02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਸਾਲਾਨਾ ਜੋੜ ਮੇਲਾ ਮਨਾਇਆ <br/>

ਅਜੀਤ ਡੈਸਕ 15-04-2026
ਸੁਲਤਾਨਪੁਰ ਲੋਧੀ, 14 ਅਪ੍ਰੈਲ (ਨਰੇਸ਼ ਹੈਪੀ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਤਪ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਖ਼ਾਲਸਾ ਪੰਥ ਦਾ ਸਾਜਣਾ ਦਿਵਸ ਤੇ ਵਿਸਾਖੀ ਦਾ ਪਾਵਨ ਜੋੜ ਮੇਲੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਬੀਬੀ ਗੁਰਪ੍ਰੀਤ ਕੌਰ ਰੂਹੀ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵੱਡੀ ਪੱਧਰ ਤੇ ਪ੍ਰਬੰਧ ਕੀਤੇ ਗਏ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਬਹੁਤ ਹੀ ਸੁੰਦਰ ਲੜੀਆਂ ਨਾਲ ਸਜਾਇਆ ਗਿਆ | ਵਿਸਾਖ ਦੀ ਸੰਗਰਾਂਦ ਦੇ ਦਿਹਾੜੇ ਤੇ ਅੰਮਿ੍ਤ ਵੇਲੇ ਰੋਜ਼ਾਨਾ ਅੰਮਿ੍ਤ ਵੇਲਾ ਪਰਿਕਰਮਾ ਸੇਵਾ ਸੋਸਾਇਟੀ ਸੁਲਤਾਨਪੁਰ ਲੋਧੀ ਦੀਆਂ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਇਸ਼ਨਾਨ ਆਦਿ ਦੀ ਸੇਵਾ ਦੇ ਨਾਲ ਨਾਲ ਚਾਹ ਪਕੌੜੇ ਦੇ ਅਤੁੱਟ ਲੰਗਰ ਲਗਾਏ ਗਏ | ਇਸ ਮੌਕੇ ਸੇਵਾ ਕਰਨ ਵਾਲਿਆਂ ਵਿਚ ਪ੍ਰਧਾਨ ਵਿੱਕੀ ਡਰਾਈਵਰ, ਬਾਬਾ ਚਰਨਜੀਤ ਸਿੰਘ ਮੁੱਖ ਸੇਵਾਦਾਰ, ਸੁੱਚਾ ਸਿੰਘ ਸ਼ਿਕਾਰਪੁਰ, ਸਰਵਨ ਸਿੰਘ ਐਮ ਡੀ, ਹਰਦੀਪ ਸਿੰਘ ਗਾਜ਼ੀਪੁਰ, ਖੁਸ਼ਵੰਤ ਸਿੰਘ, ਹਰਮੀਤ ਸਿੰਘ, ਸੋਨੂੰ ਪੰਨੂ ਹਰਦੀਪ ਸਿੰਘ, ਦਵਿੰਦਰ ਸਿੰਘ, ਅਮਰੀਕ ਸਿੰਘ, ਅਮਰਜੀਤ ਸਿੰਘ, ਸੰਤੋਖ ਸਿੰਘ ਆਦਿ ਵੀ ਸ਼ਾਮਲ ਸਨ | ਖ਼ਾਲਸਾ ਪੰਥ ਦੇ ਸਾਜਣਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਖ਼ਾਲਸਾ ਸਾਜਣਾ ਦਿਵਸ ਦੀ ਖ਼ੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਸੁਣਾਇਆ | ਉਪਰੰਤ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਤੇ ਚੈਂਚਲ ਸਿੰਘ ਆਹਲੀ ਦੀ ਦੇਖ ਰੇਖ 'ਚ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਕਥਾਵਾਚਕ ਭਾਈ ਕਰਨਜੀਤ ਸਿੰਘ ਆਹਲੀ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ, ਕਵੀਸ਼ਰੀ ਤੇ ਕਥਾ ਵਾਚਕ ਸਾਹਿਬਾਨ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ | ਇਸ ਸਮੇਂ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀ ਵਧਾਈ ਦਿੱਤੀ ਤੇ ਜੋੜ ਮੇਲੇ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਵਿਸਾਖੀ ਦੇ ਦਿਹਾੜੇ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵੱਲੋਂ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕੀਤਾ ਗਿਆ ਤੇ 72 ਪ੍ਰਾਣੀ ਛੱਕ ਕੇ ਗੁਰੂ ਵਾਲੇ ਬਣੇ ਜਿਨ੍ਹਾਂ ਦਾ ਜਥੇਦਾਰ ਬਲਦੇਵ ਸਿੰਘ ਕਲਿਆਣ ਵੱਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਮਹਿੰਦਰ ਸਿੰਘ ਆਹਲੀ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ, ਮੈਨੇਜਰ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਚੈਂਚਲ ਸਿੰਘ ਐਡੀਸ਼ਨਲ ਮੈਨੇਜਰ, ਗੁਰਜੀਤ ਸਿੰਘ ਮੀਤ ਮੈਨੇਜਰ, ਗਿਆਨੀ ਅਵਤਾਰ ਸਿੰਘ ਹੈੱਡ ਗ੍ਰੰਥੀ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਭਾਈ ਕਸ਼ਮੀਰ ਸਿੰਘ ਗ੍ਰੰਥੀ, ਭਾਈ ਹਰਜਿੰਦਰ ਸਿੰਘ, ਰਿਕਾਰਡ ਕੀਪਰ ਸੁਖਵਿੰਦਰ ਸਿੰਘ ਥਿੰਦ, ਪਵਨਦੀਪ ਸਿੰਘ ਖ਼ਜ਼ਾਨਚੀ, ਸਰਵਣ ਸਿੰਘ ਚੱਕ ਨਿਗਰਾਨ ਇੰਚਾਰਜ, ਭਾਈ ਵਰਿੰਦਰ ਸਿੰਘ, ਸੁਖਜਿੰਦਰ ਸਿੰਘ ਭਗਤਪੁਰ ਇੰਚਾਰਜ, ਸਲਵੰਤ ਸਿੰਘ ਸਟੋਰ ਕੀਪਰ, ਗੁਰੂ ਨਾਨਕ ਸੇਵਕ ਜਥਾ ਦੇ ਪ੍ਰਧਾਨ ਡਾਕਟਰ ਨਿਰਵੈਲ ਸਿੰਘ, ਸਰਵਨ ਸਿੰਘ, ਸਨਮਪ੍ਰੀਤ ਸਿੰਘ, ਦਿਲਬਾਗ ਸਿੰਘ, ਨਵਜੋਤ ਸਿੰਘ ਸੋਨੂੰ, ਅਮਨਪ੍ਰੀਤ ਸਿੰਘ ਬੂਲੇ, ਜਥੇਦਾਰ ਪਰਮਿੰਦਰ ਸਿੰਘ ਖ਼ਾਲਸਾ, ਪ੍ਰੀਤਮ ਸਿੰਘ ਹੈਬਤਪੁਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਯੂਕਰੇਨ ਸਰਹੱਦ 'ਚ ਫਸੇ ਪੰਜਾਬੀ ਨੌਜਵਾਨ ਦੇ ਪਰਿਵਾਰ ਵਲੋਂ ਸੰਤ ਸੀਚੇਵਾਲ ਨਾਲ ਮੁਲਾਕਾਤ <br/> ਅਗਲੀ ਖ਼ਬਰ ਜ਼ਹਿਰੀਲੀ ਵਸਤੂ ਪੀਣ ਕਾਰਨ ਨੌਜਵਾਨ ਦੀ ਸਿਹਤ ਵਿਗੜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।