02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜ਼ਹਿਰੀਲੀ ਵਸਤੂ ਪੀਣ ਕਾਰਨ ਨੌਜਵਾਨ ਦੀ ਸਿਹਤ ਵਿਗੜੀ <br/>

ਅਜੀਤ ਡੈਸਕ 15-04-2026
ਕਪੂਰਥਲਾ, 14 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਸਥਾਨਕ ਜੱਗੂ ਸ਼ਾਹ ਡੇਰੇ ਦੇ ਇਕ ਨੌਜਵਾਨ ਨੇ ਕਥਿਤ ਤੌਰ 'ਤੇ ਘਰ ਵਿਚ ਪਈ ਜ਼ਹਿਰੀਲੀ ਵਸਤੂ ਪੀ ਲਈ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਪਾਲ ਸਿੰਘ ਵਾਸੀ ਜੱਗੂ ਸ਼ਾਹ ਡੇਰਾ ਦੀ ਪਤਨੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਜਿਸ ਕਾਰਨ ਉਹ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਅੱਜ ਉਸ ਨੇ ਕਥਿਤ ਤੌਰ 'ਤੇ ਘਰ ਵਿਚ ਪਈ ਕੋਈ ਜ਼ਹਿਰੀਲੀ ਚੀਜ਼ ਪੀ ਲਈ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ ਤੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾ. ਯੁਕਤਾ ਨੇ ਉਕਤ ਨੌਜਵਾਨ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਹੈ | ਇਸ ਸਬੰਧੀ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਸਾਲਾਨਾ ਜੋੜ ਮੇਲਾ ਮਨਾਇਆ <br/> ਅਗਲੀ ਖ਼ਬਰ ਦਾਣਾ ਮੰਡੀ ਭੁਲੱਥ ਵਿਖੇ ਰਸ਼ਪਾਲ ਸ਼ਰਮਾ ਨੇ ਕਰਵਾਈ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।