੀਤ ਕੌਰ, ਮਹਿੰਦਰ ਕੌਰ, ਨੀਲਮ ਰਾਣੀ, ਮਨਜੀਤ ਕੌਰ ਹੋਰ ਹਾਜ਼ਰ ਸਨ |
ਵਾਰਡ ਨੰਬਰ 13 'ਚ ਮਨਾਇਆ ਡਾ. ਅੰਬੇਡਕਰ ਦਾ ਜਨਮ ਦਿਵਸ
ਲੋੜ ਹੈ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਦਰਸਾਏ ਮਾਰਗ 'ਤੇ ਚੱਲਣ ਦੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਐਡਵੋਕੇਟ ਆਜ਼ਾਦ ਸਿੱਧੂ ਨੇ ਕਿਹਾ ਕਿ ਅੱਜ ਉਸ ਮਹਾਨ ਯੁੱਗ ਪੁਰਸ਼, ਮਹਾਨ ਫ਼ਿਲਾਸਫ਼ਰ, ਔਰਤ ਜਾਤੀ ਦੇ ਮੁਕਤੀ ਦਾਤਾ, ਪ੍ਰਸਿੱਧ ਪੱਤਰਕਾਰ, ਪ੍ਰਸਿੱਧ ਕਾਨੂੰਨ ਦਾਨ ਤੇ ਦੱਬੇ ਕੁਚਲੇ ਸਮਾਜ ਨੂੰ ਸਦੀਆਂ ਤੋਂ ਗ਼ੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਾਉਣ ਵਾਲੇ ਮਹਾਨ ਲੋਹ ਪੁਰਸ਼ ਦੇ ਜਨਮ ਦਿਹਾੜੇ 'ਤੇ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਉਨ੍ਹਾਂ ਵੱਲੋਂ ਦਿੱਤੇ ਮੂਲ ਮੰਤਰ ਪੜੋ੍ਹ, ਜੁੜੋ ਤੇ ਸੰਘਰਸ਼ ਕਰੋ ਦੇ ਫ਼ਾਰਮੂਲੇ ਨੂੰ ਅਪਣਾਉਣ ਦੀ ਆਪਣੀ ਜ਼ਿੰਦਗੀ ਵਿਚ ਵਧੇਰੇ ਲੋੜ ਹੈ | ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕ ਕਰਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਫ਼ਿਲਾਸਫ਼ੀ ਨੂੰ ਜਾਣਨਾ ਬਹੁਤ ਜ਼ਰੂਰੀ ਹੈ | ਇਸ ਇਸ ਮੌਕੇ ਐਡਵੋਕੇਟ ਆਜ਼ਾਦ ਸਿੱਧੂ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਦੇ ਸੰਘਰਸ਼ਮਈ ਜੀਵਨ 'ਤੇ ਆਪਣੀ ਕਲਮ ਦੁਆਰਾ ਲਿਖੀ ਕਵਿਤਾ ਪੇਸ਼ ਕੀਤੀ ਗਈ | ਇਸ ਮੌਕੇ ਆਕਾਸ਼ਦੀਪ ਸਿੰਘ ਦਿਲ ਰਾਏਪੁਰ ਪੀਰ ਬਖਸ਼ਵਾਲਾ, ਬੰਟੀ ਰਾਜਪੁਰ, ਸ਼ੁਭਮ ਰਾਜਪੁਰ, ਗੌਰਵ ਸਿੱਧੂ, ਗੋਰਾ ਭੁਲੱਥ ਤੇ ਮਨੀ ਪੰਡੋਰੀ ਵੱਲੋਂ ਵੀ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ |
ਬਸਪਾ ਵਲੋਂ ਡਾ. ਅੰਬੇਡਕਰ ਭਵਨ ਕਪੂਰਥਲਾ 'ਚ ਡਾ. ਅੰਬੇਡਕਰ ਦੇ ਜਨਮ ਦਿਵਸ ਸੰਬੰਧੀ ਸਮਾਗਮ
ਕਪੂਰਥਲਾ, (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੇ ਸਬੰਧ ਵਿਚ ਡਾ. ਅੰਬੇਡਕਰ ਭਵਨ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਾਰਟੀ ਦੇ ਸੂਬਾਈ ਸਕੱਤਰ ਰਕੇਸ਼ ਕੁਮਾਰ ਦਾਤਾਰਪੁਰੀ, ਮਸੀਹ ਭਾਈਚਾਰੇ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਿੱਟਾ, ਸ੍ਰੀ ਗੁਰੂ ਰਵਿਦਾਸ ਸਭਾ ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ, ਤਿਲਕਰਾਜ ਕੌਲ ਤੇ ਹੋਰ ਆਗੂਆਂ ਨੇ ਡਾ. ਅੰਬੇਡਕਰ ਦੇ ਬੁੱਤ 'ਤੇ ਫ਼ੁਲ ਮਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ | ਇਸ ਮੌਕੇ ਬੋਲਦਿਆਂ ਰਕੇਸ਼ ਕੁਮਾਰ ਦਾਤਾਰਪੁਰੀ ਨੇ ਕਿਹਾ ਕਿ ਅੱਜ ਸਾਨੂੰ ਡਾ. ਅੰਬੇਡਕਰ ਵਲੋਂ ਦੱਸੇ ਗਏ ਮਾਰਗ 'ਤੇ ਚੱਲ ਕੇ ਦਲਿਤ ਸਮਾਜ ਦੇ ਉਭਾਰ ਲਈ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਆਪਣਾ ਸਮੁੱਚਾ ਜੀਵਨ ਪਛੜੇ ਲੋਕਾਂ, ਘੱਟ ਗਿਣਤੀਆਂ ਤੇ ਦੱਬੇ ਕੁਚਲੇ ਲੋਕਾਂ ਦੇ ਹੱਕਾਂ ਦੀ ਰਾਖੀ ਸੰਘਰਸ਼ ਕੀਤਾ | ਇਸ ਮੌਕੇ ਵਿਕਰਮਜੀਤ ਸਿੰਘ ਸ਼ੇਰਗੜ੍ਹ, ਨਰਿੰਦਰ ਸ਼ੇਰਗੜ੍ਹ, ਲਾਲ ਚੰਦ, ਨਿਰਮਲ ਸਿੰਘ ਸੇਵਾ ਮੁਕਤ ਚੀਫ਼ ਇੰਜੀਨੀਅਰ ਪਾਵਰਕਾਮ, ਪਿ੍ੰਸੀਪਲ ਤਰਸੇਮ ਲਾਲ ਪੇ੍ਰਮੀ, ਸੂਬੇ ਸੁੱਚਾ ਸਿੰਘ, ਅਸ਼ੋਕ ਕੁਮਾਰ, ਭੁਪਿੰਦਰ ਸਿੰਘ ਸੀਨਪੁਰਾ, ਮਾਸਟਰ ਅਮਰਤੇਜ ਸਿੰਘ, ਬੂਟਾ ਸਿੰਘ ਲਾਹੌਰੀ ਗੇਟ, ਬਾਬਾ ਰੌਸ਼ਨ ਮਲਕਾਨਾ ਮੁਹੱਲਾ, ਸੁੱਚਾ ਸਿੰਘ ਫੂਲੇਵਾਲ, ਕੁਮਾਰੀ ਨਿਸ਼ਾ ਸੰਧੂ, ਜਸਪ੍ਰੀਤ ਸਿੰਘ ਸੰਧੂ, ਸੁਰੇਖਾ ਸੰਧੂ, ਡਾ. ਜਸਪ੍ਰੀਤ ਕੌਰ, ਦੀਪਕ ਕੁਮਾਰ ਮਿੰਟੁ, ਸੁਰਜੀਤ ਸਿੰਘ ਬਰਨਾਲਾ, ਭਗਵਾਨ ਦਾਸ, ਤਰਸੇਮ ਲਾਲ ਭਵਾਨੀਪੁਰ ਆਦਿ ਆਗੂ ਹਾਜ਼ਰ ਸਨ |
ਬਸਪਾ ਅੰਬੇਡਕਰ ਵਲੋਂ ਨਵਾਂ ਪਿੰਡ ਭੱਠੇ ਵਿਚ ਸਮਾਗਮ
ਡਾ. ਅੰਬੇਡਕਰ ਦੇ ਜਨਮ ਦਿਹਾੜੇ 'ਤੇ ਬਸਪਾ ਅੰਬੇਡਕਰ ਵਲੋਂ ਨਵਾਂ ਪਿੰਡ ਭੱਠੇ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਲੱਧੜ ਨੇ ਡਾ. ਅੰਬੇਡਕਰ ਦੇ ਜੀਵਨ, ਸੰਘਰਸ਼ ਤੇ ਉਨ੍ਹਾਂ ਦੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸਾਨੂੰ ਡਾ. ਅੰਬੇਡਕਰ ਵਲੋਂ ਦੱਸੇ ਹੋਏ ਮਾਰਗ 'ਤੇ ਚੱਲ ਕੇ ਉਨ੍ਹਾਂ ਦੇ ਮਿਸ਼ਨ ਨੂੰ ਪੂਰਾ ਕਰਨ ਲਈ ਇੱਕਜੁੱਟ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ | ਇਸ ਮੌਕੇ ਤਰਸੇਮ ਲਾਲ ਭੱਟੀ, ਸੂਰਜ ਕੁਮਾਰ, ਅੰਮਿ੍ਤ ਲਾਲ, ਗੁਰਮੇਲ ਕਾਂਜਲੀ, ਸੁਖਦੇਵ ਮਸੀਹ, ਰਣਜੀਤ ਸਿੰਘ ਘੁੱਗਬੇਟ, ਵਿੱਕੀ ਤਲਵੰਡੀ ਮਹਿੰਮਾ, ਬਾਲੀ ਹੰਬੋਵਾਲ, ਮੋਗਲੀ, ਨੀਰਜ ਕੁਮਾਰ, ਮਨੀਸ਼ ਕੁਮਾਰ, ਰਾਜਨ ਨਵਾਂ ਪਿੰਡ ਭੱਠੇ ਆਦਿ ਹਾਜ਼ਰ ਸਨ | ਬਾਅਦ ਵਿਚ ਰਣਜੀਤ ਸਿੰਘ ਲੱਧੜ ਦੀ ਅਗਵਾਈ ਵਿਚ ਬਸਪਾ ਅੰਬੇਡਕਰ ਦੇ ਆਗੂਆਂ ਤੇ ਵਰਕਰਾਂ ਨੇ ਕੋਟੂ ਚੌਂਕ ਕਪੂਰਥਲਾ ਵਿਚ ਡਾ. ਅੰਬੇਡਕਰ ਦੇ

ਪਿਛਲੀ ਖ਼ਬਰ ਦੁਕਾਨ ਦੇ ਤਾਲੇ ਤੋੜਨ ਤੇ ਧਮਕੀਆਂ ਦੇਣ ਦੇ ਮਾਮਲੇ 'ਚ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਵਾਲਮੀਕਿ ਮਜ਼੍ਹਬੀ ਸਿੱਖ ਮੋਰਚੇ ਨੇ ਕੱਢੀ ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ ਸ਼ਹਿਰ 'ਚ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।